ਖੜਗੇ ਦੇ ਬਿਆਨ ਦੀ ਨਿੰਦਾ
ਖੜਗੇ ਵੱਲੋਂ ਦਿੱਤੇ ਬਿਆਨ ਦੀ ਕੀਤੀ ਨਿੰਦਾ : ਹੁਰੀਆ
Publish Date: Tue, 07 Apr 2026 09:16 PM (IST)
Updated Date: Tue, 07 Apr 2026 09:20 PM (IST)
ਮਨਜੀਤ ਸ਼ੇਮਾਰੂ, ਪੰਜਾਬੀ ਜਾਗਰਣ, ਜਲੰਧਰ : ਭਾਜਪਾ ਸਪੋਰਟਸ ਸੈੱਲ ਪੰਜਾਬ ਦੇ ਸਾਬਕਾ ਜਨਰਲ ਸਕੱਤਰ ਯਜਿਤ ਹੁਰੀਆ ਨੇ ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ ਵੱਲੋਂ ਦਿੱਤੇ ਉਸ ਬਿਆਨ ਦੀ ਨਿੰਦਾ ਕੀਤੀ ਹੈ, ਜਿਸ ’ਚ ਉਨ੍ਹਾਂ ਨੇ ਭਾਜਪਾ ਤੇ ਆਰਐੱਸਐੱਸ ਦੀ ਤੁਲਨਾ ਜ਼ਹਿਰੀਲੇ ਸੱਪ ਨਾਲ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਇਸ ਤਰ੍ਹਾਂ ਦੀ ਭਾਸ਼ਾ ਗ਼ੈਰ ਸੰਵਿਧਾਨਕ ਹੈ। ਉਨ੍ਹਾਂ ਨੇ ਕਿਹਾ ਕਿ ਕਾਂਗਰਸ ਪਾਰਟੀ ਦੇ ਸਿਰਮੌਰ ਆਗੂ ਵੱਲੋਂ ਇਸ ਤਰ੍ਹਾਂ ਦੇ ਗੈਰ-ਜ਼ਿੰਮੇਵਾਰ ਅਤੇ ਅਪਮਾਨਜਨਕ ਬਿਆਨ ਦੇਣਾ ਉਨ੍ਹਾਂ ਦੀ ਘਟਦੀ ਰਾਜਨੀਤਿਕ ਸਾਖ ਨੂੰ ਦਰਸਾਉਂਦਾ ਹੈ। ਭਾਜਪਾ ਤੇ ਆਰਐੱਸਐੱਸ ਦੇਸ਼ ਦੀ ਸੇਵਾ, ਰਾਸ਼ਟਰ ਨਿਰਮਾਣ ਤੇ ਸਮਾਜ ਦੇ ਹਰ ਵਰਗ ਦੀ ਤਰੱਕੀ ਲਈ ਲਗਾਤਾਰ ਕੰਮ ਕਰ ਰਹੇ ਹਨ। ਉਨ੍ਹਾਂ ਕਾਂਗਰਸ ਪ੍ਰਧਾਨ ਤੋਂ ਅਜਿਹੇ ਬਿਆਨ ਲਈ ਮਾਫ਼ੀ ਮੰਗਣ ਦੀ ਮੰਗ ਕੀਤੀ।