ਪਿ੍ਰਤਪਾਲ ਸਿੰਘ, ਸ਼ਾਹਕੋਟ : ਚਰਨਜੀਤ ਸਿੰਘ ਚੰਨੀ ਦੇ ਮੁੱਖ ਮੰਤਰੀ ਬਣਨ 'ਤੇ ਕਾਂਗਰਸੀ ਵਰਕਰਾਂ 'ਚ ਖੁਸ਼ੀ ਦੀ ਲਹਿਰ ਹੈ। ਕਾਂਗਰਸ ਪਾਰਟੀ ਨੇ ਦਲਿਤ ਸਿੱਖ ਨੂੰ ਮੁੱਖ ਮੰਤਰੀ ਬਣਾ ਕੇ ਨਵਾਂ ਇਤਿਹਾਸ ਸਿਰਜਿਆ ਹੈ। ਇਹ ਪ੍ਰਗਟਾਵਾ ਨਗਰ ਪੰਚਾਇਤ ਸ਼ਾਹਕੋਟ ਦੇ ਪ੍ਰਧਾਨ ਸਤੀਸ਼ ਰਿਹਾਨ ਤੇ ਸੁਖਦੀਪ ਸਿੰਘ ਸੋਨੂੰ ਕੰਗ ਪੀਏ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਹਰੇਕ ਵਰਗ ਨੂੰ ਮਾਣ ਸਤਿਕਾਰ ਦਿੰਦੀ ਹੈ। ਉਨ੍ਹਾਂ ਕਿਹਾ ਕਿ ਦੂਜੀਆਂ ਪਾਰਟੀਆਂ ਦਲਿਤ ਨੂੰ ਉੱਪ ਮੁੱਖ ਮੰਤਰੀ ਬਣਾਉਣ ਦੇ ਵਾਅਦੇ ਕਰ ਰਹੀਆਂ ਹਨ, ਜਦਕਿ ਕਾਂਗਰਸ ਪਾਰਟੀ ਨੇ ਦਲਿਤ ਆਗੂ ਨੂੰ ਮੁੱਖ ਮੰਤਰੀ ਬਣਾ ਕੇ ਐੱਸਸੀ ਵਰਗ ਨੂੰ ਪੰਜਾਬ 'ਚ ਵੱਡਾ ਮਾਣ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਹ ਪਹਿਲੀ ਵਾਰ ਹੈ, ਜਦੋਂ ਕੋਈ ਦਲਿਤ ਸਿੱਖ ਪੰਜਾਬ ਦਾ ਮੁੱਖ ਮੰਤਰੀ ਬਣਿਆ ਹੈ।