ਈਦ ਦੇ ਤਿਉਹਾਰ ਦੀਆਂ ਦਿੱਤੀਆਂ ਮੁਬਾਰਕਾਂ
ਈਦ ਦੇ ਤਿਉਹਾਰ ਤੇ ਮੁਸਲਮਾਨ ਭਾਈਚਾਰੇ ਨੂੰ ਮੁਬਾਰਕਾਂ ਦਿੱਤੀਆਂ
Publish Date: Sat, 21 Mar 2026 06:45 PM (IST)
Updated Date: Sat, 21 Mar 2026 06:49 PM (IST)
ਅਮਰਜੀਤ ਸਿੰਘ ਵੇਹਗਲ, ਪੰਜਾਬੀ ਜਾਗਰਣ, ਜਲੰਧਰ : ਈਦ ਦੇ ਪਵਿੱਤਰ ਤਿਉਹਾਰ ਨੂੰ ਮੁਸਲਮਾਨ ਭਾਈਚਾਰੇ ਵੱਲੋਂ ਬੜੇ ਉਤਸ਼ਾਹ ਤੇ ਜੋਸ਼ ਨਾਲ ਮਨਾਇਆ ਗਿਆ। ਇਸ ਮੌਕੇ ਸਿੱਖ ਤਾਲਮੇਲ ਕਮੇਟੀ ਦੇ ਮੈਂਬਰਾਂ ਵੱਲੋਂ ਮੁਸਲਮਾਨ ਭਾਈਚਾਰੇ ਦੇ ਲੋਕਾਂ ਨੂੰ ਵਧਾਈਆਂ ਦਿੱਤੀਆਂ ਤੇ ਉਨ੍ਹਾਂ ਦੀ ਚੜ੍ਹਦੀਕਲਾ ਤੇ ਤੰਦਰੁਸਤੀ ਦੀ ਕਾਮਨਾ ਕੀਤੀ। ਇਸ ਮੌਕੇ ਤਜਿੰਦਰ ਸਿੰਘ ਪਰਦੇਸੀ, ਗੁਰਦੀਪ ਸਿੰਘ, ਮਨਮਿੰਦਰ ਸਿੰਘ ਭਾਟੀਆ, ਕਮਲਜੀਤ ਸਿੰਘ ਨੇ ਕਿਹਾ ਕਿ ਹਰ ਤਰ੍ਹਾਂ ਦੇ ਤਿਉਹਾਰ ਰਲ ਮਿਲ ਕੇ ਮਨਾਉਣੇ ਚਾਹੀਦੇ ਹਨ। ਇਸ ਮੌਕੇ ’ਤੇ ਮੁਸਲਮਾਨ ਵੀਰਾਂ ਦਾ ਮੂੰਹ ਮਿੱਠਾ ਕਰਵਾਇਆ ਗਿਆ ਤੇ ਗਲੇ ਮਿਲ ਕੇ ਵਧਾਈਆਂ ਦਿੱਤੀਆਂ।