ਚਾਰ ਜ਼ਿਲ੍ਹਾ ਪ੍ਰੀਸ਼ਦ ਜ਼ੋਨਾਂ ਤੋਂ ਕਾਂਗਰਸੀ ਉਮੀਦਵਾਰਾਂ ਵੱਲੋਂ ਕਾਗਜ਼ ਦਾਖ਼ਲ
ਹਲਕਾ ਸ਼ਾਹਕੋਟ ਦੇ ਚਾਰ ਜ਼ਿਲ੍ਹਾ ਪ੍ਰੀਸ਼ਦ ਜੋਨਾਂ ਤੋਂ ਕਾਂਗਰਸੀ ਉਮੀਦਵਾਰਾਂ ਵੱਲੋਂ ਵਿਧਾਇਕ ਸ਼ੇਰੋਵਾਲੀਆ ਦੀ ਅਗਵਾਈ 'ਚ ਕਾਗਜ਼ ਦਾਖ਼ਲ
Publish Date: Thu, 04 Dec 2025 08:49 PM (IST)
Updated Date: Fri, 05 Dec 2025 04:17 AM (IST)
ਗਿਆਨ ਸੈਦਪੁਰੀ, ਪੰਜਾਬੀ ਜਾਗਰਣ, ਸ਼ਾਹਕੋਟ : ਜ਼ਿਲ੍ਹਾ ਪ੍ਰੀਸ਼ਦ ਚੋਣਾਂ ਲਈ ਹਲਕਾ ਸ਼ਾਹਕੋਟ ਦੇ ਚਾਰ ਜ਼ੋਨਾਂ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਵੱਲੋਂ ਹਲਕਾ ਸ਼ਾਹਕੋਟ ਦੇ ਵਿਧਾਇਕ ਤੇ ਕਾਂਗਰਸ ਜ਼ਿਲ੍ਹਾ ਜਲੰਧਰ (ਦਿਹਾਤੀ) ਦੇ ਪ੍ਰਧਾਨ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਦੀ ਹਾਜ਼ਰੀ ’ਚ ਰਿਟਰਨਿੰਗ ਅਫ਼ਸਰ ਕੋਲ ਆਪਣੇ ਕਾਗਜ਼ ਦਾਖ਼ਲ ਕਰ ਦਿੱਤੇ ਗਏ ਹਨ। ਹਲਕਾ ਸ਼ਾਹਕੋਟ ਦੇ ਜ਼ੋਨ ਢੰਡੋਵਾਲ ਤੋਂ ਮਨਪ੍ਰੀਤ ਕੌਰ ਪਤਨੀ ਅਮਰਜੀਤ ਸਿੰਘ ਬਿੱਟੂ ਸਾਬਕਾ ਸਰਪੰਚ ਹਾਜੀਪੁਰ, ਜ਼ੋਨ ਬਾਜਵਾਂ ਕਲਾਂ ਤੋਂ ਪਰਮਜੀਤ ਕੌਰ ਪਤਨੀ ਜਗੀਰ ਸਿੰਘ ਜੋਧਾ ਸਰਪੰਚ ਰਾਜੇਵਾਲ, ਜ਼ੋਨ ਆਦਰਾਮਾਨ ਤੋਂ ਰਿਬੀਕਾ ਪਤਨੀ ਅਮਰਜੀਤ ਘਾਰੂ ਮੰਡਿਆਲਾ ਤੇ ਜ਼ੋਨ ਗਿੱਦੜਪਿੰਡੀ ਤੋਂ ਕਾਂਗਰਸ ਦੇ ਬਲਾਕ ਪ੍ਰਧਾਨ ਗੁਰਦੀਪ ਸਿੰਘ ਜੱਕੋਪੁਰ ਕਲਾਂ ਨੇ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ। ਇਸ ਮੌਕੇ ਵਿਧਾਇਕ ਸ਼ੇਰੋਵਾਲੀਆ ਨੇ ਕਿਹਾ ਕਿ ਹਲਕਾ ਸ਼ਾਹਕੋਟ ਦੇ ਚਾਰੇ ਜ਼ੋਨਾਂ ਸਮੇਤ ਜਲੰਧਰ ਦੇ ਵੱਖ-ਵੱਖ ਜ਼ੋਨਾਂ ’ਚ ਕਾਂਗਰਸੀ ਉਮੀਦਵਾਰ ਸ਼ਾਨਦਾਰ ਜਿੱਤ ਹਾਸਲ ਕਰਨਗੇ। ਇਸ ਮੌਕੇ ਬਲਾਕ ਪ੍ਰਧਾਨ ਮਹਿੰਦਰਪਾਲ ਸਿੰਘ ਟੁਰਨਾ, ਸੁਖਦੀਪ ਸਿੰਘ ਸੋਨੂੰ ਕੰਗ ਪੀਏ ਤੇ ਹੋਰ ਕਾਂਗਰਸੀ ਆਗੂ ਵੀ ਹਾਜ਼ਰ ਸਨ।