- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜਾਸ, ਜਲੰਧਰ : ਐਤਵਾਰ

ਜਾਸ, ਜਲੰਧਰ : ਐਤਵਾਰ ਤੜਕੇ ਚੱਲੀ ਤੇਜ਼ ਹਨੇਰੀ ਤੇ ਮੀਂਹ ਦਾ ਅਸਰ ਸੋਮਵਾਰ ਸਵੇਰੇ ਠੰਢ ਦੇ ਰੂਪ ’ਚ ਮਹਿਸੂਸ ਹੋਇਆ। ਸਵੇਰੇ ਸੰਘਣੀ ਧੁੰਦ ਵੀ ਛਾਈ ਰਹੀ, ਜਿਸ ਕਾਰਨ ਪਿਛਲੇ ਦਿਨਾਂ ਦੇ ਮੁਕਾਬਲੇ ਠੰਢ ਵੱਧ ਮਹਿਸੂਸ ਕੀਤੀ ਗਈ। ਠੰਢੀਆਂ ਹਵਾਵਾਂ ਸਵੇਰ ਤੋਂ ਸ਼ਾਮ ਤੱਕ ਚੱਲਦੀਆਂ ਰਹੀਆਂ।
ਇਸ ਕਾਰਨ ਘੱਟੋ-ਘੱਟ ਤਾਪਮਾਨ 14.1 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜਦਕਿ ਵੱਧ ਤੋਂ ਵੱਧ ਤਾਪਮਾਨ 24.3 ਡਿਗਰੀ ਰਿਹਾ। ਹਵਾ ਦੀ ਗੁਣਵੱਤਾ ਦੇ ਸੂਚਕ ਅੰਕ ਦੀ ਗੱਲ ਕਰੀਏ ਤਾਂ ਇਕ ਦਿਨ ਪਹਿਲਾਂ ਦੁਪਹਿਰ ਵੇਲੇ ਏਅਰ ਕੁਆਲਿਟੀ ਇੰਡੈਕਸ (ਏਕਿਊਆਈ) 200 ਤੋਂ ਉੱਪਰ ਸੀ। ਮੌਸਮ ਸਾਫ਼ ਹੋਣ ਕਾਰਨ ਏਕਿਊਆਈ ਮੁੜ ਘਟ ਕੇ 134 ’ਤੇ ਆ ਗਿਆ, ਜਦਕਿ ਸਭ ਤੋਂ ਘੱਟ 115 ਦਰਜ ਕੀਤਾ ਗਿਆ।
ਮੌਸਮ ਵਿਭਾਗ ਦੀ ਭਵਿੱਖਬਾਣੀ ਮੁਤਾਬਕ ਅਗਲੇ ਚਾਰ ਦਿਨਾਂ ਦੌਰਾਨ ਮੌਸਮ ਪੂਰੀ ਤਰ੍ਹਾਂ ਸਾਫ਼ ਰਹੇਗਾ ਤੇ ਵਿਚ-ਵਿਚਾਲੇ ਹਵਾਵਾਂ ਚੱਲਦੀਆਂ ਰਹਿਣਗੀਆਂ। ਇਸ ਕਾਰਨ ਘੱਟੋ-ਘੱਟ ਤਾਪਮਾਨ 9 ਤੋਂ 10 ਡਿਗਰੀ ਸੈਲਸੀਅਸ ਤੱਕ ਡਿੱਗ ਸਕਦਾ ਹੈ ਤੇ ਠੰਢ ਹੋਰ ਵਧੇਗੀ। ਹਾਲਾਂਕਿ, ਦੁਪਹਿਰ ਵੇਲੇ ਧੁੱਪ ਨਿਕਲਣ ਨਾਲ ਹਲਕੀ ਗਰਮੀ ਮਹਿਸੂਸ ਹੋ ਸਕਦੀ ਹੈ। ਇਸ ਦੇ ਨਾਲ ਹੀ ਏਅਰ ਕੁਆਲਿਟੀ ਇੰਡੈਕਸ ਵਿਚ ਵੀ ਉਤਾਰ-ਚੜ੍ਹਾਅ ਦੇਖਣ ਨੂੰ ਮਿਲ ਸਕਦਾ ਹੈ।