- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸੀਪੀਆਈ ਐੱਮ ਐੱਲ ਨਿਊ ਡੈਮੋਕਰੇਸੀ ਦੇ ਸੀਨੀਅਰ ਆਗੂ ਕਾਮਰੇਡ ਅਜਮੇਰ ਸਿੰਘ ਸਮਰਾ ਦਾ ਨਮ ਅਖਾਂ ਨਾਲ ਅੰਤਿਮ ਸੰਸਕਾਰ

ਮਹਿੰਦਰ ਰਾਮ ਫੁਗਲਾਣਾ, ਪੰਜਾਬੀ ਜਾਗਰਣ ਜਲੰਧਰ
ਭਾਰਤੀ ਕਮਿਊਨਿਸਟ ਪਾਰਟੀ (ਮਾਰਕਸਵਾਦੀ-ਲੈਨਿਨਵਾਦੀ) ਨਿਊ ਡੈਮੋਕਰੇਸੀ ਦੇ ਸੀਨੀਅਰ ਆਗੂ ਕਾਮਰੇਡ ਅਜਮੇਰ ਸਿੰਘ ਸਮਰਾ ਦਾ ਅੱਜ ਉਨ੍ਹਾਂ ਦੇ ਪਿੰਡ ਸਮਰਾਏ ਦੇ ਸ਼ਮਸ਼ਾਨਘਾਟ ਵਿਚ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਇਸ ਮੌਕੇ ਰਾਜਸੀ ਪਾਰਟੀਆਂ ਤੇ ਜਨਤਕ ਜਥੇਬੰਦੀਆਂ ਦੇ ਆਗੂ ਅਤੇ ਵਰਕਰ, ਰਿਸ਼ਤੇਦਾਰ ਅਤੇ ਇਲਾਕਾ ਸਮੇਤ ਪੰਜਾਬ ਭਰ ਚੋਂ ਵੱਡੀ ਗਿਣਤੀ ਵਿੱਚ ਮੌਜੂਦ ਸਨ। ਉਹ ਕੁਝ ਦਿਨਾਂ ਦੀ ਬਿਮਾਰੀ ਨਾਲ ਜੂਝਦਿਆਂ 1-2 ਸਤੰਬਰ ਦੀ ਦਰਮਿਆਨੀ ਰਾਤ 1 ਵਜੇ ਦੇ ਕਰੀਬ ਸਦੀਵੀਂ ਵਿਛੋੜਾ ਦੇ ਗਏ ਸਨ। ਇਸ ਮੌਕੇ ਪਾਰਟੀ ਦੇ ਸੂਬਾ ਆਗੂ ਕੁਲਵਿੰਦਰ ਸਿੰਘ ਵੜੈਚ ਅਤੇ ਗੁਰਮੁੱਖ ਸਿੰਘ ਨੇ ਦੱਸਿਆ ਕਿ 8 ਸਤੰਬਰ ਨੂੰ ਸਮਰਾਏ ਵਿਖੇ ਕਾਮਰੇਡ ਅਜਮੇਰ ਸਿੰਘ ਸਮਰਾ ਦੀ ਯਾਦ 'ਚ ਸ਼ਰਧਾਂਜਲੀ ਸਮਾਗਮ ਕੀਤਾ ਜਾਵੇਗਾ।
ਇਸ ਮੌਕੇ ਸੀ ਪੀ ਆਈ (ਐੱਮ ਐੱਲ) ਨਿਊ ਡੈਮੋਕ੍ਰੇਸੀ ਦੇ ਕੌਮੀ ਆਗੂ ਕਾਮਰੇਡ ਵਾਈ ਕੇ, ਆਰ ਐੱਮ ਪੀ ਆਈ ਦੇ ਕੌਮੀ ਜਨਰਲ ਸਕੱਤਰ ਕਾਮਰੇਡ ਮੰਗਤ ਰਾਮ ਪਾਸਲਾ, ਸੀ .ਪੀ ਆਈ (ਐੱਮ ਐੱਲ)ਨਿਊ ਡੈਮੋਕ੍ਰੇਸੀ ਦੇ ਸੂਬਾਈ ਆਗੂ ਕਾਮਰੇਡ ਕੁਲਵਿੰਦਰ ਸਿੰਘ ਵੜੈਚ, ਤਰਸੇਮ ਪੀਟਰ, ਦੇਸ਼ ਭਗਤ ਯਾਦਗਾਰ ਕਮੇਟੀ ਜਲੰਧਰ ਦੇ ਪ੍ਰਧਾਨ ਕੁਲਵੰਤ ਸਿੰਘ ਸੰਧੂ, ਸੀ ਪੀ ਆਈ (ਐੱਮ.