- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸ਼ਰਾਰਤੀ ਅਨਸਰਾਂ ਵੱਲੋਂ ਨਗਰ ਕੀਰਤਨ ਦੇ ਬੋਰਡ ਪਾੜੇ ਜਾਣ ਤੇ ਪ੍ਰਬੰਧਕਾਂ ਨੇ ਪ੍ਰਸ਼ਾਸਨ ਨੂੰ ਕੀਤੀ ਸ਼ਿਕਾਇਤ

ਅਮਰਜੀਤ ਸਿੰਘ ਵੇਹਗਲ, ਪੰਜਾਬੀ ਜਾਗਰਣ, ਜਲੰਧਰ :
ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਗੁਰਦੁਆਰਾ ਦੀਵਾਨ ਅਸਥਾਨ ਸੈਂਟਰਲ ਟਾਊਨ ਤੋਂ 21 ਨਵੰਬਰ ਨੂੰ ਸਜਾਏ ਜਾਣ ਵਾਲੇ ਨਗਰ ਕੀਰਤਨ ਦੇ ਫਲੈਕਸ ਬੋਰਡਾਂ ਸ਼ਰਾਰਤੀ ਅਨਸਰਾਂ ਵੱਲੋਂ ਪਾੜੇ ਜਾਣ ਤੇ ਪ੍ਰਬੰਧਕਾਂ ਵੱਲੋਂ ਇਤਰਾਜ਼ ਜਤਾਉਂਦਿਆਂ ਹੋਇਆਂ ਪੁਲਿਸ ਪ੍ਰਸ਼ਾਸਨ ਨੂੰ ਸ਼ਿਕਾਇਤ ਦਿੱਤੀ ਹੈ। ਇਸ ਸਬੰਧੀ ਗੁਰਦੁਆਰਾ ਦੀਵਾਨ ਅਸਥਾਨ ਸੈਂਟਰਲ ਟਾਊਨ ਦੀ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਗੁਰਮੀਤ ਸਿੰਘ ਬਿੱਟੂ ਨੇ ਦੱਸਿਆ ਕਿ ਸਵੇਰੇ ਉਨ੍ਹਾਂ ਨੂੰ ਸ਼ਹਿਰ ਵਿੱਚ ਲੱਗੇ ਹੋਏ ਫਲੈਕਸ ਬੋਰਡ ਪਾੜੇ ਜਾਣ ਦੀ ਜਿਵੇਂ ਹੀ ਜਾਣਕਾਰੀ ਮਿਲੀ ਤਾਂ ਉਹ ਹੋਰ ਪ੍ਰਬੰਧਕਾਂ ਨੂੰ ਨਾਲ ਲੈ ਕੇ ਮੌਕੇ ’ਤੇ ਪੁੱਜੇ ਤਾਂ ਦੇਖਿਆ ਕਿ ਉੱਥੇ ਬੋਰਡ ਪਾੜੇ ਗਏ ਸਨ, ਜਿਸ ਨੂੰ ਦੇਖਦਿਆਂ ਹੋਇਆ ਮੌਕੇ ’ਤੇ ਪੁਲਿਸ ਪ੍ਰਸ਼ਾਸਨ ਨੂੰ ਸ਼ਿਕਾਇਤ ਦਿੱਤੀ। ਪੁਲਿਸ ਨੇ ਕਿਹਾ ਗਿਆ ਹੈ ਕਿ ਆਸ-ਪਾਸ ਦੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਕਰਕੇ ਜਲਦ ਹੀ ਸ਼ਰਾਰਤੀ ਅਨਸਰਾਂ ਨੂੰ ਕਾਬੂ ਕੀਤਾ ਜਾਵੇਗਾ। ਇਸ ਤਰ੍ਹਾਂ ਸਿੱਖਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾ ਕੇ ਸਿੱਖਾਂ ਨੂੰ ਲਲਕਾਰਿਆ ਜਾ ਰਿਹਾ ਹੈ, ਜੋ ਕਦੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।