- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਹਨੀ ਜੋਸ਼ੀ ਨੂੰ ਪੰਜਾਬ ਯੂਥ ਕਾਂਗਰਸ ਦਾ ਸਟੇਟ ਮੀਡੀਆ ਚੇਅਰਮੈਨ ਨਿਯੁਕਤ ਕਰਨ 'ਤੇ ਬਲਾਕ ਸੰਮਤੀ ਮੈਂਬਰ

ਲਵਦੀਪ ਬੈਂਸ, ਪੰਜਾਬੀ ਜਾਗਰਣ, ਪਤਾਰਾ/ਜਲੰਧਰ ਕੈਂਟ : ਭਾਰਤੀ ਯੂਵਾ ਕਾਂਗਰਸ ਵੱਲੋਂ ਕਾਂਗਰਸ ਪਾਰਟੀ ਦੇ ਸੀਨੀਅਰ ਤੇ ਜੂਝਾਰੂ ਲੀਡਰ ਹਨੀ ਜੋਸ਼ੀ ਨੂੰ ਪੰਜਾਬ ਪ੍ਰਦੇਸ਼ ਯੂਥ ਕਾਂਗਰਸ ਦਾ ਸਟੇਟ ਮੀਡੀਆ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਯੂਥ ਕਾਂਗਰਸ ਦੇ ਰਾਸ਼ਟਰੀ ਮੀਡੀਆ ਵਿਭਾਗ ਦੇ ਚੇਅਰਮੈਨ ਵਰੁਣ ਪਾਂਡੇ ਵੱਲੋਂ ਜਾਰੀ ਕੀਤੇ ਅਧਿਕਾਰਤ ਪੱਤਰ ਅਨੁਸਾਰ ਇਹ ਨਿਯੁਕਤੀ ਤੁਰੰਤ ਪ੍ਰਭਾਵ ਤੋਂ ਲਾਗੂ ਕਰ ਦਿੱਤੀ ਗਈ ਹੈ। ਇਸ ਅਹਿਮ ਨਿਯੁਕਤੀ 'ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਹਲਕੇ ਦੇ ਸੀਨੀਅਰ ਆਗੂ ਤੇ ਬਲਾਕ ਸੰਮਤੀ ਮੈਂਬਰ ਅੰਮ੍ਰਿਤਪਾਲ ਸਿੰਘ ਪਾਲੀ ਜੰਡੂਸਿੰਘਾ ਨੇ ਹਨੀ ਜੋਸ਼ੀ ਨੂੰ ਹਾਰਦਿਕ ਵਧਾਈ ਦਿੱਤੀ ਹੈ। ਅੰਮ੍ਰਿਤਪਾਲ ਜੰਡੂਸਿੰਘਾ ਨੇ ਕਿਹਾ ਕਿ ਇਹ ਨਿਯੁਕਤੀ ਪੰਜਾਬ ਵਿੱਚ ਨੌਜਵਾਨਾਂ ਅੰਦਰ ਨਵੀਂ ਊਰਜਾ ਭਰੇਗੀ ਤੇ ਪਾਰਟੀ ਦੇ ਸੰਗਠਨ ਨੂੰ ਹੋਰ ਮਜ਼ਬੂਤ ਕਰੇਗੀ। ਹਨੀ ਜੋਸ਼ੀ ਹਲਕਾ ਕਰਤਾਰਪੁਰ ਦੇ ਪਿੰਡ ਜੰਡੂ ਸਿੰਘਾ ਦੇ ਰਹਿਣ ਵਾਲੇ ਹਨ ਤੇ ਉਨ੍ਹਾਂ ਦੀ ਇਸ ਨਿਯੁਕਤੀ ਪੰਜਾਬ ਭਰ ’ਚ ਪਿੰਡ ਜੰਡੂ ਸਿੰਘਾ ਦਾ ਮਾਣ ਵੀ ਵਧਿਆ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਹਨੀ ਜੋਸ਼ੀ ਕਾਂਗਰਸ ਪ੍ਰਧਾਨ ਮਲਿਕਾਅਰਜੁਨ ਖੜਗੇ, ਸੋਨੀਆ ਗਾਂਧੀ ਤੇ ਰਾਹੁਲ ਗਾਂਧੀ ਦੀਆਂ ਨੀਤੀਆਂ 'ਤੇ ਚੱਲਦਿਆਂ ਪੰਜਾਬ ਦੇ ਨਾਗਰਿਕਾਂ ’ਚ ਏਕਤਾ ਤੇ ਸ਼ਾਂਤੀ ਦਾ ਸੰਦੇਸ਼ ਫੈਲਾਉਣਗੇ। ਉਨ੍ਹਾਂ ਨੇ ਇਸ ਸ਼ਲਾਘਾਯੋਗ ਫੈਸਲੇ ਲਈ ਆਈ.ਵਾਈ.ਸੀ. ਇੰਚਾਰਜ ਮਨੀਸ਼ ਸ਼ਰਮਾ ਤੇ ਰਾਸ਼ਟਰੀ ਪ੍ਰਧਾਨ ਉਦੈ ਭਾਨੂ ਚਿੱਬ ਦਾ ਵੀ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ।