- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਕਾਂਗਰਸ ’ਚ ਘਮਾਸਾਨ: ਚੰਨੀ ਦੀ ਮੀਟਿੰਗ ਤੋਂ ਜਲੰਧਰ ਦੇ ਪੰਜ ’ਚੋਂ ਚਾਰ ਵਿਧਾਇਕਾਂ ਨੇ ਬਣਾਈ ਦੂਰੀ, ਚਾਰ ਹਲਕਾ ਇੰਚਾਰਜ ਪਹੁੰਚੇ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜਲੰਧਰ : ਪੰਜਾਬ ਕਾਂਗਰਸ ਵਿੱਚ ਚੱਲ ਰਹੇ ਘਮਾਸਾਨ ਦਾ ਅਸਰ ਹੁਣ ਜਲੰਧਰ ਵਿੱਚ ਵੀ ਸਾਫ਼ ਨਜ਼ਰ ਆਉਣ ਲੱਗਾ ਹੈ। ਸਾਬਕਾ ਮੁੱਖ ਮੰਤਰੀ ਤੇ ਜਲੰਧਰ ਤੋਂ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਵੱਲੋਂ ਸ਼ੁੱਕਰਵਾਰ ਨੂੰ ਮੋਰਿੰਡਾ ਵਿੱਚ ਕੀਤੀ ਗਈ ਅਹਿਮ ਮੀਟਿੰਗ ਵਿੱਚ ਜਲੰਧਰ ਦੇ ਕਈ ਸੀਨੀਅਰ ਆਗੂ ਸ਼ਾਮਲ ਹੋਏ ਪਰ ਜ਼ਿਲ੍ਹੇ ਦੇ ਪੰਜ ਵਿੱਚੋਂ ਚਾਰ ਕਾਂਗਰਸੀ ਵਿਧਾਇਕਾਂ ਨੇ ਇਸ ਮੀਟਿੰਗ ਤੋਂ ਦੂਰੀ ਬਣਾਈ ਰੱਖੀ। ਜਲੰਧਰ ਤੋਂ ਵਿਧਾਇਕ ਪਰਗਟ ਸਿੰਘ, ਬਾਵਾ ਹੈਨਰੀ, ਸੁਖਵਿੰਦਰ ਕੋਟਲੀ ਅਤੇ ਚੌਧਰੀ ਵਿਕਰਮਜੀਤ ਸਿੰਘ ਚੰਨੀ ਦੀ ਮੀਟਿੰਗ ਵਿੱਚ ਸ਼ਾਮਲ ਨਹੀਂ ਹੋਏ। ਜਲੰਧਰ ਦੇ ਨੌਂ ਵਿਧਾਨ ਸਭਾ ਹਲਕਿਆਂ ਵਿੱਚ ਕਾਂਗਰਸ ਦੇ ਪੰਜ ਵਿਧਾਇਕ ਹਨ, ਜਿਨ੍ਹਾਂ ਵਿੱਚੋਂ ਸਿਰਫ਼ ਸ਼ਾਹਕੋਟ ਦੇ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਹੀ ਮੀਟਿੰਗ ’ਚ ਪੁੱਜੇ। ਹਾਲਾਂਕਿ ਜਲੰਧਰ ਸੈਂਟਰਲ ਤੋਂ ਹਲਕਾ ਇੰਚਾਰਜ ਅਤੇ ਜ਼ਿਲ੍ਹਾ ਪ੍ਰਧਾਨ ਰਾਜਿੰਦਰ ਬੇਰੀ, ਜਲੰਧਰ ਵੈਸਟ ਤੋਂ ਹਲਕਾ ਇੰਚਾਰਜ ਸੁਰਿੰਦਰ ਕੌਰ ਦੇ ਪੁੱਤਰ ਕਰਨ, ਕਰਤਾਰਪੁਰ ਤੋਂ ਸਾਬਕਾ ਵਿਧਾਇਕ ਚੌਧਰੀ ਸੁਰਿੰਦਰ ਸਿੰਘ ਅਤੇ ਹਲਕਾ ਇੰਚਾਰਜ ਸਾਬਕਾ ਐੱਸਐੱਸਪੀ ਰਾਜਿੰਦਰ ਸਿੰਘ, ਅਤੇ ਨਕੋਦਰ ਤੋਂ ਹਲਕਾ ਇੰਚਾਰਜ ਡਾ. ਨਵਜੋਤ ਦਹੀਆ ਮੀਟਿੰਗ ’ਚ ਸ਼ਾਮਲ ਹੋਏ। ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਲਈ ਜਲੰਧਰ ਇਸ ਲਈ ਵੀ ਅਹਿਮ ਹੈ ਕਿਉਂਕਿ ਉਹ ਜਲੰਧਰ ਲੋਕ ਸਭਾ ਹਲਕੇ ਤੋਂ ਸੰਸਦ ਮੈਂਬਰ ਹਨ। ਵਿਧਾਨ ਸਭਾ ਚੋਣਾਂ ’ਚ ਦੋ ਸੀਟਾਂ ਤੋਂ ਇਕੱਠੇ ਹਾਰਨ ਤੋਂ ਬਾਅਦ ਚੰਨੀ ਦੀ ਸਿਆਸੀ ਵਾਪਸੀ ਜਲੰਧਰ ਤੋਂ ਹੀ ਹੋਈ ਸੀ। ਜਲੰਧਰ ਦੇ ਨਾਲ-ਨਾਲ ਦਲਿਤਾਂ ਦਾ ਗੜ੍ਹ ਮੰਨੇ ਜਾਂਦੇ ਦੋਆਬਾ ਖੇਤਰ ’ਚ ਵੀ ਚੰਨੀ ਦੀ ਚੰਗੀ ਪਕੜ ਮੰਨੀ ਜਾਂਦੀ ਹੈ। ਕਪੂਰਥਲਾ ਤੋਂ ਵਿਧਾਇਕ ਰਾਣਾ ਗੁਰਜੀਤ ਸਿੰਘ ਅਤੇ ਉਨ੍ਹਾਂ ਦੇ ਕਰੀਬੀਆਂ ਦਾ ਵੀ ਮੀਟਿੰਗ ’ਚ ਪੁੱਜਣਾ ਸਿਆਸੀ ਪੱਖੋਂ ਅਹਿਮ ਮੰਨਿਆ ਜਾ ਰਿਹਾ ਹੈ। ਕਾਂਗਰਸ ’ਚ ਚੱਲ ਰਹੀ ਖਿੱਚੋਤਾਣ ਦਰਮਿਆਨ ਇਹ ਮੀਟਿੰਗ ਕਾਫ਼ੀ ਮਹੱਤਵਪੂਰਨ ਮੰਨੀ ਜਾ ਰਹੀ ਹੈ। ਚੰਨੀ ਗੁੱਟ ਦੀ ਸਰਗਰਮੀ ਨਾਲ ਜਲੰਧਰ ਕਾਂਗਰਸ ’ਚ ਨਵੇਂ ਸਿਆਸੀ ਸਮੀਕਰਨ ਬਣਦੇ ਨਜ਼ਰ ਆ ਰਹੇ ਹਨ। ਮੀਟਿੰਗ ’ਚ ਸ਼ਾਮਲ ਹੋਏ ਆਗੂਆਂ ਨੂੰ ਚੰਨੀ ਧੜੇ ਦੇ ਕਰੀਬ ਮੰਨਿਆ ਜਾ ਰਿਹਾ ਹੈ, ਜਦਕਿ ਗੈਰ-ਹਾਜ਼ਰ ਰਹੇ ਆਗੂਆਂ ਨੂੰ ਦੂਜੇ ਧੜੇ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ। ਮੰਨਿਆ ਜਾ ਰਿਹਾ ਹੈ ਕਿ ਇਸ ਗੁੱਟਬਾਜ਼ੀ ਦਾ ਅਸਰ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