- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੁਲਿਸ ਨੂੰ ਦਿੱਤੀ ਸ਼ਿਕਾਇਤ ’ਚ ਪਿੰਡ ਆਧੀ ਦੀ 42 ਸਾਲਾ ਰਾਜਵਿੰਦਰ ਕੌਰ ਨੇ ਦੱਸਿਆ ਕਿ 13 ਜੂਨ ਦੀ ਸ਼ਾਮ ਕਰੀਬ 7 ਵਜੇ ਉਹ ਹਵੇਲੀ ਤੋਂ ਘਰ ਵਾਪਸ ਆ ਰਹੀ ਸੀ। ਉਸ ਦੇ ਨਾਲ ਉਸ ਦੇ ਦੋਵੇਂ ਪੁੱਤਰ ਸੁਖਵਿੰਦਰ ਸਿੰਘ ਤੇ ਤਰਲੋਕ ਸਿੰਘ ਵੀ ਸਨ, ਜੋ ਬੱਸ ਤੋਂ ਉਤਰ ਕੇ ਉਸ ਨਾਲ ਘਰ ਜਾ ਰਹੇ ਸਨ। ਰਾਜਵਿੰਦਰ ਕੌਰ ਨੇ ਦੱਸਿਆ ਕਿ ਜਦੋਂ ਉਹ ਪਿੰਡ ’ਚ ਕੁਲਵਿੰਦਰ ਕੌਰ ਦੇ ਘਰ ਕੋਲ ਪੁੱਜੇ ਤਾਂ ਬਲਵਿੰਦਰ ਸਿੰਘ ਨੇ ਉਸ ਦੇ ਪੁੱਤਰ ਸੁਖਵਿੰਦਰ ਸਿੰਘ ਨੂੰ ਆਵਾਜ਼ ਮਾਰ ਕੇ ਇਕ ਦਿਨ ਪਹਿਲਾਂ ਹੋਈ ਪੰਚਾਇਤ ਸਬੰਧੀ ਸਵਾਲ ਪੁੱਛਣੇ ਸ਼ੁਰੂ ਕਰ ਦਿੱਤੇ। ਇਸ ਦੌਰਾਨ ਹਰਵਿੰਦਰ ਸਿੰਘ, ਸੰਨੀ ਤੇ ਕੁਲਵਿੰਦਰ ਕੌਰ ਵੀ ਘਰ ਤੋਂ ਬਾਹਰ ਆ ਗਏ।

ਧੀਰਜ ਮਰਵਾਹਾ, ਪੰਜਾਬੀ ਜਾਗਰਣ, ਜਲੰਧਰ : ਨਕੋਦਰ ਦੇ ਪਿੰਡ ਆਧੀ ’ਚ ਇਕ ਔਰਤ ਨਾਲ ਕੁੱਟਮਾਰ, ਮਾੜਾ ਵਤੀਰਾ ਤੇ ਕੱਪੜੇ ਫਾੜਨ ਦਾ ਮਾਮਲਾ ਸਾਹਮਣੇ ਆਇਆ ਹੈ। ਥਾਣਾ ਸਦਰ ਨਕੋਦਰ ਪੁਲਿਸ ਨੇ ਮਹਿਲਾ ਦੀ ਸ਼ਿਕਾਇਤ ਦੇ ਆਧਾਰ ’ਤੇ ਚਾਰ ਵਿਅਕਤੀਆਂ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਕੀ ਹੈ ਪੂਰਾ ਮਾਮਲਾ ?
ਪੁਲਿਸ ਨੂੰ ਦਿੱਤੀ ਸ਼ਿਕਾਇਤ ’ਚ ਪਿੰਡ ਆਧੀ ਦੀ 42 ਸਾਲਾ ਰਾਜਵਿੰਦਰ ਕੌਰ ਨੇ ਦੱਸਿਆ ਕਿ 13 ਜੂਨ ਦੀ ਸ਼ਾਮ ਕਰੀਬ 7 ਵਜੇ ਉਹ ਹਵੇਲੀ ਤੋਂ ਘਰ ਵਾਪਸ ਆ ਰਹੀ ਸੀ। ਉਸ ਦੇ ਨਾਲ ਉਸ ਦੇ ਦੋਵੇਂ ਪੁੱਤਰ ਸੁਖਵਿੰਦਰ ਸਿੰਘ ਤੇ ਤਰਲੋਕ ਸਿੰਘ ਵੀ ਸਨ, ਜੋ ਬੱਸ ਤੋਂ ਉਤਰ ਕੇ ਉਸ ਨਾਲ ਘਰ ਜਾ ਰਹੇ ਸਨ। ਰਾਜਵਿੰਦਰ ਕੌਰ ਨੇ ਦੱਸਿਆ ਕਿ ਜਦੋਂ ਉਹ ਪਿੰਡ ’ਚ ਕੁਲਵਿੰਦਰ ਕੌਰ ਦੇ ਘਰ ਕੋਲ ਪੁੱਜੇ ਤਾਂ ਬਲਵਿੰਦਰ ਸਿੰਘ ਨੇ ਉਸ ਦੇ ਪੁੱਤਰ ਸੁਖਵਿੰਦਰ ਸਿੰਘ ਨੂੰ ਆਵਾਜ਼ ਮਾਰ ਕੇ ਇਕ ਦਿਨ ਪਹਿਲਾਂ ਹੋਈ ਪੰਚਾਇਤ ਸਬੰਧੀ ਸਵਾਲ ਪੁੱਛਣੇ ਸ਼ੁਰੂ ਕਰ ਦਿੱਤੇ। ਇਸ ਦੌਰਾਨ ਹਰਵਿੰਦਰ ਸਿੰਘ, ਸੰਨੀ ਤੇ ਕੁਲਵਿੰਦਰ ਕੌਰ ਵੀ ਘਰ ਤੋਂ ਬਾਹਰ ਆ ਗਏ।
ਜਾਣੋ ਕੀ ਹੈ ਸ਼ਿਕਾਇਤਕਰਤਾ ਦਾ ਦੋਸ਼ ?
ਸ਼ਿਕਾਇਤਕਰਤਾ ਦਾ ਦੋਸ਼ ਹੈ ਕਿ ਚਾਰਾਂ ਨੇ ਮਿਲ ਕੇ ਪਹਿਲਾਂ ਉਸ ਦੇ ਪੁੱਤਰ ਨਾਲ ਗਾਲੀ-ਗਲੋਚ ਕੀਤੀ ਤੇ ਫਿਰ ਹੱਥੋਪਾਈ ਕਰਨ ਲੱਗ ਪਏ। ਜਦੋਂ ਉਹ ਤੇ ਉਸ ਦਾ ਦੂਜਾ ਪੁੱਤਰ ਤਰਲੋਕ ਸਿੰਘ ਵਿਚਾਲੇ ਬਚਾਅ ਲਈ ਪਹੁੰਚੇ ਤਾਂ ਮੁਲਜ਼ਮਾਂ ਨੇ ਉਨ੍ਹਾਂ ਨਾਲ ਵੀ ਕੁੱਟਮਾਰ ਕੀਤੀ। ਉਸ ਨੇ ਦੋਸ਼ ਲਾਇਆ ਕਿ ਹਰਵਿੰਦਰ ਸਿੰਘ ਨੇ ਉਸ ਦਾ ਗਲਾ ਫੜ ਲਿਆ ਤੇ ਉਸ ਦੇ ਕੱਪੜੇ ਫਾੜ ਦਿੱਤੇ। ਉੱਥੇ ਹੀ ਬਲਵਿੰਦਰ ਸਿੰਘ ਉਰਫ਼ ਇੰਦਾ ਨੇ ਹੱਥ ਵਿੱਚ ਪਾਏ ਕੜੇ ਨਾਲ ਹਮਲਾ ਕੀਤਾ, ਜਿਸ ਕਾਰਨ ਉਸ ਦੀ ਸੱਜੀ ਬਾਂਹ ’ਤੇ ਸੱਟ ਲੱਗੀ। ਸੰਨੀ ਨੇ ਵੀ ਕੜੇ ਨਾਲ ਵਾਰ ਕੀਤੇ। ਇਸ ਤੋਂ ਇਲਾਵਾ ਕੁਲਵਿੰਦਰ ਕੌਰ ਨੇ ਉਸ ਦੇ ਵਾਲ ਫੜ ਕੇ ਉਸ ਨੂੰ ਜ਼ਮੀਨ ’ਤੇ ਸੁੱਟ ਦਿੱਤਾ। ਜਦੋਂ ਉਸ ਨੇ ਰੌਲਾ ਪਾਇਆ ਤਾਂ ਆਸ-ਪਾਸ ਦੇ ਲੋਕ ਇਕੱਠੇ ਹੋਣ ਲੱਗ ਪਏ। ਲੋਕਾਂ ਨੂੰ ਆਉਂਦਾ ਦੇਖ ਮੁਲਜ਼ਮ ਧਮਕੀਆਂ ਦਿੰਦੇ ਹੋਏ ਮੌਕੇ ਤੋਂ ਫ਼ਰਾਰ ਹੋ ਗਏ। ਇਸ ਤੋਂ ਬਾਅਦ ਉਸ ਦੇ ਪੁੱਤਰ ਉਸ ਨੂੰ ਇਲਾਜ ਲਈ ਸਿਵਲ ਹਸਪਤਾਲ ਨਕੋਦਰ ਲੈ ਗਏ, ਜਿੱਥੇ ਉਸ ਦਾ ਇਲਾਜ ਕੀਤਾ ਗਿਆ।
ਡਾਕਟਰਾਂ ਨੇ ਮੈਡੀਕਲ ਰਿਪੋਰਟ ’ਚ ਔਰਤ ਦੇ ਸਰੀਰ ’ਤੇ ਤਿੰਨ ਸੱਟਾਂ ਦਾ ਕੀਤਾ ਜ਼ਿਕਰ
ਜਾਂਚ ਦੌਰਾਨ ਡਾਕਟਰਾਂ ਨੇ ਮੈਡੀਕਲ ਰਿਪੋਰਟ ’ਚ ਔਰਤ ਦੇ ਸਰੀਰ ’ਤੇ ਤਿੰਨ ਸੱਟਾਂ ਦਾ ਜ਼ਿਕਰ ਕੀਤਾ ਹੈ। ਰਾਜਵਿੰਦਰ ਕੌਰ ਨੇ ਪੁਲਿਸ ਨੂੰ ਦੱਸਿਆ ਕਿ ਕੁਝ ਦਿਨ ਪਹਿਲਾਂ ਕੁਲਵਿੰਦਰ ਕੌਰ ਨੇ ਉਸ ਦੇ ਪੁੱਤਰ ਸੁਖਵਿੰਦਰ ਸਿੰਘ ’ਤੇ ਦੋਸ਼ ਲਗਾਇਆ ਸੀ ਕਿ ਉਸ ਨੇ ਉਨ੍ਹਾਂ ਦੇ ਪਰਿਵਾਰ ਦੀ ਕੂੜਾ ਸੁੱਟਣ ਸਬੰਧੀ ਵੀਡੀਓ ਬਣਾਈ ਸੀ। ਇਸੇ ਰੰਜਿਸ਼ ਕਾਰਨ ਮੁਲਜ਼ਮਾਂ ਨੇ ਉਨ੍ਹਾਂ ’ਤੇ ਹਮਲਾ ਕੀਤਾ। ਪੁਲਿਸ ਨੇ ਸ਼ਿਕਾਇਤ ਅਤੇ ਮੈਡੀਕਲ ਰਿਪੋਰਟ ਦੇ ਆਧਾਰ ’ਤੇ ਬਲਵਿੰਦਰ ਸਿੰਘ ਉਰਫ਼ ਡਿੰਡਾ, ਹਰਵਿੰਦਰ ਸਿੰਘ, ਸੰਨੀ ਅਤੇ ਕੁਲਵਿੰਦਰ ਕੌਰ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।