- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
40–45 ਸਾਲਾਂ ਬਾਅਦ ਰਸਤਾ ਮੁਹੱਲੇ ਦੀਆਂ ਨਾਲੀਆਂ ਦੀ ਸੁਧਰੇਗੀ ਹਾਲਤ, ਮੇਅਰ ਵਨੀਤ ਧੀਰ ਨੇ ਦਿੱਤੀ ਵੱਡੀ ਰਾਹਤ

ਸੀਵਰੇਜ ਪ੍ਰਣਾਲੀ ਨਾਲ ਜੋੜਨ ਦੇ ਕੰਮ ਦਾ ਕੀਤਾ ਉਦਘਾਟਨ
ਕਿਹਾ-ਲੋਕਾਂ ਦੀ ਸੇਵਾ ਕਰਨਾ ਮੇਰਾ ਪਰਮ ਫਰਜ਼ ਹੈ
ਪੰਜਾਬੀ ਜਾਗਰਣ ਪ੍ਰਤੀਨਿਧ, ਜਲੰਧਰ : ਵਿਧਾਨ ਸਭਾ ਹਲਕਾ ਜਲੰਧਰ ਨੌਰਥ ਦੇ ਇੰਚਾਰਜ ਅਤੇ ਮੇਅਰ ਵਨੀਤ ਧੀਰ ਨੇ ਵਾਰਡ ਨੰਬਰ 26 ਦੇ ਰਸਤਾ ਮੁਹੱਲੇ ਦੇ ਵਸਨੀਕਾਂ ਨੂੰ ਵੱਡੀ ਰਾਹਤ ਦਿੰਦਿਆਂ ਪਿਛਲੇ 40–45 ਸਾਲਾਂ ਤੋਂ ਚੱਲੀ ਆ ਰਹੀ ਨਾਲੀਆਂ ਦੀ ਸਮੱਸਿਆ ਦੇ ਹੱਲ ਵੱਲ ਅਹਿਮ ਕਦਮ ਚੁੱਕਿਆ। ਮੇਅਰ ਨੇ ਅੱਜ ਮੁਹੱਲੇ ਵਿੱਚ ਨਾਲੀਆਂ ਦੇ ਨਵੇਂ ਨਿਰਮਾਣ ਅਤੇ ਉਨ੍ਹਾਂ ਨੂੰ ਸੀਵਰੇਜ ਪ੍ਰਣਾਲੀ ਨਾਲ ਜੋੜਨ ਦੇ ਕੰਮ ਦਾ ਉਦਘਾਟਨ ਕੀਤਾ। ਇਸ ਪ੍ਰਾਜੈਕਟ ਦੇ ਪੂਰਾ ਹੋਣ ਨਾਲ ਇਲਾਕਾ ਵਾਸੀਆਂ ਨੂੰ ਲੰਬੇ ਸਮੇਂ ਤੋਂ ਪੇਸ਼ ਆ ਰਹੀਆਂ ਮੁਸ਼ਕਲਾਂ ਤੋਂ ਰਾਹਤ ਮਿਲਣ ਦੀ ਉਮੀਦ ਹੈ।
ਮੁਹੱਲਾ ਵਾਸੀਆਂ ਅਨੁਸਾਰ, ਨਾਲੀਆਂ ਦੀ ਮਾੜੀ ਹਾਲਤ ਕਾਰਨ ਉਨ੍ਹਾਂ ਨੂੰ ਲੰਬੇ ਸਮੇਂ ਤੋਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਨਾਲੀਆਂ ਦੇ ਮੁੜ ਨਿਰਮਾਣ ਤੇ ਉਨ੍ਹਾਂ ਨੂੰ ਸੀਵਰੇਜ ਪ੍ਰਣਾਲੀ ਨਾਲ ਜੋੜਨ ਦਾ ਕੰਮ ਪੂਰਾ ਹੋਣ ਤੋਂ ਬਾਅਦ ਪਾਣੀ ਦੀ ਨਿਕਾਸੀ ਪ੍ਰਣਾਲੀ ਵਿੱਚ ਸੁਧਾਰ ਹੋਵੇਗਾ ਅਤੇ ਲੋਕਾਂ ਨੂੰ ਗੰਦਗੀ ਤੇ ਪਾਣੀ ਖੜ੍ਹਾ ਹੋਣ ਵਰਗੀਆਂ ਸਮੱਸਿਆਵਾਂ ਤੋਂ ਰਾਹਤ ਮਿਲਣ ’ਚ ਮਦਦ ਮਿਲੇਗੀ।
ਇਸ ਮੌਕੇ ਮੇਅਰ ਵਨੀਤ ਧੀਰ ਨੇ ਕਿਹਾ ਕਿ ਲੋਕਾਂ ਦੀ ਸੇਵਾ ਕਰਨਾ ਉਨ੍ਹਾਂ ਦਾ ਪਰਮ ਫਰਜ਼ ਹੈ। ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਦੀਆਂ ਬੁਨਿਆਦੀ ਸਮੱਸਿਆਵਾਂ ਦੇ ਹੱਲ ਅਤੇ ਸ਼ਹਿਰ ਦੇ ਵਿਕਾਸ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਲੋੜਾਂ ਨੂੰ ਤਰਜੀਹ ਦਿੰਦਿਆਂ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ, ਤਾਂ ਜੋ ਸ਼ਹਿਰ ਵਾਸੀਆਂ ਨੂੰ ਬਿਹਤਰ ਸਹੂਲਤਾਂ ਮਿਲ ਸਕਣ। ਮੇਅਰ ਨੇ ਕਿਹਾ ਕਿ ਸ਼ਹਿਰ ਦੇ ਵੱਖ-ਵੱਖ ਵਾਰਡਾਂ ਵਿੱਚ ਲੋਕਾਂ ਦੀਆਂ ਸਮੱਸਿਆਵਾਂ ਦੂਰ ਕਰਨ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਭਰੋਸਾ ਦਿਵਾਇਆ ਕਿ ਲੋਕ ਹਿੱਤ ਨਾਲ ਜੁੜੇ ਵਿਕਾਸ ਕਾਰਜਾਂ ਨੂੰ ਤਰਜੀਹ ਦਿੱਤੀ ਜਾਵੇਗੀ ਅਤੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਨਗਰ ਨਿਗਮ ਵੱਲੋਂ ਲੋੜੀਂਦੇ ਕਦਮ ਲਗਾਤਾਰ ਚੁੱਕੇ ਜਾਂਦੇ ਰਹਿਣਗੇ। ਇਸ ਮੌਕੇ ਉਨ੍ਹਾਂ ਦੇ ਨਾਲ ਬਲਾਕ ਪ੍ਰਧਾਨ ਭਾਰਤ ਭੂਸ਼ਣ, ਅਗਰਵਾਲ ਵੈਲਫੇਅਰ ਬੋਰਡ ਪੰਜਾਬ ਦੇ ਮੈਂਬਰ ਪਰਵੀਨ ਅਗਰਵਾਲ, ਵਾਰਡ ਇੰਚਾਰਜ ਸ਼ਿਵਮ ਵਾਹੀ ਅਤੇ ਨਿਸ਼ੂ ਨੱਈਅਰ ਵੀ ਮੌਜੂਦ ਰਹੇ।