ਜੌਹਲ ਦੇ ਸਦੀਵੀ ਵਿਛੋੜੇ ਦੀ ਯਾਦ ’ਚ ਸ਼ੋਕ-ਮਤਾ
ਬਾਬਾ ਰਜਿੰਦਰ ਸਿੰਘ ਜੌਹਲ ਦੇ ਸਦੀਵੀ ਵਿਛੋੜੇ ਦੀ ਯਾਦ ’ਚ ਸ਼ੋਕ-ਮਤਾ
Publish Date: Thu, 16 Apr 2026 08:10 PM (IST)
Updated Date: Thu, 16 Apr 2026 08:12 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜਲੰਧਰ : ਸਿਰਮੌਰ ਵਿਦਿਅਕ ਸੰਸਥਾ ਲਾਇਲਪੁਰ ਖਾਲਸਾ ਕਾਲਜ ਦੇ ਕਮੇਟੀ ਮੈਂਬਰ ਰਜਿੰਦਰ ਸਿੰਘ ਜੌਹਲ ਪਿਛਲੇ ਦਿਨੀਂ ਆਪਣੀ ਸੰਸਾਰਕ ਯਾਤਰਾ ਪੂਰੀ ਕਰਕੇ ਗੁਰੂ ਚਰਨਾਂ ’ਚ ਜਾ ਬਿਰਾਜੇ ਹਨ। ਉਨ੍ਹਾਂ ਸਿਰਫ ਕਮੇਟੀ ਮੈਂਬਰ ਵਜੋਂ ਹੀ ਸੇਵਾਵਾਂ ਨਹੀਂ ਨਿਭਾਈਆਂ ਸਗੋਂ ਦੁਆਬੇ ਦੀ ਸਿਆਸਤ ਦੇ ਥੰਮ੍ਹ ਵੀ ਰਹੇ। ਇਸ ਤੋਂ ਇਲਾਵਾ ਉਨਾਂ ਜਲੰਧਰ ਕੋ-ਆਪਰੇਟਿਵ ਬੈਂਕ ਦੇ ਮੈਨੇਜਿੰਗ ਡਾਇਰੈਕਟਰ ਤੇ ਹੋਰ ਬਹੁਤ ਸਾਰੇ ਮਹੱਤਵਪੂਰਨ ਅਹੁਦਿਆਂ ’ਤੇ ਸੇਵਾਵਾਂ ਨਿਭਾਈਆਂ। ਉਨ੍ਹਾਂ ਦੇ ਅਚਾਨਕ ਸਦੀਵੀ ਵਿਛੋੜੇ ਕਾਰਨ ਉਨ੍ਹਾਂ ਨਾਲ ਸਬੰਧਤ ਹਰ ਵਿਅਕਤੀ ਤੇ ਸੰਸਥਾਵਾਂ ਨੇ ਦੁੱਖ ਦਾ ਪ੍ਰਗਟਾਵਾ ਕੀਤਾ। ਇਸੇ ਤਹਿਤ ਲਾਇਲਪੁਰ ਖ਼ਾਲਸਾ ਕਾਲਜ ਦੀ ਗਵਰਨਿਗ ਕੌਂਸਲ ਦੇ ਪ੍ਰਧਾਨ ਬਲਬੀਰ ਕੌਰ ਨੇ ਅਫਸੋਸ ਪ੍ਰਗਟ ਕਰਦਿਆਂ ਕਿਹਾ ਕਿ ਰਜਿੰਦਰ ਸਿੰਘ ਜੌਹਲ ਦਾ ਇਸ ਸੰਸਥਾ ਨਾਲ ਬਹੁਤ ਪੁਰਾਣਾ ਰਿਸ਼ਤਾ ਸੀ। ਉਹ ਜ਼ਿੰਦਗੀ ਦੇ ਅੰਤ ਤੱਕ ਇਸ ਸੰਸਥਾ ਨਾਲ ਜੁੜੇ ਰਹੇ। ਕਾਲਜ ਪ੍ਰਿੰਸੀਪਲ ਡਾ. ਰਛਪਾਲ ਸਿੰਘ ਸੰਧੂ ਤੇ ਸਮੂਹ ਸਟਾਫ ਵੱਲੋਂ ਉਨ੍ਹਾਂ ਦੇ ਅਚਾਨਕ ਸਦੀਵੀ ਵਿਛੋੜੇ ਦੀ ਯਾਦ ’ਚ ਸ਼ੋਕ ਮਤਾ ਤੇ ਦੋ ਮਿੰਟ ਦਾ ਮੌਨ ਰੱਖ ਕੇ ਵਿਛੜੀ ਰੂਹ ਨੂੰ ਸ਼ਰਧਾ ਸੁਮਨ ਅਰਪਿਤ ਕੀਤੇ।