ਬਲਵਿੰਦਰ ਕੁਮਾਰ, ਜਮਸ਼ੇਰ ਖਾਸ : ਥਾਣਾ ਸਦਰ ਦੀ ਪੁਲਿਸ ਨੇ ਇਕ ਵਿਅਕਤੀ ਨੂੰ ਪਾਬੰਦੀਸ਼ੁਦਾ ਗੋਲੀਆਂ ਤੇ ਭਾਰਤੀ ਕਰੰਸੀ ਸਮੇਤ ਕਾਬੂ ਕਰ ਕੇ ਉਸ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਥਾਣਾ ਸਦਰ ਦੇ ਏਐੱਸਆਈ ਰਾਜਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਨੂੰ ਸੂਚਨਾ ਮਿਲੀ ਸੀ ਕਿ ਬੈਕ ਸਾਈਡ ਪੀਐੱਚਸੀ ਜਮਸ਼ੇਰ ਨੇੜੇ ਪਾਰਕ ਇਕ ਮੋਨੇ ਵਿਅਕਤੀ ਨੂੰ ਕਾਬੂ ਕੀਤਾ ਹੈ, ਜਿਸ ਕੋਲ ਕੋਈ ਨਸ਼ੀਲੀ ਵਸਤੂ ਹੋਣ ਦਾ ਸ਼ੱਕ ਹੈ। ਮੌਕੇ 'ਤੇ ਜਾ ਕੇ ਪੁੱਛਗਿੱਛ ਦੌਰਾਨ ਉਸ ਨੇ ਆਪਣਾ ਨਾਂ ਸੁਰਜੀਤ ਸਿੰਘ ਹਾਲ ਵਾਸੀ ਜਮਸ਼ੇਰ ਖਾਸ ਥਾਣਾ ਸਦਰ ਦੱਸਿਆ। ਜਦ ਉਸ ਦੇ ਹੱਥ 'ਚ ਫੜੇ ਮੋਮੀ ਲਫਾਫੇ ਦੀ ਤਲਾਸ਼ੀ ਲਈ ਤਾਂ ਉਸ 'ਚੋਂ 70 ਪਾਬੰਦੀਸ਼ੁਦਾ ਗੋਲੀਆਂ ਤੇ 25,340 ਰੁਪਏ ਦੀ ਭਾਰਤੀ ਕਰੰਸੀ ਬਰਾਮਦ ਹੋਈ। ਕਾਬੂ ਕੀਤੇ ਵਿਅਕਤੀ ਖਿਲਾਫ਼ ਥਾਣਾ ਸਦਰ ਵਿਖੇ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਆਰੰਭੀ ਗਈ ਹੈ।