
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਵੈਟਨਰੀ ਇੰਸਪੈਕਟਰਾਂ ਨੂੰ ਚਾਰਜਸ਼ੀਟ ਕਰਨ ਦੀ ਨਿਖੇਧੀ

ਮਹਿੰਦਰ ਰਾਮ ਫੁੱਗਲਾਣਾ, ਪੰਜਾਬੀ ਜਾਗਰਣ, ਜਲੰਧਰ : ਪੰਜਾਬ ਸਟੇਟ ਵੈਟਨਰੀ ਇੰਸਪੈਕਟਰਜ਼ ਐਸੋਸੀਏਸ਼ਨ ਨੇ ਹੱਕੀ ਮੰਗਾਂ ਲਈ ਸੰਘਰਸ਼ ਕਰ ਰਹੇ ਵੈਟਨਰੀ ਇੰਸਪੈਕਟਰਾਂ ਨੂੰ ਕਥਿਤ ਤੌਰ ’ਤੇ ਬਦਲਾਖੋਰੀ ਦੀ ਭਾਵਨਾ ਨਾਲ ਚਾਰਜਸ਼ੀਟ ਕਰਨ ਦੀ ਸਖ਼ਤ ਨਿਖੇਧੀ ਕੀਤੀ ਹੈ। ਜਲੰਧਰ ਵਿਖੇ ਸੂਬਾ ਪੱਧਰੀ ਮੀਟਿੰਗ ਦੌਰਾਨ ਆਗੂਆਂ ਨੇ ਦੋਸ਼ ਲਾਇਆ ਕਿ ਵਿਭਾਗੀ ਅਫ਼ਸਰਸ਼ਾਹੀ ਕਰਮਚਾਰੀਆਂ ’ਤੇ ਦਬਾਅ ਪਾ ਕੇ ਉਨ੍ਹਾਂ ਦਾ ਮਨੋਬਲ ਤੋੜਨ ਦੀ ਕੋਸ਼ਿਸ਼ ਕਰ ਰਹੀ ਹੈ। ਸੂਬਾਈ ਆਗੂ ਵਿਪਨ ਕੁਮਾਰ ਗੋਇਲ ਅਤੇ ਪਰਮਜੀਤ ਸੋਹੀ ਨੇ ਕਿਹਾ ਕਿ ਵਿਭਾਗ ਦੀਆਂ ਲਗਭਗ 90 ਫੀਸਦੀ ਸੰਸਥਾਵਾਂ ਵਿੱਚ ਦਰਜਾ ਚਾਰ ਦੀਆਂ ਅਸਾਮੀਆਂ ਖਾਲੀ ਹਨ, ਜਿਸ ਕਾਰਨ ਵੈਟਨਰੀ ਇੰਸਪੈਕਟਰਾਂ ’ਤੇ ਕੰਮ ਦਾ ਬੋਝ ਵਧ ਰਿਹਾ ਹੈ। ਉਨ੍ਹਾਂ ਡਾਟਾ ਐਂਟਰੀ ਆਪਰੇਟਰ ਮੁਹੱਈਆ ਕਰਵਾਉਣ ਦੀ ਮੰਗ ਦੁਹਰਾਈ। ਆਗੂਆਂ ਅਨੁਸਾਰ ਇਸ ਮਾਮਲੇ ਸਬੰਧੀ ਪੰਜਾਬ ਅਤੇ ਹਰਿਆਣਾ ਹਾਈਕੋਰਟ ’ਚ ਰਿਟ ਦਾਇਰ ਕੀਤੀ ਗਈ ਸੀ। 16 ਜੁਲਾਈ ਨੂੰ ਵਿਭਾਗ ਦੇ ਪ੍ਰਿੰਸੀਪਲ ਸਕੱਤਰ ਵੱਲੋਂ ਜਾਰੀ ਸਪੀਕਿੰਗ ਆਰਡਰ ਰਾਹੀਂ ਮੰਗ ਰੱਦ ਕਰ ਦਿੱਤੀ ਗਈ। ਐਸੋਸੀਏਸ਼ਨ ਨੇ ਐਲਾਨ ਕੀਤਾ ਕਿ ਉਹ ਚਾਰਜਸ਼ੀਟਾਂ ਤੋਂ ਪਿੱਛੇ ਨਹੀਂ ਹਟੇਗੀ ਤੇ ਮਾਮਲਾ ਮੁੜ ਹਾਈਕੋਰਟ ਵਿੱਚ ਲੈ ਕੇ ਜਾਵੇਗੀ। ਆਗੂਆਂ ਨੇ ਵਿਭਾਗ ਵਿੱਚ ਕਥਿਤ ਬੋਗਸ ਐਂਟਰੀਆਂ ਦੀ ਉੱਚ ਪੱਧਰੀ ਜਾਂਚ ਕਰਵਾਉਣ ਦੀ ਮੰਗ ਵੀ ਕੀਤੀ।