- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਹਲਕਾ ਕਰਤਾਰਪੁਰ 'ਚ ਕਾਂਗਰਸ ਨੂੰ ਮਿਲਿਆ ਵੱਡਾ ਹੁੰਗਾਰਾ, ਰਿਟਾਇਰਡ ਕਾਨੂੰਗੋ ਪ੍ਰਗਟ ਸਿੰਘ ਸਾਥੀਆਂ ਸਮੇਤ ਪਾਰਟੀ 'ਚ ਸ਼ਾਮਲ

ਸੀਨੀਅਰ ਰਿਪੋਰਟਰ, ਪੰਜਾਬੀ ਜਾਗਰਣ, ਜਲੰਧਰ : ਹਲਕਾ ਕਰਤਾਰਪੁਰ ’ਚ ਕਾਂਗਰਸ ਪਾਰਟੀ ਨੂੰ ਉਸ ਸਮੇਂ ਹੁੰਗਾਰਾ ਮਿਲਿਆ, ਜਦੋਂ ਪਿੰਡ ਜੰਡੇਸਰਾਏ ਦੇ ਰਿਟਾਇਰਡ ਕਾਨੂੰਗੋ ਪ੍ਰਗਟ ਸਿੰਘ ਆਪਣੇ ਕਈ ਸਾਥੀਆਂ ਸਮੇਤ ਕਾਂਗਰਸ ’ਚ ਸ਼ਾਮਲ ਹੋ ਗਏ। ਉਨ੍ਹਾਂ ਦਾ ਪਾਰਟੀ ’ਚ ਸ਼ਾਮਲ ਹੋਣਾ ਹਲਕੇ ’ਚ ਕਾਂਗਰਸ ਦੇ ਆਧਾਰ ਨੂੰ ਮਜ਼ਬੂਤੀ ਮਿਲਣ ਵਜੋਂ ਦੇਖਿਆ ਜਾ ਰਿਹਾ ਹੈ। ਇਹ ਸ਼ਮੂਲੀਅਤ ਰਿਟਾਇਰਡ ਐੱਸਐੱਸਪੀ ਤੇ ਹਲਕਾ ਇੰਚਾਰਜ ਕਾਂਗਰਸ ਪਾਰਟੀ ਕਰਤਾਰਪੁਰ ਰਜਿੰਦਰ ਸਿੰਘ ਤੇ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਵਾਈਸ ਪ੍ਰਧਾਨ ਕੰਵਰ ਸਰਾਏ ਦੇ ਸਹਿਯੋਗ ਨਾਲ ਹੋਈ। ਇਸ ਮੌਕੇ ਪ੍ਰਗਟ ਸਿੰਘ ਨਾਲ ਪਰਮਜੀਤ ਸਿੰਘ ਸ਼ਾਹ, ਅਮਰਜੀਤ ਸਿੰਘ ਸੋਨੂ, ਦੀਵਾਨ ਚੰਦ, ਅਮਰਜੀਤ ਸਿੰਘ ਪੰਚ, ਬਲਵਿੰਦਰ ਸਿੰਘ ਬਿੰਦੀ, ਸਨੀ ਕੁਮਾਰ ਪੰਚ, ਡਾ. ਮਹਿੰਦਰ ਸਿੰਘ, ਬੂਟਾ ਸਿੰਘ ਸਾਬਕਾ ਸਰਪੰਚ, ਜਸਬੀਰ ਸਿੰਘ ਫੌਜੀ, ਜਸਪਾਲ ਪਾਲਾ, ਰੰਗੀ ਰਾਮ, ਗਾਜੀ ਰਾਮ, ਕਸ਼ਮੀਰੀ ਲਾਲ, ਮਦਰਨ ਸਿੰਘ, ਤਰਨਜੀਤ ਸਿੰਘ, ਦਾਰਾ, ਕਮਲ ਤੇ ਕਾਲਾ ਰਾਮ ਸਮੇਤ ਹੋਰ ਸਾਥੀ ਵੀ ਕਾਂਗਰਸ ’ਚ ਸ਼ਾਮਲ ਹੋਏ। ਰਿਟਾਇਰਡ ਐੱਸਐੱਸਪੀ ਰਜਿੰਦਰ ਸਿੰਘ ਤੇ ਕੰਵਰ ਸਰਾਏ ਨੇ ਨਵੇਂ ਸ਼ਾਮਲ ਹੋਏ ਆਗੂਆਂ ਤੇ ਵਰਕਰਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਪਾਰਟੀ ’ਚ ਉਨ੍ਹਾਂ ਨੂੰ ਬਣਦਾ ਮਾਨ-ਸਨਮਾਨ ਦਿੱਤਾ ਜਾਵੇਗਾ। ਉਨ੍ਹਾਂ ਨੇ ਨਵੇਂ ਮੈਂਬਰਾਂ ਨੂੰ ਪਾਰਟੀ ਦੀਆਂ ਨੀਤੀਆਂ ਅਨੁਸਾਰ ਕੰਮ ਕਰਨ ਤੇ ਹਲਕੇ ’ਚ ਜਥੇਬੰਦੀ ਨੂੰ ਹੋਰ ਮਜ਼ਬੂਤ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਆਗੂਆਂ ਤੇ ਨਵੇਂ ਸ਼ਾਮਲ ਹੋਏ ਮੈਂਬਰਾਂ ਵਿਚਕਾਰ ਵਿਧਾਨ ਸਭਾ ਚੋਣਾਂ 2027 ਦੀਆਂ ਤਿਆਰੀਆਂ ਅਤੇ ਹਲਕੇ ਵਿੱਚ ਪਾਰਟੀ ਦੀਆਂ ਗਤੀਵਿਧੀਆਂ ਨੂੰ ਹੋਰ ਸਰਗਰਮ ਕਰਨ ਸਬੰਧੀ ਵਿਚਾਰ-ਵਟਾਂਦਰਾ ਵੀ ਕੀਤਾ ਗਿਆ।