ਬਿਜਲੀ ਕੱਟਾਂ ਦੇ ਵਿਰੋਧ ’ਚ ਰੋਸ ਧਰਨਾ ਅੱਜ
ਬਿਜਲੀ ਕੱਟਾਂ ਦੇ ਵਿਰੋਧ ’ਚ ਹਲਕਾ ਪੱਧਰੀ ਰੋਸ ਧਰਨਾ ਅੱਜ
Publish Date: Wed, 29 Apr 2026 08:31 PM (IST)
Updated Date: Wed, 29 Apr 2026 08:34 PM (IST)
ਅਵਤਾਰ ਰਾਣਾ, ਪੰਜਾਬੀ ਜਾਗਰਣ, ਮੱਲ੍ਹੀਆਂ ਕਲਾਂ : ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋਂ ਪੰਜਾਬ ’ਚ ਲੱਗ ਰਹੇ ਲੰਬੇ-ਲੰਬੇ ਬਿਜਲੀ ਦੇ ਕੱਟਾਂ ਦੇ ਵਿਰੋਧ ’ਚ ਵਿਧਾਨ ਸਭਾ ਹਲਕਾ ਨਕੋਦਰ ਤੋਂ ਹਲਕਾ ਪੱਧਰੀ ਰੋਸ ਧਰਨਾ ਹਲਕਾ ਨਕੋਦਰ ਦੇ ਕੋਆਰਡੀਨੇਟਰ ਰਾਜ ਕਮਲ ਸਿੰਘ ਭੁੱਲਰ ਦੀ ਅਗਵਾਈ ਹੇਠ ਲਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦੇ ਹੋਏ ਕੋਆਰਡੀਨੇਟਰ ਐਡਵੋਕੇਟ ਰਾਜ ਕਮਲ ਸਿੰਘ ਭੁੱਲਰ ਦੱਸਿਆ ਕਿ 30 ਅਪ੍ਰੈਲ ਸਵੇਰੇ 10 ਵਜੇ ਨੂਰ ਮਹਿਲ ਸਬ-ਤਹਿਸੀਲ ਵਿਖੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਆਗੂਆਂ ਤੇ ਵਰਕਰਾਂ ਵੱਲੋਂ ਇਲਾਕੇ ਅੰਦਰ ਲੱਗ ਰਹੇ ਬਿਜਲੀ ਦੇ ਲੰਬੇ ਲੰਬੇ ਕੱਟਾਂ ਦੇ ਵਿਰੋਧ ’ਚ ਸ਼ਾਂਤਮਈ ਰੋਸ ਧਰਨਾ ਲਾਇਆ ਜਾ ਰਿਹਾ ਹੈ। ਇਲਾਕੇ ਦੀ ਸਮੱਸਿਆ ਨੂੰ ਦੇਖਦਿਆਂ ਸਮੂਹ ਇਲਾਕਾ ਵਾਸੀਆਂ ਨੂੰ ਇਸ ਧਰਨੇ ਵਿੱਚ ਸ਼ਾਮਿਲ ਹੋਣ ਦੀ ਅਪੀਲ ਕੀਤੀ ਜਾਂਦੀ ਹੈ।