ਅਣਐਲਾਨੇ ਬਿਜਲੀ ਕੱਟਾਂ ਲਈ ਪ੍ਰਗਟਾਇਆ ਰੋਸ
ਅਣਐਲਾਨੇ ਬਿਜਲੀ ਕੱਟਾਂ ਖ਼ਿਲਾਫ਼ ਕਾਂਗਰਸੀ ਆਗੂ ਵੱਲੋਂ ਨਿਖੇਧੀ
Publish Date: Fri, 24 Apr 2026 10:15 PM (IST)
Updated Date: Fri, 24 Apr 2026 10:19 PM (IST)
ਅਜੇ ਸਿੰਘ ਨਾਗੀ, ਪੰਜਾਬੀ ਜਾਗਰਣ, ਫਿਲੌਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਬਿਜਲੀ ਸਪਲਾਈ ਸਬੰਧੀ ਕੀਤੇ ਗਏ ਦਾਵਿਆਂ ਦੇ ਬਾਵਜੂਦ ਫਿਲੌਰ ਹਲਕੇ ਵਿਚ ਅਣਐਲਾਨੇ ਬਿਜਲੀ ਕੱਟਾਂ ਕਾਰਨ ਲੋਕਾਂ ਨੂੰ ਕਾਫ਼ੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਹ ਗੱਲ ਹਲਕੇ ਦੇ ਸੀਨੀਅਰ ਕਾਂਗਰਸੀ ਆਗੂ ਰਾਜਿੰਦਰ ਸੰਧੂ ਨੇ ਕਹੀ। ਉਨ੍ਹਾਂ ਨੇ ਮਾਨ ਸਰਕਾਰ ਦੀ ਤਿੱਖੇ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਦੱਸਿਆ ਕਿ ਪਿਛਲੇ ਲਗਭਗ ਇੱਕ ਹਫ਼ਤੇ ਤੋਂ ਸ਼ਾਮ ਤੋਂ ਲੈ ਕੇ ਸਵੇਰ ਤੱਕ ਬਿਜਲੀ ਦੇ ਅਣਐਲਾਨੇ ਕੱਟ ਲੱਗ ਰਹੇ ਹਨ। ਇਸ ਕਾਰਨ ਗਰਮੀ ਦੇ ਮੌਸਮ ਵਿਚ ਬੱਚਿਆਂ ਅਤੇ ਬਜ਼ੁਰਗਾਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਰਾਤ ਦੇ ਸਮੇਂ ਖਾਣਾ ਬਣਾਉਣ ਦੌਰਾਨ ਬਿਜਲੀ ਨਾ ਹੋਣ ਕਰਕੇ ਘਰੇਲੂ ਔਰਤਾਂ ਨੂੰ ਕਾਫ਼ੀ ਮੁਸ਼ਕਲਾਂ ਆ ਰਹੀਆਂ ਹਨ। ਇਸ ਤੋਂ ਇਲਾਵਾ, ਬਿਜਲੀ ਕੱਟਾਂ ਦਾ ਅਸਰ ਦੁਕਾਨਦਾਰਾਂ ‘ਤੇ ਵੀ ਪੈ ਰਿਹਾ ਹੈ ਅਤੇ ਕਈ ਵਾਰ ਬਲੈਕਆਊਟ ਵਰਗੀ ਸਥਿਤੀ ਬਣ ਜਾਂਦੀ ਹੈ। ਰਾਜਿੰਦਰ ਸੰਧੂ ਨੇ ਪੰਜਾਬ ਸਰਕਾਰ ਅਤੇ ਸਬੰਧਤ ਵਿਭਾਗ ਤੋਂ ਮੰਗ ਕੀਤੀ ਕਿ ਅਣਐਲਾਨੇ ਬਿਜਲੀ ਕੱਟ ਤੁਰੰਤ ਬੰਦ ਕੀਤੇ ਜਾਣ ਤਾਂ ਜੋ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲ ਸਕੇ।