ਬਿਨਪਾਲਕੇ ਸਕੂਲ ’ਚ ਸੰਵਿਧਾਨ ਦਿਵਸ ਮਨਾਇਆ ਬਿਨਪਾਲਕੇ ਸਕੂਲ ’ਚ ਸੰਵਿਧਾਨ ਦਿਵਸ ਮਨਾਇਆ
Publish Date: Fri, 27 Nov 2026 07:42 PM (IST)
Updated Date: Fri, 27 Nov 2026 07:43 PM (IST)
ਸੁਖਵਿੰਦਰ ਸਿੰਘ, ਪੰਜਾਬੀ ਜਾਗਰਣ, ਭੋਗਪੁਰ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਬਿਨਪਾਲਕੇ (ਜਲੰਧਰ) ਵਿਖੇ ਪ੍ਰਿੰਸੀਪਲ ਸੁਰਿੰਦਰ ਕੁਮਾਰ ਰਾਣਾ ਦੀ ਅਗਵਾਈ ’ਚ ਸਾਹਿਬਜ਼ਾਦਾ ਅਜੀਤ ਸਿੰਘ ਹਾਊਸ ਦੇ ਇੰਚਾਰਜ ਲੈਕਚਰਾਰ ਪੂਨਮ ਦੱਤਾ ਤੇ ਉਨ੍ਹਾ ਦੇ ਸਹਿਯੋਗੀ ਅਧਿਆਪਕ ਲੈਕਚਰਾਰ ਰਾਜਿੰਦਰ ਸਿੰਘ, ਰੂਪ ਰਾਣੀ, ਨਿਰਮਲ ਕੌਰ, ਬਲਜੀਤ ਕੌਰ ਸੈਣੀ ਵੱਲੋਂ ਸੰਵਿਧਾਨ ਦਿਵਸ ਮਨਾਇਆ ਗਿਆ। ਅੰਮ੍ਰਿਤਾ ਰਾਣੀ ਨੇ ਵੀ ਵਿਦਿਆਰਥੀਆਂ ਤੋਂ ਪੋਸਟਰ ਬਨਾਉਣ ’ਚ ਅਹਿਮ ਭੂਮਿਕਾ ਨਿਭਾਈ। ਵਿਦਿਆਰਥਣ ਜਸਲੀਨ ਕੌਰ ਨੇ ਸੰਵਿਧਾਨ ਦਿਵਸ ਦੀ ਮਹੱਤਤਾ ਬਾਰੇ ਦੱਸਿਆ। ਹਾਊਸ ਇੰਚਾਰਜ ਪੂਨਮ ਦੱਤਾ ਨੇ ਕਿਹਾ ਕਿ ਬਾਬਾ ਸਾਹਿਬ ਅੰਬੇਡਕਰ ਦੀ ਅਗਵਾਈ ’ਚ ਸੰਵਿਧਾਨ ਕਮੇਟੀ ਵੱਲੋਂ ਭਾਰਤੀ ਸੰਵਿਧਾਨ ਤਿਆਰ ਕਰਕੇ ਭਾਰਤ ਸਰਕਾਰ ਨੂੰ ਸੌਂਪਿਆ ਗਿਆ ਸੀ ਤੇ ਸੰਵਿਧਾਨ ਸਭਾ ਨੇ ਇਸ ਨੂੰ ਅਪਣਾਇਆ ਸੀ। ਇਸ ਮੌਕੇ ਵਿਦਿਆਰਥੀਆਂ ਵੱਲੋਂ ਤਿਆਰ ਕੀਤੇ ਪੋਸਟਰਾਂ ਨੂੰ ਪ੍ਰਦਰਸ਼ਿਤ ਕੀਤਾ ਗਿਆ। ਪ੍ਰਿੰਸੀਪਲ ਸੁਰਿੰਦਰ ਕੁਮਾਰ ਰਾਣਾ ਨੇ ਦੱਸਿਆ ਕਿ ਸਾਡੇ ਦੇਸ਼ ਦੇ ਸੰਵਿਧਾਨ ਨੂੰ 26 ਨਵੰਬਰ 1949 ਨੂੰ ਸੰਵਿਧਾਨ ਸਭਾ ਵੱਲੋਂ ਰਾਸ਼ਟਰਪਤੀ ਡਾ, ਰਾਜਿੰਦਰ ਪ੍ਰਸ਼ਾਦ ਦੀ ਅਗਵਾਈ ’ਚ ਅਪਣਾਇਆ ਗਿਆ ਸੀ। ਸੰਵਿਧਾਨ ਦਿਵਸ ਮਨਾਉਣ ਦਾ ਮੁੱਖ ਮਨੋਰਥ ਭਾਰਤੀ ਨਾਗਰਿਕਾਂ ਨੂੰ ਸੰਵਿਧਾਨਕ ਕਦਰਾਂ ਕੀਮਤਾਂ, ਮੌਲਿਕ ਅਧਿਕਾਰਾਂ ਤੇ ਫਰਜ਼ਾਂ ਪ੍ਰਤੀ ਜਾਗਰੂਕ ਕਰਨਾ ਹੈ। ਪਹਿਲੇ ਇਸ ਦਿਨ ਨੂੰ ਕਾਨੂੰਨ ਦਿਵਸ ਦੇ ਤੌਰ ’ਤੇ ਮਨਾਇਆ ਜਾਂਦਾ ਸੀ ਪਰ 2015 ਤੋਂ ਭਾਰਤ ਸਰਕਾਰ ਵੱਲੋਂ ਸੰਵਿਧਾਨ ਦਿਵਸ ਦੇ ਤੌਰ ’ਤੇ ਮਨਾਇਆ ਜਾਂਦਾ ਹੈ।