- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਇਸ ਰੋਸ ਪ੍ਰਦਰਸ਼ਨ ਦੀ ਅਗਵਾਈ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਤੋਂ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਕਰਨਗੇ। ਪ੍ਰਦਰਸ਼ਨ ਅੱਜ ਸਵੇਰੇ 11:00 ਵਜੇ ਸ਼ਹਿਰ ਦੇ ਇਤਿਹਾਸਕ ਦੇਸ਼ ਭਗਤ ਯਾਦਗਾਰ ਹਾਲ ਤੋਂ ਸ਼ੁਰੂ ਹੋਵੇਗਾ, ਜਿੱਥੇ ਜ਼ਿਲ੍ਹੇ ਦੇ ਸਾਰੇ ਵਿਧਾਨ ਸਭਾ ਹਲਕਿਆਂ ਤੋਂ ਭਾਰੀ ਗਿਣਤੀ ਵਿੱਚ ਕਾਂਗਰਸੀ ਆਗੂ, ਵਰਕਰ ਅਤੇ ਆਮ ਲੋਕ ਇਕੱਠੇ ਹੋ ਕੇ ਕੇਂਦਰ ਸਰਕਾਰ ਵਿਰੁੱਧ ਮੋਰਚਾ ਖੋਲ੍ਹਣਗੇ।

ਤੇਜਿੰਦਰ ਕੌਰ ਥਿੰਦ, ਜਲੰਧਰ :ਕੇਂਦਰ ਦੀ ਭਾਜਪਾ ਸਰਕਾਰ ਦੀਆਂ ਕਥਿਤ ਧੱਕੇਸ਼ਾਹੀਆਂ ਅਤੇ ਦਲਿਤ ਵਿਰੋਧੀ ਨੀਤੀਆਂ ਖ਼ਿਲਾਫ਼ ਜ਼ਿਲ੍ਹਾ ਕਾਂਗਰਸ ਕਮੇਟੀ (ਸ਼ਹਿਰੀ) ਵੱਲੋਂ ਅੱਜ ਜਲੰਧਰ ਵਿਖੇ ਇੱਕ ਵਿਸ਼ਾਲ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਹ ਪ੍ਰਦਰਸ਼ਨ ਉੱਤਰਾਖੰਡ ਦੇ ਹਲਦਵਾਨੀ ਵਿਖੇ ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਮੱਲਿਕਾਰਜੁਨ ਖੜਗੇ ਦੀ ਰੈਲੀ ਤੋਂ ਬਾਅਦ ਸਟੇਜ ਦਾ 'ਸ਼ੁੱਧੀਕਰਨ' ਕਰਨ ਅਤੇ ਇਸ ਛੂਆ-ਛੂਤ ਵਰਗੀ ਕਾਰਵਾਈ ਵਿਰੁੱਧ ਆਵਾਜ਼ ਉਠਾਉਣ 'ਤੇ ਲੋਕ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ 'ਤੇ ਦਰਜ ਕੀਤੀ ਗਈ FIR ਦੇ ਵਿਰੋਧ 'ਚ ਕੀਤਾ ਜਾ ਰਿਹਾ ਹੈ।
ਇਸ ਰੋਸ ਪ੍ਰਦਰਸ਼ਨ ਦੀ ਅਗਵਾਈ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਤੋਂ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਕਰਨਗੇ। ਪ੍ਰਦਰਸ਼ਨ ਅੱਜ ਸਵੇਰੇ 11:00 ਵਜੇ ਸ਼ਹਿਰ ਦੇ ਇਤਿਹਾਸਕ ਦੇਸ਼ ਭਗਤ ਯਾਦਗਾਰ ਹਾਲ ਤੋਂ ਸ਼ੁਰੂ ਹੋਵੇਗਾ, ਜਿੱਥੇ ਜ਼ਿਲ੍ਹੇ ਦੇ ਸਾਰੇ ਵਿਧਾਨ ਸਭਾ ਹਲਕਿਆਂ ਤੋਂ ਭਾਰੀ ਗਿਣਤੀ ਵਿੱਚ ਕਾਂਗਰਸੀ ਆਗੂ, ਵਰਕਰ ਅਤੇ ਆਮ ਲੋਕ ਇਕੱਠੇ ਹੋ ਕੇ ਕੇਂਦਰ ਸਰਕਾਰ ਵਿਰੁੱਧ ਮੋਰਚਾ ਖੋਲ੍ਹਣਗੇ।
ਜ਼ਿਲ੍ਹਾ ਕਾਂਗਰਸ ਕਮੇਟੀ ਸ਼ਹਿਰੀ ਦੇ ਪ੍ਰਧਾਨ ਅਤੇ ਸਾਬਕਾ ਵਿਧਾਇਕ ਰਜਿੰਦਰ ਬੇਰੀ ਨੇ ਦੱਸਿਆ ਕਿ ਕੇਂਦਰ ਦੀ ਭਾਜਪਾ ਸਰਕਾਰ ਵਿਰੋਧੀ ਧਿਰ ਦੀ ਆਵਾਜ਼ ਨੂੰ ਦਬਾਉਣ ਲਈ ਸਰਕਾਰੀ ਤੰਤਰ ਦੀ ਦੁਰਵਰਤੋਂ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਾਡੇ ਰਾਸ਼ਟਰੀ ਪ੍ਰਧਾਨ ਮੱਲਿਕਾਰਜੁਨ ਖੜਗੇ ਦੇ ਪ੍ਰੋਗਰਾਮ ਤੋਂ ਬਾਅਦ ਸਟੇਜ ਦਾ ਸ਼ੁੱਧੀਕਰਨ ਕਰਨਾ ਦਲਿਤ ਸਮਾਜ ਅਤੇ ਸੰਵਿਧਾਨਕ ਮੁੱਲਾਂ ਦਾ ਅਪਮਾਨ ਹੈ। ਜਦੋਂ ਸਾਡੇ ਨੇਤਾ ਰਾਹੁਲ ਗਾਂਧੀ ਨੇ ਇਸ ਅਨਿਆਂ ਵਿਰੁੱਧ ਆਵਾਜ਼ ਉਠਾਈ, ਤਾਂ ਉਨ੍ਹਾਂ 'ਤੇ ਹੀ ਮਾਮਲਾ ਦਰਜ ਕਰ ਦਿੱਤਾ ਗਿਆ। ਇਸ ਧੱਕੇਸ਼ਾਹੀ ਵਿਰੁੱਧ ਕਾਂਗਰਸ ਪਾਰਟੀ ਚੁੱਪ ਨਹੀਂ ਬੈਠੇਗੀ ਅਤੇ ਅੱਜ ਜਲੰਧਰ ਦੀਆਂ ਸੜਕਾਂ 'ਤੇ ਉੱਤਰ ਕੇ ਜ਼ੋਰਦਾਰ ਵਿਰੋਧ ਪ੍ਰਦਰਸ਼ਨ ਕੀਤਾ ਜਾਵੇਗਾ।
ਵਿਧਾਨ ਸਭਾ ਹਲਕਿਆਂ ਤੋਂ ਪੁੱਜਣਗੇ ਹਜ਼ਾਰਾਂ ਵਰਕਰ
ਪ੍ਰਦਰਸ਼ਨ ਨੂੰ ਸਫਲ ਬਣਾਉਣ ਲਈ ਜ਼ਿਲ੍ਹਾ ਕਾਂਗਰਸ ਵੱਲੋਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਸ਼ਹਿਰੀ ਅਤੇ ਦਿਹਾਤੀ ਖੇਤਰਾਂ ਦੇ ਵੱਖ-ਵੱਖ ਹਲਕਿਆਂ ਤੋਂ ਆਗੂ ਆਪਣੇ-ਆਪਣੇ ਸਮਰਥਕਾਂ ਨਾਲ ਵੱਡੇ ਕਾਫਲਿਆਂ ਦੇ ਰੂਪ ਵਿੱਚ ਦੇਸ਼ ਭਗਤ ਯਾਦਗਾਰ ਹਾਲ ਪਹੁੰਚ ਰਹੇ ਹਨ। ਕਾਂਗਰਸੀ ਨੇਤਾਵਾਂ ਦਾ ਕਹਿਣਾ ਹੈ ਕਿ ਇਹ ਪ੍ਰਦਰਸ਼ਨ ਕੇਵਲ ਇਕ ਰਾਜਨੀਤਿਕ ਵਿਰੋਧ ਨਹੀਂ, ਸਗੋਂ ਦੇਸ਼ ਦੇ ਸੰਵਿਧਾਨ ਅਤੇ ਸਮਾਜਿਕ ਬਰਾਬਰੀ ਦੀ ਰੱਖਿਆ ਲਈ ਚਲਾਈ ਜਾ ਰਹੀ ਜੰਗ ਦਾ ਹਿੱਸਾ ਹੈ।