ਕਾਮਰੇਡ ਪਰਜੀਆਂ ਨਹੀਂ ਰਹੇ, ਸਸਕਾਰ ਅੱਜ
ਕਾਮਰੇਡ ਰੂੜਾ ਰਾਮ ਪਰਜੀਆਂ ਨਹੀਂ ਰਹੇ
Publish Date: Mon, 18 May 2026 07:09 PM (IST)
Updated Date: Mon, 18 May 2026 07:12 PM (IST)

ਗਿਆਨ ਸੈਦਪੁਰੀ, ਪੰਜਾਬੀ ਜਾਗਰਣ, ਸ਼ਾਹਕੋਟ : ਕਾਮਰੇਡ ਰੂੜਾ ਰਾਮ ਪਰਜੀਆਂ ਨੇ ਸੋਮਵਾਰ ਨੂੰ ਬਾਅਦ ਦੁਪਹਿਰ 4 ਵਜੇ ਆਖਰੀ ਸਾਹ ਲਿਆ। ਉਹ ਲੋਕ ਹਿੱਤਾਂ ਲਈ ਲੜਨ ਵਾਲੇ ਯੋਧਾ ਸਨ। ਉਹ ਭਾਰਤੀ ਖੇਤ ਮਜ਼ਦੂਰ ਯੂਨੀਅਨ ਦੀ ਜਨਰਲ ਕੌਂਸਲ ਦੇ ਮੈਂਬਰ ਅਤੇ ਪੰਜਾਬ ਖੇਤ ਮਜ਼ਦੂਰ ਸਭਾ ਦੇ ਮੀਤ ਪ੍ਰਧਾਨ ਵੀ ਰਹੇ। ਅੱਜ ਕੱਲ੍ਹ ਉਹ ਪੰਜਾਬ ਖੇਤ ਮਜ਼ਦੂਰ ਸਭਾ ਜ਼ਿਲ੍ਹਾ ਜਲੰਧਰ ਦੇ ਸਰਪਰਸਤ ਸਨ। ਉਨ੍ਹਾਂ ਦਾ ਅੰਤਿਮ ਸਸਕਾਰ 19 ਮਈ ਨੂੰ ਸਵੇਰੇ 11 ਵਜੇ ਉਹਨਾਂ ਦੇ ਪਿੰਡ ਪਰਜੀਆਂ ਕਲਾਂ ਵਿੱਚ ਕੀਤਾ ਜਾਵੇਗਾ। ਭਾਰਤੀ ਖੇਤ ਮਜ਼ਦੂਰ ਯੂਨੀਅਨ ਦੇ ਕੌਮੀ ਜਨਰਲ ਸਕੱਤਰ ਕਾਮਰੇਡ ਗੁਲਜਾਰ ਸਿੰਘ ਗੋਰੀਆ, ਨਵਾਂ ਜ਼ਮਾਨਾ ਦੇ ਸੰਪਾਦਕ ਚੰਦ ਫਤਿਹਪੁਰੀ, ਸਕੱਤਰ ਪ੍ਰਿਥੀਪਾਲ ਸਿੰਘ ਮਾੜੀ ਮੇਘਾ, ਪੰਜਾਬ ਖੇਤ ਮਜ਼ਦੂਰ ਸਭਾ ਦੇ ਜਨਰਲ ਸਕੱਤਰ ਕਾਮਰੇਡ ਦੇਵੀ ਕੁਮਾਰੀ ਸਰਹਾਲੀ ਕਲਾਂ, ਸੀਪੀਆਈ ਜ਼ਿਲ੍ਹਾ ਜਲੰਧਰ ਦੇ ਸਕੱਤਰ ਰਸ਼ਪਾਲ ਕੈਲੇ, ਪੰਜਾਬ ਖੇਤ ਮਜ਼ਦੂਰ ਸਭਾ ਜ਼ਿਲ੍ਹਾ ਜਲੰਧਰ ਦੇ ਆਗੂ ਕਾਮਰੇਡ ਸਿਕੰਦਰ ਸੰਧੂ, ਪ੍ਰਧਾਨ ਵੀਰ ਕੁਮਾਰ, ਭੱਠਾ ਮਜ਼ਦੂਰ ਆਗੂ ਸੁਨੀਲ ਕੁਮਾਰ, ਸੀਪੀਆਈ ਤਹਿਸੀਲ ਸ਼ਾਹਕੋਟ ਦੇ ਮੀਤ ਸਕੱਤਰ ਕਾਮਰੇਡ ਰਜਿੰਦਰ ਹੈਪੀ, ਕਾਮਰੇਡ ਸਵਰਨ ਭੋਏਪੁਰੀ ਤੇ ਸੀਪੀਆਈ (ਐੱਮ) ਦੇ ਆਗੂ ਵਰਿੰਦਰ ਪਾਲ ਸਿੰਘ ਕਾਲਾ ਨੇ ਕਾਮਰੇਡ ਰੂੜਾ ਰਾਮ ਦੀ ਮੌਤ ‘ਤੇ ਡੂੰਘੇ ਦੁੱਖ ਦਾ ਇਜ਼ਹਾਰ ਕਰਦਿਆਂ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ। ਕੁਲ ਹਿੰਦ ਕਿਸਾਨ ਸਭਾ ਪੰਜਾਬ ਦੇ ਮੀਤ ਪ੍ਰਧਾਨ ਕਾਮਰੇਡ ਸੂਰਤ ਸਿੰਘ ਧਰਮਕੋਟ ਨੇ ਇਕ ਵੱਖਰੇ ਸ਼ੋਕ ਸੰਦੇਸ਼ ’ਚ ਕਾਮਰੇਡ ਰੂੜਾ ਰਾਮ ਨੂੰ ਇਕ ਪ੍ਰਤੀਬੱਧ ਕਮਿਊਨਿਸਟ ਆਗੂ ਦੱਸਿਆ।