ਵਿਧਾਇਕ ਇੰਦਰਜੀਤ ਕੌਰ ਮਾਨ ਦੇ ਬਿਆਨ ਦੀ ਨਿੰਦਾ
ਵਿਧਾਇਕ ਬੀਬੀ ਇੰਦਰਜੀਤ ਕੌਰ ਮਾਨ ਦੇ ਬਿਆਨ ਦੀ ਕਾਂਗਰਸੀ ਆਗੂ ਰਜਿੰਦਰ ਸੰਧੂ ਵੱਲੋਂ ਨਿੰਦਾ
Publish Date: Wed, 11 Feb 2026 06:26 PM (IST)
Updated Date: Wed, 11 Feb 2026 06:29 PM (IST)
ਅਜੇ ਸਿੰਘ ਨਾਗੀ, ਪੰਜਾਬੀ ਜਾਗਰਣ, ਫਿਲੌਰ : ਆਮ ਆਦਮੀ ਪਾਰਟੀ ਦੇ ਹਲਕਾ ਨਕੋਦਰ ਤੋਂ ਵਿਧਾਇਕ ਬੀਬੀ ਇੰਦਰਜੀਤ ਕੌਰ ਮਾਨ ਵੱਲੋਂ 2027 ਦੀਆਂ ਵਿਧਾਨ ਸਭਾ ਚੋਣਾਂ ’ਚ 117 ਸੀਟਾਂ ਜਿੱਤਣ ਸਬੰਧੀ ਦਿੱਤੇ ਬਿਆਨ ’ਤੇ ਕਾਂਗਰਸ ਪਾਰਟੀ ਦੇ ਹਲਕਾ ਫਿਲੌਰ ਦੇ ਸੀਨੀਅਰ ਆਗੂ ਰਜਿੰਦਰ ਸੰਧੂ ਨੇ ਤਿੱਖੀ ਪ੍ਰਤੀਕਿਰਿਆ ਦਿੱਤੀ ਹੈ। ਰਜਿੰਦਰ ਸੰਧੂ ਨੇ ਕਿਹਾ ਕਿ ਵਿਧਾਇਕ ਮਾਨ ਵੱਲੋਂ ਕੀਤੀ ਜਾ ਰਹੀ ਇਸ ਤਰ੍ਹਾਂ ਦੀ ਬਿਆਨਬਾਜ਼ੀ ਹਕੀਕਤ ਤੋਂ ਦੂਰ ਹੈ। ਉਨ੍ਹਾਂ ਦਾਅਵਾ ਕੀਤਾ ਕਿ ਲੋਕ ਮੌਜੂਦਾ ਸਰਕਾਰ ਦੀ ਕਾਰਗੁਜ਼ਾਰੀ ਤੋਂ ਨਾਰਾਜ਼ ਹਨ ਤੇ 2027 ਦੀਆਂ ਚੋਣਾਂ ’ਚ ਆਪਣਾ ਫੈਸਲਾ ਸੁਣਾਉਣਗੇ। ਉਨ੍ਹਾਂ ਕਿਹਾ ਕਿ ਸਰਕਾਰ ਦੇ ਚਾਰ ਸਾਲ ਪੂਰੇ ਹੋਣ ਦੇ ਬਾਵਜੂਦ ਪਿੰਡਾਂ ’ਚ ਵਿਕਾਸ ਕਾਰਜਾਂ ਲਈ ਗ੍ਰਾਂਟਾਂ ਨਹੀਂ ਦਿੱਤੀਆਂ ਗਈਆਂ। ਸੰਧੂ ਨੇ ਇਹ ਵੀ ਕਿਹਾ ਕਿ ਪੰਜਾਬ ’ਚ ਕਾਨੂੰਨ-ਵਿਵਸਥਾ ਦੀ ਸਥਿਤੀ ਚਿੰਤਾਜਨਕ ਹੈ ਤੇ ਨਸ਼ਿਆਂ ਵਿਰੁੱਧ ਚਲਾਈਆਂ ਜਾ ਰਹੀਆਂ ਮੁਹਿੰਮਾਂ ਦੇ ਬਾਵਜੂਦ ਠੋਸ ਨਤੀਜੇ ਸਾਹਮਣੇ ਨਹੀਂ ਆ ਰਹੇ। ਉਨ੍ਹਾਂ ਦਾਅਵਾ ਕੀਤਾ ਕਿ ਸਰਕਾਰ ਦੀਆਂ ਮੀਟਿੰਗਾਂ ’ਚ ਪਾਰਟੀ ਅਹੁਦੇਦਾਰਾਂ ਤੇ ਵਲੰਟੀਅਰਾਂ ਦੀ ਘੱਟ ਹਾਜ਼ਰੀ ਵੀ ਲੋਕਾਂ ’ਚ ਨਾਰਾਜ਼ਗੀ ਦਾ ਸੰਕੇਤ ਹੈ। ਇਸ ਮੌਕੇ ਅਮਰੀਕ ਸਿੰਘ ਥਲਾ (ਸਾਬਕਾ ਸਰਪੰਚ), ਪ੍ਰੇਮ (ਸਾਬਕਾ ਸਰਪੰਚ, ਢੱਕ ਮਜਾਰਾ), ਸੁਰਜੀਤ ਸਿੰਘ, ਅਵਤਾਰ ਸਿੰਘ ਤੇ ਰਾਜੂ ਆਦਿ ਹਾਜ਼ਰ ਸਨ।