ਪੰਜਾਬੀ ਜਾਗਰਣ ਕੇਂਦਰ, ਜਲੰਧਰ : ਖ਼ਾਲਸਾ ਏਡ ਫਾਊਂਡੇਸ਼ਨ ਦੇ ਸੰਸਥਾਪਕ ਰਵੀ ਸਿੰਘ ਖ਼ਾਲਸਾ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ। ਉਨ੍ਹਾਂ ਟਵੀਟ ਕਰ ਕੇ ਖ਼ੁਦ ਇਸ ਦੀ ਪੁਸ਼ਟੀ ਕੀਤੀ। ਉਨ੍ਹਾਂ ਲਿਖਿਆ ਕਿ ਲੰਘੇ ਬੁੱਧਵਾਰ ਤੋਂ ਮੈਂ ਬਿਮਾਰ ਸੀ ਤੇ ਜਾਂਚ ਕਰਵਾਉਣ 'ਤੇ ਮੈਂ ਕੋਰੋਨਾ ਇਨਫੈਕਟਿਡ ਪਾਇਆ ਗਿਆ। ਉਨ੍ਹਾਂ ਦੱਸਿਆ ਕਿ ਮੇਰੇ ਫਾਰਮ ਦੇ ਕੁਝ ਮੈਂਬਰ ਵੀ ਕੋਰੋਨਾ ਪਾਜ਼ੇਟਿਵ ਪਾਏ ਗਏ ਹਨ।

Posted By: Susheel Khanna