ਜੇਐੱਨਐੱਨ, ਜਲੰਧਰ : ਲਾਂਬੜਾ ਇਲਾਕੇ ਦੇ ਨਿੱਝਰਾਂ ਪਿੰਡ ਇਲਾਕੇ 'ਚ ਵੀਰਵਾਰ ਸਵੇਰੇ 9.30 ਵਜੇ ਦੇ ਕਰੀਬ ਇਕ ਨੌਜਵਾਨ ਨੇ ਘਰ ਦੀ ਉੱਪਰਲੀ ਮੰਜ਼ਿਲ 'ਤੇ ਬਣੇ ਕਮਰੇ 'ਚ ਲੱਗੇ ਪੱਖੇ ਨਾਲ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਘਟਨਾ ਦੀ ਸੂਚਨਾ ਤੋਂ ਬਾਅਦ ਮੌਕੇ 'ਤੇ ਪੁੱਜੀ ਪੁਲਿਸ ਨੇ ਲਾਸ਼ ਨੂੰ ਆਪਣੇ ਕਬਜ਼ੇ 'ਚ ਲੈਂਦਿਆਂ ਸਿਵਲ ਹਸਪਤਾਲ 'ਚ ਪੋਸਟਮਾਰਟਮ ਲਈ ਭੇਜਦਿਆਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਮਿ੍ਤਕ ਦੀ ਪਛਾਣ ਹਰਪ੍ਰਰੀਤ (24) ਪੁੱਤਰ ਬੁੱਧ ਸਿੰਘ ਨਿਵਾਸੀ ਨਿੱਝਰਾਂ ਵਜੋਂ ਹੋਈ ਹੈ।