- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਗੁਰੂ ਨਾਨਕ ਨਗਰ ’ਚ ਫਾਇਰਿੰਗ ਮਾਮਲੇ ਦੇ ਸ਼ਿਕਾਇਤਕਰਤਾ ਨੂੰ ਹੀ ਪੁਲਿਸ ਨੇ ਕੀਤਾ ਕਾਬੂ

ਅਮਰਜੀਤ ਸਿੰਘ ਵੇਹਗਲ, ਪੰਜਾਬੀ ਜਾਗਰਣ, ਜਲੰਧਰ
ਬੀਤੇ ਦਿਨੀਂ ਥਾਣਾ ਇਕ ਅਧੀਨ ਆਉਂਦੇ ਪਿੰਡ ਨਾਗਰਾ ਦੇ ਨਾਲ ਲੱਗਦੇ ਗੁਰੂ ਨਾਨਕ ਨਗਰ ’ਚ ਗੋਲੀ ਚੱਲਣ ਦੀ ਘਟਨਾ ਪੁਲਿਸ ਵੱਲੋਂ ਸੁਲਝਾ ਕੇ ਸ਼ਿਕਾਇਤਕਰਤਾ ਨੂੰ ਹੀ ਕਾਬੂ ਕੀਤਾ ਹੈ। ਏਡੀਸੀਪੀ-1 ਮੁਖਤਿਆਰ ਰਾਏ ਨੇ ਦੱਸਿਆ ਕਿ ਸਾਹਿਲ ਵੱਲੋਂ ਪੁਲਿਸ ਨੂੰ ਗੁੰਮਰਾਹ ਕੀਤਾ ਗਿਆ ਸੀ। ਉਸ ਨੂੰ ਤਫਤੀਸ਼ ਕਰਨ ਉਪਰੰਤ ਕਾਬੂ ਕਰ ਲਿਆ ਗਿਆ ਤੇ ਫਾਇਰਿੰਗ ਕਰਨ ਵਾਲੇ ਦੋ ਵਿਅਕਤੀਆਂ ਦੀ ਪਛਾਣ ਕੀਤੀ ਗਈ ਹੈ। ਸ਼ਿਕਾਇਤਕਰਤਾ ਨੇ ਪੁਲਿਸ ਨੂੰ ਦੱਸਿਆ ਕਿ ਦੋ ਵਿਅਕਤੀਆਂ ਵੱਲੋਂ ਉਸ ਦੀ ਕਾਰ ਉੱਪਰ ਫਾਇਰਿੰਗ ਕੀਤੀ ਗਈ। ਬਿਆਨਾਂ 'ਤੇ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਤਫ਼ਤੀਸ਼ ਸ਼ੁਰੂ ਕੀਤੀ ਗਈ ਸੀ। ਤਫ਼ਤੀਸ਼ ਦੌਰਾਨ ਸਾਹਮਣੇ ਆਇਆ ਕਿ ਕੁਝ ਦਿਨ ਪਹਿਲਾਂ ਸਾਹਿਲ ਤੇ ਦੂਜੀ ਧਿਰ ਵਿਚਾਲੇ ਪਰਿਵਾਰਾਂ ਦੀਆਂ ਔਰਤਾਂ ਨੂੰ ਫੋਨ 'ਤੇ ਗਲਤ ਤਰੀਕੇ ਨਾਲ ਗੱਲ ਕਰਨ ਸਬੰਧੀ ਵਿਵਾਦ ਹੋਇਆ ਸੀ। ਇਸ ਤੋਂ ਇਲਾਵਾ ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਵੀ ਝਗੜਾ ਚੱਲ ਰਿਹਾ ਸੀ। ਸਾਹਿਲ ਨੇ ਘਟਨਾ ਸਬੰਧੀ ਸਹੀ ਤੱਥ ਪੇਸ਼ ਨਹੀਂ ਕੀਤੇ। ਉਨ੍ਹਾਂ ਦੱਸਿਆ ਕਿ ਫਾਇਰਿੰਗ ਕਰਨ ਵਾਲੇ ਦੋਵੇਂ ਵਿਅਕਤੀਆਂ ਦੀ ਪਛਾਣ ਕਰ ਲਈ ਗਈ ਹੈ ਤੇ ਉਨ੍ਹਾਂ ਨੂੰ ਜਲਦ ਹੀ ਕਾਬੂ ਕਰ ਲਿਆ ਜਾਵੇਗਾ।