- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਥਾਨਕ ਆਕਸਫੋਰਡ ਸ਼ਾਈਨ ਇੰਟਰਨੈਸ਼ਨਲ ਸਕੂਲ ਅੱਪਰਾ ਵਿਖੇ ਸ਼ਹੀਦ ਭਗਤ ਸਿੰਘ ਜੀ ਦੇ ਜਨਮਦਿਨ ਨੂੰ ਸਮਰਪਿਤ ਪ੍ਰਰਾਇਮਰੀ ਸਕੂਲ ਦੇ ਵਿਦਿਆਰਥੀਆਂ ਲਈ ਪੋਸਟਰ ਮੇਕਿੰਗ ਤੇ ਚਿੱਤਰਕਲਾ ਦੇ ਮੁਕਾਬਲੇ ਕਰਵਾਏ ਗਏ।

ਹਰਜਿੰਦਰ ਸਿੰਘ ਖਾਨਪੁਰ, ਅੱਪਰਾ : ਸਥਾਨਕ ਆਕਸਫੋਰਡ ਸ਼ਾਈਨ ਇੰਟਰਨੈਸ਼ਨਲ ਸਕੂਲ ਅੱਪਰਾ ਵਿਖੇ ਸ਼ਹੀਦ ਭਗਤ ਸਿੰਘ ਜੀ ਦੇ ਜਨਮਦਿਨ ਨੂੰ ਸਮਰਪਿਤ ਪ੍ਰਰਾਇਮਰੀ ਸਕੂਲ ਦੇ ਵਿਦਿਆਰਥੀਆਂ ਲਈ ਪੋਸਟਰ ਮੇਕਿੰਗ ਤੇ ਚਿੱਤਰਕਲਾ ਦੇ ਮੁਕਾਬਲੇ ਕਰਵਾਏ ਗਏ। ਇਸ ਮੌਕੇ ਸਕੂਲ ਦੇ ਡਾਇਰੈਕਟਰ ਸੰਦੀਪ ਰਾਣਾ ਨੇ ਵਿਦਿਆਰਥੀਆਂ ਨੂੰ ਸ਼ਹੀਦ ਭਗਤ ਸਿੰਘ ਦੇ ਜੀਵਨ, ਸੋਚ ਤੇ ਸੰਕਲਪ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਤੇ ਸਮਾਜ ਲਈ ਕੰਮ ਕਰਨ ਲਈ ਪੇ੍ਰਿਤ ਕੀਤਾ। ਇਸ ਮੌਕੇ ਵਿਦਿਆਰਥੀਆਂ ਦੇ ਪੋਸਟਰ ਮੇਕਿੰਗ ਤੇ ਚਿੱਤਰਕਲਾ ਦੇ ਮੁਕਾਬਲੇ ਕਰਵਾਏ ਗਏ ਤੇ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ। ਇਸ ਦੌਰਾਨ ਸਵੇਰ ਦੀ ਸਭਾ 'ਚ ਸੀਨੀਅਰ ਵਿੰਗ ਦੇ ਵਿਦਿਆਰਥੀਆਂ ਲਈ ਪ੍ਰਸ਼ਨੋਤਰੀ ਮੁਕਾਬਲਾ ਵੀ ਕਰਵਾਇਆ ਗਿਆ। ਇਸ ਮੌਕੇ ਮਨਪ੍ਰਰੀਤ ਢੰਡਾ, ਊਸ਼ਾ ਸ਼ਰਮਾ, ਸੁਖਜੀਤ ਕੌਰ, ਕਰਨਪ੍ਰਰੀਤ ਕੌਰ, ਅਮਨਦੀਪ ਕੌਰ, ਸੋਨੀਆ ਤੇ ਸਮੂਹ ਅਧਿਆਪਕ ਹਾਜ਼ਰ ਸਨ।