ਜੋੜ ਮੇਲੇ ਮੌਕੇ ਕੰਵਰ ਗਰੇਵਾਲ ਕਰਨਗੇ ਦਰਸ਼ਕਾਂ ਦਾ ਮਨੋਰੰਜਨ
ਸਾਲਾਨਾ ਜੋੜ ਮੇਲੇ ਮੌਕੇ ਕਨਵਰ ਗਰੇਵਾਲ ਕਰਨਗੇ ਦਰਸ਼ਕਾਂ ਦਾ ਮਨੋਰੰਜਨ
Publish Date: Thu, 17 Oct 2024 07:44 PM (IST)
Updated Date: Thu, 17 Oct 2024 07:45 PM (IST)
ਜੋੜ ਮੇਲੇ ਮੌਕੇ ਕੰਵਰ ਗਰੇਵਾਲ ਕਰਨਗੇ ਦਰਸ਼ਕਾਂ ਦਾ ਮਨੋਰੰਜਨ
ਅਵਤਾਰ ਰਾਣਾ, ਪੰਜਾਬੀ ਜਾਗਰਣ, ਮੱਲ੍ਹੀਆਂ ਕਲਾਂ : ਪਿੰਡ ਗਿੱਲ ਵਿਖੇ ਬਾਬਾ ਸ਼ਾਹ ਮੇਘਨਾ ਦੀ ਯਾਦ ਨੂੰ ਸਮਰਪਿਤ ਜੋੜ ਮੇਲਾ 20 ਅਕਤੂਬਰ ਨੂੰ ਮੇਲਾ ਪ੍ਰਬੰਧਕ ਕਮੇਟੀ ਵੱਲੋਂ ਐੱਨਆਰਆਈ ਵੀਰਾਂ ਤੇ ਨਗਰ ਦੇ ਸਹਿਯੋਗ ਸਦਕਾ ਧੂਮਧਾਮ ਨਾਲ ਕਰਵਾਇਆ ਜਾ ਰਿਹਾ ਹੈ। ਮੁੱਖ ਪ੍ਰਬੰਧਕ ਹਰਪ੍ਰੀਤ ਸਿੰਘ ਗਿੱਲ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਬਾਬਾ ਸ਼ਾਹ ਮੇਘਨਾ ਦੀ ਨਿੱਘੀ ਯਾਦ ਨੂੰ ਸਮਰਪਿਤ ਜੋੜ ਮੇਲਾ ਦਰਬਾਰ ਦੇ ਗੱਦੀਨਸ਼ੀਨ ਸਾਈਂ ਬਲਵਿੰਦਰ ਜੀ ਦੀ ਰਹਿਨੁਮਾਈ ਹੇਠ ਮਨਾਇਆ ਜਾ ਰਿਹਾ ਹੈ। 20 ਅਕਤੂਬਰ ਨੂੰ ਦਰਬਾਰ ’ਤੇ ਸਵੇਰੇ 9 ਵਜੇ ਸਾਈਂ ਬਲਵਿੰਦਰ ਵੱਲੋਂ ਝੰਡੇ ਦੀ ਰਸਮ ਅਦਾ ਕੀਤੀ ਜਾਵੇਗੀ। ਇਸ ਉਪਰੰਤ 2 ਵਜੇ ਸੱਭਿਆਚਾਰਕ ਮੇਲੇ ਦੌਰਾਨ ਉੱਗੇ ਸੂਫੀ ਗਾਇਕ ਕਨਵਰ ਗਰੇਵਾਲ ਆਪਣੇ ਸਦਾ ਬਹਾਰ ਗੀਤਾਂ ਨਾਲ ਇਲਾਕੇ ਤੋਂ ਪੁੱਜੇ ਦਰਸ਼ਕਾਂ ਦਾ ਮਨੋਰੰਜਨ ਕਰਨਗੇ। ਇਲਾਕੇ ਦੀ ਸਮੂਹ ਸੰਗਤ ਨੂੰ ਇਸ ਮੇਲੇ ’ਚ ਪੁੱਜਣ ਲਈ ਖੁੱਲਾ ਸੱਦਾ ਦਿੱਤਾ ਜਾਂਦਾ ਹੈ ਤੇ ਸੰਗਤਾਂ ਦਰਬਾਰ ’ਤੇ ਪੁੱਜ ਕੇ ਬਾਬਾ ਜੀ ਦਾ ਅਸ਼ੀਰਵਾਦ ਪ੍ਰਾਪਤ ਕਰਨ।