’ਵਰਸਿਟੀ ਕਾਲਜ ’ਚ ਵੋਟਰ ਜਾਗਰੂਕਤਾ ਮੁਹਿੰਮ ਤਹਿਤ ਮੁਕਾਬਲੇ
ਯੂਨੀਵਰਸਿਟੀ ਕਾਲਜ ’ਚ ਵੋਟਰ ਜਾਗਰੂਕਤਾ ਮੁਹਿੰਮ ਤਹਿਤ ਮੁਕਾਬਲੇ ਕਰਵਾਏ
Publish Date: Mon, 13 Apr 2026 06:37 PM (IST)
Updated Date: Mon, 13 Apr 2026 06:40 PM (IST)

ਸੰਗੀਤਾ ਸ਼ਰਮਾ, ਪੰਜਾਬੀ ਜਾਗਰਣ, ਜੰਡਿਆਲਾ ਮੰਜਕੀ : ਗੁਰੂ ਗੋਬਿੰਦ ਸਿੰਘ ਯੂਨੀਵਰਸਿਟੀ ਕਾਲਜ ’ਚ ਵੋਟਰ ਜਾਗਰੂਕਤਾ ਮੁਹਿੰਮ ਤਹਿਤ ਸਲੋਗਨ ਰਾਈਟਿੰਗ ਤੇ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ। ਇਹ ਪ੍ਰੋਗਰਾਮ ਕਾਲਜ ਇੰਚਾਰਜ ਜਸ਼ਨਜੋਤ ਸਿੰਘ ਜੌਹਲ ਦੀ ਅਗਵਾਈ ਹੇਠ ਐੱਨਐੱਸਐੱਸ ਵਿਭਾਗ ਦੇ ਸਹਿਯੋਗ ਨਾਲ ਭਾਰਤੀ ਚੋਣ ਕਮਿਸ਼ਨ ਤੇ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਹਦਾਇਤਾਂ ਅਨੁਸਾਰ ਕਰਵਾਇਆ ਗਿਆ। ਇਸ ਮੁਹਿੰਮ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਵੋਟ ਦੇ ਅਧਿਕਾਰ ਦੀ ਮਹੱਤਤਾ ਬਾਰੇ ਜਾਗਰੂਕ ਕਰਨਾ ਤੇ ਲੋਕਤੰਤਰੀ ਪ੍ਰਕਿਰਿਆ ’ਚ ਸਰਗਰਮ ਭਾਗੀਦਾਰੀ ਲਈ ਪ੍ਰੇਰਿਤ ਕਰਨਾ ਸੀ। ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਹਿੱਸਾ ਲੈਂਦਿਆਂ ਵੋਟਰ ਜਾਗਰੂਕਤਾ ਵਿਸ਼ਿਆਂ ’ਤੇ ਆਧਾਰਿਤ ਸਲੋਗਨ ਤੇ ਪੋਸਟਰ ਤਿਆਰ ਕਰਕੇ ਮਤਦਾਨ ਦੇ ਮਹੱਤਵ ਦਾ ਸੰਦੇਸ਼ ਦਿੱਤਾ। ਮੁਹਿੰਮ ਦੇ ਪਹਿਲੇ ਦਿਨ ਭਾਸ਼ਣ ਪ੍ਰਤੀਯੋਗਤਾ ਕਰਵਾਈ ਗਈ, ਜਿਸ ’ਚ ਸੀਮਾ, ਗੁਰਪ੍ਰੀਤ ਕੌਰ ਤੇ ਵਿਸ਼ਵਲੇਖ ਨੇ ਵੋਟ ਦੇ ਅਧਿਕਾਰ ਸਬੰਧੀ ਆਪਣੇ ਵਿਚਾਰ ਪ੍ਰਗਟ ਕੀਤੇ। ਦੂਸਰੇ ਦਿਨ ਪੋਸਟਰ ਮੇਕਿੰਗ ਤੇ ਸਲੋਗਨ ਰਾਈਟਿੰਗ ਮੁਕਾਬਲਿਆਂ ’ਚ ਵੱਖ-ਵੱਖ ਵਿਭਾਗਾਂ ਦੇ ਵਿਦਿਆਰਥੀਆਂ ਨੇ ਰਚਨਾਤਮਕ ਪ੍ਰਦਰਸ਼ਨ ਕੀਤਾ। ਇਸ ਮੌਕੇ ਕਾਲਜ ਇੰਚਾਰਜ ਜਸ਼ਨਜੋਤ ਸਿੰਘ ਜੌਹਲ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਵੋਟ ਪਾਉਣਾ ਹਰ ਨਾਗਰਿਕ ਦਾ ਸੰਵਿਧਾਨਕ ਅਧਿਕਾਰ ਹੈ ਤੇ ਸਾਨੂੰ ਇਸ ਦਾ ਸਹੀ ਵਰਤੋਂ ਬਿਨਾਂ ਕਿਸੇ ਡਰ ਜਾਂ ਲਾਲਚ ਦੇ ਕਰਨਾ ਚਾਹੀਦਾ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਲੋਕਤੰਤਰ ਦੀ ਮਜ਼ਬੂਤੀ ਲਈ ਮਤਦਾਨ ’ਚ ਵੱਧ-ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ। ਪ੍ਰੋਗਰਾਮ ਐੱਨਐੱਸਐੱਸ ਕੋਆਰਡੀਨੇਟਰ ਗੌਰਵ ਸ਼ਰਮਾ ਵੱਲੋਂ ਕਰਵਾਇਆ ਗਿਆ, ਜਿਨ੍ਹਾਂ ਨੇ ਵਿਦਿਆਰਥੀਆਂ ਦੀ ਭਾਈਵਾਲੀ ਤੇ ਰਚਨਾਤਮਕ ਕਲਾ ਦੀ ਸ਼ਲਾਘਾ ਕੀਤੀ।