ਦੇਸ਼ ਖੱਬੇਪੱਖੀ ਵਿਚਾਰਧਾਰਾ ਤੋਂ ਹੋਇਆ ਮੁਕਤ : ਸ਼ਰਮਾ
ਕੇਰਲ ’ਚ ਕਾਂਗਰਸ ਦੀ ਜਿੱਤ ਨਾਲ ਦੇਸ਼ ਵਾਮਪੰਥ ਤੋਂ ਮੁਕਤ: ਰਵੀਸ਼ ਸ਼ਰਮਾ
Publish Date: Mon, 04 May 2026 09:50 PM (IST)
Updated Date: Mon, 04 May 2026 09:53 PM (IST)
ਪੱਤਰ ਪ੍ਰੇਰਕ, ਪੰਜਾਬੀ ਜਗਰਣ, ਜਲੰਧਰ : ਸੀਨੀਅਰ ਕਾਂਗਰਸ ਆਗੂ ਤੇ ਪੰਜਾਬ ਬ੍ਰਾਹਮਣ ਵੈਲਫੇਅਰ ਬੋਰਡ ਦੇ ਸਾਬਕਾ ਡਾਇਰੈਕਟਰ ਰਵੀਸ਼ ਕੁਮਾਰ ਸ਼ਰਮਾ ਨੇ ਕੇਰਲ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਦੀ ਵੱਡੀ ਜਿੱਤ ‘ਤੇ ਪਾਰਟੀ ਹਾਈਕਮਾਨ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਕਿਹਾ ਕਿ ਕੇਰਲ ਦੀ ਇਹ ਜਿੱਤ ਸਾਬਤ ਕਰਦੀ ਹੈ ਕਿ ਲੋਕਾਂ ਨੇ ਕਾਂਗਰਸ ਦੀਆਂ ਨੀਤੀਆਂ ‘ਤੇ ਭਰੋਸਾ ਜਤਾਇਆ ਹੈ। ਸ਼ਰਮਾ ਨੇ ਦਾਅਵਾ ਕੀਤਾ ਕਿ ਇਸ ਨਾਲ ਦੇਸ਼ ਵਿੱਚ ਖੱਬੇਪੱਖੀ ਵਿਚਾਰਧਾਰਾ ਦਾ ਪ੍ਰਭਾਵ ਕਾਫ਼ੀ ਘਟ ਗਿਆ ਹੈ। ਦੱਖਣੀ ਭਾਰਤ ਵਿੱਚ ਕਾਂਗਰਸ ਦਾ ਜਨਆਧਾਰ ਲਗਾਤਾਰ ਵੱਧ ਰਿਹਾ ਹੈ ਤੇ ਤਾਮਿਲਨਾਡੂ ਵਿੱਚ ਆਉਣ ਵਾਲੀ ਸਰਕਾਰ ਵਿੱਚ ਵੀ ਕਾਂਗਰਸ ਦੀ ਮਹੱਤਵਪੂਰਨ ਭੂਮਿਕਾ ਰਹੇਗੀ। ਪੰਜਾਬ ਬਾਰੇ ਗੱਲ ਕਰਦਿਆਂ ਉਨ੍ਹਾਂ ਦਾਅਵਾ ਕੀਤਾ ਕਿ 2027 ਵਿੱਚ ਰਾਜ ਵਿੱਚ ਕਾਂਗਰਸ ਦੀ ਸਰਕਾਰ ਬਣੇਗੀ। ਰਾਹੁਲ ਗਾਂਧੀ ਤੇ ਮਲਿਕਾਰਜੁਨ ਖੜਗੇ ਦੀ ਅਗਵਾਈ ਹੇਠ ਕਾਂਗਰਸ ਹੋਰ ਮਜ਼ਬੂਤ ਹੋ ਰਹੀ ਹੈ ਤੇ ਭਵਿੱਖ ਵਿੱਚ ਦੇਸ਼ ਦੀ ਸਭ ਤੋਂ ਵੱਡੀ ਰਾਜਨੀਤਿਕ ਤਾਕਤ ਬਣੇਗੀ।