- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸ਼ਾਹਕੋਟ ਦੇ ਕਾਂਗਰਸੀਆਂ ਨੇ ਚੰਨੀ ਦੀ ਯਾਤਰਾ ਦਾ ਕੀਤਾ ਭਰਵਾਂ ਸਵਾਗਤ

ਪ੍ਰਿਤਪਾਲ ਸਿੰਘ/ਗਿਆਨ ਸੈਦਪੁਰੀ, ਪੰਜਾਬੀ ਜਾਗਰਣ, ਸ਼ਾਹਕੋਟ: ‘ਜਵਾਨੀ ਸੰਭਾਲ ਸਾਈਕਲ ਯਾਤਰਾ’ ਦਾ ਪਿੰਡ ਢੰਡੋਵਾਲ ’ਚ ਪੜਾਅ ਤੋਂ ਬਾਅਦ ਸ਼ਾਹਕੋਟ ਸ਼ਹਿਰ ਵਿਚ ਪੁੱਜਣ ’ਤੇ ਨਗਰ ਪੰਚਾਇਤ ਸ਼ਾਹਕੋਟ ਦੇ ਪ੍ਰਧਾਨ ਗੁਲਜ਼ਾਰ ਸਿੰਘ ਥਿੰਦ ਦੀ ਅਗਵਾਈ ਹੇਠ ਸ਼ਹਿਰ ਦੇ ਕਾਂਗਰਸੀ ਕੌਂਸਲਰਾਂ ਤੇ ਵੱਡੀ ਗਿਣਤੀ ਪਾਰਟੀ ਵਰਕਰਾਂ ਨੇ ਸ਼ਾਹਕੋਟ ਥਾਣੇ ਦੇ ਬਾਹਰ ਇਕੱਠੇ ਹੋ ਕੇ ਸਾਬਕਾ ਮੁੱਖ ਮੰਤਰੀ ਤੇ ਲੋਕ ਸਭਾ ਮੈਂਬਰ ਚਰਨਜੀਤ ਸਿੰਘ ਚੰਨੀ ਦਾ ਫੁੱਲਾਂ ਦੇ ਹਾਰ ਪਾ ਕੇ ਸਵਾਗਤ ਕੀਤਾ। ਇਸ ਮੌਕੇ ਵਰਕਰਾਂ ਨੇ ਕਾਂਗਰਸ ਪਾਰਟੀ ਦੇ ਹੱਕ ਵਿਚ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਸਿਰਫ਼ ਕਾਂਗਰਸ ਪਾਰਟੀ ਹੀ ਸੂਬੇ ਦੇ ਹਰ ਵਰਗ ਦੀ ਭਲਾਈ, ਖੁਸ਼ਹਾਲੀ ਅਤੇ ਚਹੁੰਮੁਖੀ ਵਿਕਾਸ ਲਈ ਵਚਨਬੱਧ ਹੈ। ਉਨ੍ਹਾਂ ਪਾਰਟੀ ਵਰਕਰਾਂ ਤੇ ਲੋਕਾਂ ਨੂੰ ਅਪੀਲ ਕੀਤੀ ਕਿ ਪੰਜਾਬ ਦੇ ਭਵਿੱਖ ਅਤੇ ਆਪਣੇ ਪੁੱਤਾਂ ਨੂੰ ਬਚਾਉਣ ਲਈ ਸਾਰੇ ਤਕੜੇ ਹੋ ਕੇ ਏਕਤਾ ਕਰਨ ਤੇ ਸੂਬੇ ਵਿਚ ਮੁੜ ਕਾਂਗਰਸ ਪਾਰਟੀ ਦਾ ਰਾਜ ਸਥਾਪਿਤ ਕਰਨ। ਇਸ ਦੇ ਨਾਲ ਹੀ ਸੂਬੇ ਵਿਚ ਖੁਸ਼ਹਾਲੀ ਆ ਸਕਦੀ ਹੈ। ਸ਼ਾਹਕੋਟ ’ਚ ਭਰਵੇਂ ਸਵਾਗਤ ਉਪਰੰਤ ਇਹ ਸਾਈਕਲ ਯਾਤਰਾ ਆਪਣੇ ਅਗਲੇ ਪੜਾਅ ਧਰਮਕੋਟ ਲਈ ਰਵਾਨਾ ਹੋ ਗਈ, ਜਿੱਥੇ ਯਾਤਰਾ ਦਾ ਰਾਤ ਦਾ ਪੜਾਅ ਹੋਵੇਗਾ। ਇਸ ਮੌਕੇ ਪ੍ਰਧਾਨ ਗੁਲਜ਼ਾਰ ਸਿੰਘ ਥਿੰਦ ਤੋਂ ਇਲਾਵਾ ਸਾਬਕਾ ਐੱਮਸੀ ਪਵਨ ਅਗਰਵਾਲ, ਸੀਨੀਅਰ ਕਾਂਗਰਸੀ ਆਗੂ ਟਿੰਪੀ ਕੁਮਰਾ, ਰਾਜੇਸ਼ ਗੁਪਤਾ, ਕ੍ਰਿਸ਼ਨ ਲਾਲ ਗਾਬਾ, ਐੱਮਸੀ ਪਰਮਜੀਤ ਕੌਰ ਬਜਾਜ, ਐੱਮਸੀ ਵੰਦਨਾ ਮਿੱਤਲ, ਸੋਨੂੰ ਮਿੱਤਲ, ਐੱਮਸੀ ਜਸਵਿੰਦਰ ਫੁੰਮਣ, ਤਰਲੋਕ ਸਿੰਘ ਰੂਪਰਾ, ਮੇਜਰ ਸਿੰਘ ਮੰਡ, ਮਹਿਲਾ ਕਾਂਗਰਸ ਪ੍ਰਧਾਨ ਅਮਰਜੀਤ ਕੌਰ ਸਚਦੇਵਾ, ਪਵਨ ਜੁਨੇਜਾ ਸਮੇਤ ਵੱਡੀ ਗਿਣਤੀ ‘ਚ ਕਾਂਗਰਸੀ ਵਰਕਰ ਹਾਜ਼ਰ ਸਨ।