- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਨਕੋਦਰ ਵਿਧਾਨ ਸਭਾ ਸੀਟ ਕਾਂਗਰਸ ਹੀ ਜਿੱਤੇਗੀ : ਰਵਿੰਦਰ ਸਿੰਘ ਟੁਰਨਾ

ਰੇਸ਼ਮ ਲਾਲ, ਪੰਜਾਬੀ ਜਾਗਰਣ, ਬਿਲਗਾ
:ਕਾਂਗਰਸ ਪਾਰਟੀ ਦੇ ਨੌਜਵਾਨ ਆਗੂ ਰਵਿੰਦਰ ਸਿੰਘ ਟੁਰਨਾ ਨੇ ਦਾਅਵਾ ਕੀਤਾ ਹੈ ਕਿ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ’ਚ ਨਕੋਦਰ ਵਿਧਾਨ ਸਭਾ ਹਲਕੇ ਤੋਂ ਕਾਂਗਰਸ ਪਾਰਟੀ ਸ਼ਾਨਦਾਰ ਜਿੱਤ ਦਰਜ ਕਰੇਗੀ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਹਲਕੇ ਦੇ ਲੋਕਾਂ ’ਚ ਕਾਂਗਰਸ ਪਾਰਟੀ ਪ੍ਰਤੀ ਉਤਸ਼ਾਹ ਵਧ ਰਿਹਾ ਹੈ ਤੇ ਪਾਰਟੀ ਵਰਕਰ ਪੂਰੀ ਮਿਹਨਤ ਤੇ ਲਗਨ ਨਾਲ ਚੋਣਾਂ ਦੀ ਤਿਆਰੀ ’ਚ ਜੁਟੇ ਹੋਏ ਹਨ। ਟੁਰਨਾ ਨੇ ਕਿਹਾ ਕਿ ਉਹ ਪਿੰਡ-ਪਿੰਡ ਤੇ ਘਰ-ਘਰ ਜਾ ਕੇ ਲੋਕਾਂ ਨਾਲ ਸੰਪਰਕ ਕਰ ਰਹੇ ਹਨ ਤੇ ਹਲਕੇ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਉਠਾ ਰਹੇ ਹਨ। ਉਨ੍ਹਾਂ ਕਿਹਾ ਕਿ ਨੌਜਵਾਨਾਂ, ਕਿਸਾਨਾਂ, ਮਜ਼ਦੂਰਾਂ, ਵਪਾਰੀਆਂ ਤੇ ਆਮ ਲੋਕਾਂ ਨੂੰ ਨਾਲ ਲੈ ਕੇ ਕਾਂਗਰਸ ਪਾਰਟੀ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ। ਜੇ ਪਾਰਟੀ ਹਾਈਕਮਾਨ ਉਨ੍ਹਾਂ ਨੂੰ ਨਕੋਦਰ ਤੋਂ ਚੋਣ ਲੜਨ ਦਾ ਮੌਕਾ ਦਿੰਦੀ ਹੈ ਤਾਂ ਉਹ ਪੂਰੀ ਇਮਾਨਦਾਰੀ, ਮਿਹਨਤ ਤੇ ਸਮਰਪਣ ਨਾਲ ਲੋਕਾਂ ਦੀ ਸੇਵਾ ਕਰਨਗੇ। ਉਨ੍ਹਾਂ ਭਰੋਸਾ ਜਤਾਇਆ ਕਿ ਕਾਂਗਰਸੀ ਵਰਕਰਾਂ ਦੀ ਇਕਜੁੱਟਤਾ ਤੇ ਲੋਕਾਂ ਦੇ ਸਹਿਯੋਗ ਨਾਲ 2027 ’ਚ ਨਕੋਦਰ ਦੀ ਸੀਟ ਕਾਂਗਰਸ ਪਾਰਟੀ ਦੀ ਝੋਲੀ ’ਚ ਪਵੇਗੀ। ਅੰਤ ’ਚ ਉਨ੍ਹਾਂ ਸਮੂਹ ਕਾਂਗਰਸੀ ਆਗੂਆਂ ਤੇ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਆਪਸੀ ਮਤਭੇਦ ਭੁਲਾ ਕੇ ਪਾਰਟੀ ਦੀ ਮਜ਼ਬੂਤੀ ਲਈ ਇਕਜੁੱਟ ਹੋਣ।