‘ਆਪ’ ਸਰਕਾਰ ਤੇ ਨਿਗਮ ਪ੍ਰਸ਼ਾਸਨ ਖ਼ਿਲਾਫ਼ ਕਾਂਗਰਸ ਨੇ ਕੀਤਾ ਰੋਸ ਪ੍ਰਦਰਸ਼ਨ ‘ਆਪ’ ਸਰਕਾਰ ਤੇ ਨਿਗਮ ਪ੍ਰਸ਼ਾਸਨ ਖ਼ਿਲਾਫ਼ ਕਾਂਗਰਸ ਨੇ ਕੀਤਾ ਰੋਸ ਪ੍ਰਦਰਸ਼ਨ
Publish Date: Thu, 17 Sep 2026 10:18 PM (IST)
Updated Date: Thu, 17 Sep 2026 10:20 PM (IST)
-ਬੁਨਿਆਦੀ ਸਹੂਲਤਾਂ ਤੋਂ ਵਾਂਝੇ ਲੋਕਾਂ ਦੇ ਹੱਕ ਚ ਕਾਂਗਰਸ ਨੇ ਸਰਕਾਰ ਵਿਰੁੱਧ ਕੀਤਾ ਜ਼ੋਰਦਾਰ ਪ੍ਰਦਰਸ਼ਨ - ਸੀਵਰੇਜ, ਦੂਸ਼ਿਤ ਪਾਣੀ, ਟੁੱਟੀਆਂ ਸੜਕਾਂ ਤੇ ਬਿਜਲੀ ਸੰਕਟ ਨੂੰ ਲੈ ਕੇ ਪ੍ਰਸ਼ਾਸਨ ਨੂੰ ਘੇਰਿਆ ਅਮਰਜੀਤ ਸਿੰਘ ਵੇਹਗਲ, ਪੰਜਾਬੀ ਜਾਗਰਣ, ਜਲੰਧਰ : ਆਮ ਆਦਮੀ ਪਾਰਟੀ ਤੇ ਨਗਰ ਨਿਗਮ ਜਲੰਧਰ ਦੀ ਕਾਰਗੁਜ਼ਾਰੀ ਤੋਂ ਦੁਖੀ ਆਮ ਜਨਤਾ ਦੀ ਆਵਾਜ਼ ਨੂੰ ਬੁਲੰਦ ਕਰਨ ਲਈ ਕਾਂਗਰਸ ਪਾਰਟੀ ਵੱਲੋਂ ਮਕਸੂਦਾਂ ਚੌਕ ਵਿਖੇ ਰੋਸ ਪ੍ਰਦਰਸ਼ਨ ਕੀਤਾ ਗਿਆ। ਧਰਨੇ ਦੀ ਅਗਵਾਈ ਵਿਧਾਇਕ ਬਾਵਾ ਹੈਨਰੀ ਨੇ ਕੀਤੀ। ਇਸ ਤੋਂ ਇਲਾਵਾ ਮਹਿਲਾ ਕਾਂਗਰਸ ਦੀ ਪ੍ਰਧਾਨ ਅਨੁਰਾਧਾ ਬੰਗਾ, ਸਮੁੱਚੀ ਮਹਿਲਾ ਟੀਮ ਅਤੇ ਵੱਖ-ਵੱਖ ਵਾਰਡਾਂ ਤੋਂ ਵੱਡੀ ਗਿਣਤੀ ਵਿੱਚ ਆਏ ਕੌਂਸਲਰਾਂ ਵਿਚ ਸ਼ਾਮਲ ਕੌਂਸਲਰ ਨੀਰਜ ਜੱਸਲ ਤੇ ਇੰਚਾਰਜ ਸੰਨੀ ਜੋਹਲ ਨੇ ਯੋਗਦਾਨ ਪਾਇਆ। ਧਰਨੇ ਦੌਰਾਨ ਵਿਧਾਇਕ ਬਾਵਾ ਹੈਨਰੀ ਨੇ ਕਿਹਾ ਕਿ ਜਲੰਧਰ ਨੌਰਥ ਹਲਕੇ ਦੇ ਵਾਰਡ ਨੰਬਰ 84 ਸਮੇਤ ਪੂਰੇ ਇਲਾਕੇ ਵਿੱਚ ਵਿਕਾਸ ਕਾਰਜ ਪੂਰੀ ਤਰ੍ਹਾਂ ਠੱਪ ਹੋ ਚੁੱਕੇ ਹਨ। ਲੰਮੇ ਸਮੇਂ ਤੋਂ ਇਲਾਕਾ ਨਿਵਾਸੀ ਆਪਣੀਆਂ ਬੁਨਿਆਦੀ ਸਮੱਸਿਆਵਾਂ ਦੇ ਹੱਲ ਲਈ ਸਰਕਾਰੀ ਦਫ਼ਤਰਾਂ ਦੇ ਗੇੜੇ ਮਾਰ ਕੇ ਥੱਕ ਚੁੱਕੇ ਹਨ ਪਰ ਪ੍ਰਸ਼ਾਸਨ ਦੇ ਕੰਨਾਂ ਤੇ ਜੂੰ ਤੱਕ ਨਹੀਂ ਸਰਕ ਰਹੀ। ਨਗਰ ਨਿਗਮ ਦੀ ਕਾਰਗੁਜ਼ਾਰੀ ਤੇ ਗੰਭੀਰ ਸਵਾਲ ਖੜ੍ਹੇ ਕਰਦਿਆਂ ਕਾਂਗਰਸੀ ਆਗੂਆਂ ਨੇ ਮੇਅਰ ਵਨੀਤ ਧੀਰ ਨਾਲ ਸਬੰਧਤ ਵੱਖ-ਵੱਖ ਮਾਮਲਿਆਂ ਨੂੰ ਪ੍ਰਮੁੱਖਤਾ ਨਾਲ ਉਠਾਇਆ। ਧਰਨੇ ਦੌਰਾਨ ਬੁਲਾਰਿਆਂ ਨੇ ਮੰਗ ਕੀਤੀ ਕਿ ਨਗਰ ਨਿਗਮ ਵਿੱਚ ਹੋ ਰਹੇ ਵਿਕਾਸ ਕਾਰਜਾਂ ਦੇ ਫੰਡਾਂ ਦੀ ਵੰਡ ਤੇ ਵਰਤੋਂ ਦੀ ਉੱਚ ਪੱਧਰੀ ਅਤੇ ਨਿਰਪੱਖ ਜਾਂਚ ਕਰਵਾਈ ਜਾਵੇ। ਬਾਵਾ ਹੈਨਰੀ ਨੇ ਕਿਹਾ ਕਿ ਨਿਗਮ ਪ੍ਰਸ਼ਾਸਨ ਵਿੱਚ ਪਾਰਦਰਸ਼ਤਾ ਅਤੇ ਜਵਾਬਦੇਹੀ ਪੂਰੀ ਤਰ੍ਹਾਂ ਖ਼ਤਮ ਹੋ ਚੁੱਕੀ ਹੈ। ਇਸ ਮੌਕੇ ਮਹਿਲਾ ਕਾਂਗਰਸ ਦੀ ਪ੍ਰਧਾਨ ਅਨੁਰਾਧਾ ਬੰਗਾ ਨੇ ਵੀ ਸਰਕਾਰ ਵਿਰੁੱਧ ਭੜਾਸ ਕੱਢੀ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਆਪ ਸਰਕਾਰ ਅਤੇ ਨਗਰ ਨਿਗਮ ਨੇ ਜਲੰਧਰ ਉਤਰੀ ਹਲਕੇ ਦੀਆਂ ਬੁਨਿਆਦੀ ਸਮੱਸਿਆਵਾਂ ਦਾ ਜਲਦ ਨਿਪਟਾਰਾ ਨਾ ਕੀਤਾ ਤਾਂ ਉਹ ਨਗਰ ਨਿਗਮ ਦਫ਼ਤਰ ਦਾ ਘਿਰਾਓ ਕਰਕੇ ਸੰਘਰਸ਼ ਨੂੰ ਹੋਰ ਤਿੱਖਾ ਕਰਨਗੇ। ਮਕਸੂਦਾਂ ਚੌਂਕ ਵਿਖੇ ਲਗਭਗ 3 ਤੋਂ 4 ਘੰਟੇ ਚੱਲੇ ਇਸ ਵਿਸ਼ਾਲ ਰੋਸ ਧਰਨੇ ਕਾਰਨ ਆਵਾਜਾਈ ਵੀ ਪ੍ਰਭਾਵਿਤ ਰਹੀ। ਇਸੇ ਦੌਰਾਨ ਪ੍ਰਦਰਸ਼ਨਕਾਰੀਆਂ ਵੱਲੋਂ ਮੇਅਰ ਵਨੀਤ ਧੀਰ ਦਾ ਪੁਤਲਾ ਫੂਕਿਆ। ਇਸ ਮੌਕੇ ਇੰਦਰਜੀਤ ਸਿੰਘ ਨਾਗਰਾ, ਦਿਨੇਸ਼ ਹੀਰ, ਕੌਂਸਲਰ ਆਸ਼ੂ ਸ਼ਰਮਾ, ਨੋਨੀ ਸ਼ਰਮਾ, ਰਵੀ ਸੈਣੀ, ਮਿੰਟੂ, ਨਿਰੰਜਨ ਦਾਸ, ਰਮੇਸ਼ ਚੀਨੀ, ਵਿਜੇ, ਡਾ. ਸੁਖਦੇਵ, ਕਰਨ ਵਿਰਦੀ, ਬਿੱਲਾ ,ਅਨਮੋਲ ਕਾਲੀਆ, ਸੋਡੀ ਰਾਮ ਨਗਰ ਆਦਿ ਮੌਜੂਦ ਸਨ।