Corona Blast in Jalandhar : 18 ਵਿਦਿਆਰਥੀਆਂ ਤੇ 2 ਅਧਿਆਪਕਾਂ ਸਣੇ 81 ਲੋਕ ਕੋਰੋਨਾ ਪਾਜ਼ੇਟਿਵ
Publish Date:Sat, 27 Feb 2021 05:19 PM (IST)
v>
ਜਤਿੰਦਰ ਪੰਮੀ, ਜਲੰਧਰ : ਕੋਰੋਨਾ ਵਾਇਰਸ ਨੇ ਅੱਜ ਵੱਖ-ਵੱਖ ਸਕੂਲਾਂ ਦੇ 18 ਵਿਦਿਆਰਥੀਆਂ ਅਤੇ 2 ਅਧਿਆਪਕਾਂ ਸਣੇ 81 ਵਿਅਕਤੀਆਂ ਨੂੰ ਆਪਣੀ ਲਪੇਟ ’ਚ ਲੈ ਲਿਆ। ਹਾਲਾਂਕਿ ਬੀਤੇ ਦਿਨਾਂ ਤੋਂ ਲਗਾਤਾਰ ਹੋ ਰਹੀਆਂ ਮੌਤਾਂ ਦਾ ਸਿਲਸਿਲਾ ਰੁਕਣ ਨਾਲ ਵਿਭਾਗ ਨੇ ਥੋੜੀ ਰਾਹਤ ਵੀ ਮਹਿਸੂਸ ਕੀਤੀ ਹੈ। ਸਿਹਤ ਵਿਭਾਗ ਵੱਲੋਂ ਮਿਲੀ ਜਾਣਕਾਰੀ ਅਨੁਸਾਰ ਸ਼ਨਿੱਚਰਵਾਰ ਬਾਅਦ ਦੁਪਹਿਰ ਆਈਆਂ ਰਿਪੋਰਟਾਂ ’ਚ 81 ਵਿਅਕਤੀਆਂ ਨੂੰ ਕੋਰੋਨਾ ਹੋਣ ਦੀ ਪੁਸ਼ਟੀ ਹੋਈ ਹੈ। ਕੋਰੋਨਾ ਪਾਜ਼ੇਟਿਵ ਆਏ ਵਿਅਕਤੀਆਂ ’ਚ 3 ਸਰਕਾਰੀ ਸਕੂਲਾਂ ਦੇ 18 ਵਿਦਿਆਰਥੀ ਸ਼ਾਮਲ ਹਨ। ਇਸ ਦੇ ਨਾਲ ਹੀ 2 ਅਧਿਆਪਕਾਂ ਨੂੰ ਵੀ ਕੋਰੋਨਾ ਹੋਣ ਦੀ ਪੁਸ਼ਟੀ ਹੋਈ ਹੈ। ਇਨ੍ਹਾਂ ’ਚ 1 ਸਰਕਾਰੀ ਅਤੇ 1 ਨਿਜੀ ਸਕੂਲ ਦਾ ਅਧਿਆਪਕ ਸ਼ਾਮਲ ਹੈ। 49 ਮਰੀਜ਼ ਕੋਰੋਨਾ ਤੋਂ ਜੰਗ ਜਿੱਤ ਕੇ ਘਰ ਵਾਪਸ ਪਰਤੇ ਹਨ। ਕੋਰੋਨਾ ਮਰੀਜ਼ਾਂ ਦੀ ਕੁੱਲ੍ਹ ਗਿਣਤੀ 21600 ਹੋ ਗਈ ਹੈ। ਮੌਤਾਂ ਦਾ ਅੰਕੜਾ ਪਹਿਲਾਂ ਹੀ 703 ਤਕ ਪਹੁੰਚ ਚੁੱਕਾ ਹੈ।
Posted By: Tejinder Thind