ਐੱਲ) ਲਿਬਰੇਸ਼ਨ ਦੇ ਸੂਬਾ ਸਕੱਤਰ ਕਾਮਰੇਡ ਗੁਰਮੀਤ ਸਿੰਘ ਬਖਤਪੁਰਾ, ਇਨਕਲਾਬੀ ਕੇਂਦਰ ਪੰਜਾਬ ਦੇ ਜਨਰਲ ਸਕੱਤਰ ਕੰਵਲਜੀਤ ਖੰਨਾ, ਸੁਰਖ਼ ਲੀਹ ਦੇ ਸੰਪਾਦਕ ਜਸਪਾਲ ਜੱਸੀ, ਜਮਹੂਰੀ ਅਧਿਕਾਰ ਸਭਾ ਪੰਜਾਬ ਦੇ ਸੂਬਾ ਆਗੂ ਨਰਭਿੰਦਰ, ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਨਿਰਭੈ ਸਿੰਘ ਢੁੱਡੀਕੇ ਨੇ ਕਾਮਰੇਡ ਅਜਮੇਰ ਸਿੰਘ ਸਮਰਾ ਨੂੰ ਸ਼ਰਧਾਂਜਲੀਆਂ ਭੇਟ ਕਰਦੇ ਹੋਏ ਕਿਹਾ ਕਾਮਰੇਡ ਅਜਮੇਰ ਸਿੰਘ ਸਮਰਾ ਦੇ ਤੁਰ ਜਾਣ ਨਾਲ ਇਨਕਲਾਬੀ ਲਹਿਰ ਨੂੰ ਕਦੇ ਵੀ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਇਸ ਮੌਕੇ ਵੱਖ ਵੱਖ ਪਾਰਟੀ ਆਗੂਆਂ ਤੇ ਜਨਤਕ ਜਥੇਬੰਦੀਆਂ ਦੇ ਆਗੂਆਂ ਵੱਲੋਂ ਆਪੋ ਆਪਣੇ ਝੰਡੇ ਪਾ ਕੇ ਅਤੇ ਫੁੱਲ ਮਾਲਾਵਾਂ ਭੇਟ ਕਰਕੇ ਸ਼ਰਧਾਂਜਲੀ ਦਿੱਤੀ।
ਇਸ ਮੌਕੇ ਸੰਯੁਕਤ ਕਿਸਾਨ ਮੋਰਚਾ ਦੇ ਆਗੂ ਰਾਮਿੰਦਰ ਸਿੰਘ ਪਟਿਆਲਾ, ਸੰਤੋਖ ਸਿੰਘ ਸੰਧੂ, ਡੈਮੋਕ੍ਰੇਟਿਕ ਮੁਲਾਜ਼ਮ ਫੈਡਰੇਸ਼ਨ ਦੇ ਪ੍ਰਧਾਨ ਜਰਮਨਜੀਤ ਸਿੰਘ, ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਪ੍ਰਧਾਨ ਮੁਕੇਸ਼ ਮਲੌਦ, ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੇ ਕਸ਼ਮੀਰ ਸਿੰਘ ਘੁੱਗਸ਼ੋਰ,ਅਵਤਾਰ ਸਿੰਘ ਰਸੂਲਪੁਰ, ਹੰਸ ਰਾਜ ਪੱਬਵਾਂ,ਨੌਜਵਾਨ ਭਾਰਤ ਸਭਾ ਦੇ ਪ੍ਰਧਾਨ ਮੰਗਾ ਆਜ਼ਾਦ, ਮੰਗਲਜੀਤ ਪੰਡੋਰੀ ਤੇ ਦੇਸ਼ ਭਗਤ ਯਾਦਗਾਰ ਕਮੇਟੀ ਦੇ ਜਨਰਲ ਸਕੱਤਰ ਗੁਰਮੀਤ ਸਿੰਘ, ਸੁਰਿੰਦਰ ਕੁਮਾਰੀ ਕੋਛੜ ਤੋਂ ਇਲਾਵਾ ਸਮੇਤ ਵੱਡੀ ਗਿਣਤੀ ਲੋਕ ਹਾਜ਼ਰ ਸਨ।