v> ਜਤਿੰਦਰ ਪੰਮੀ, ਜਲੰਧਰ : ਕੋਰੋਨਾ ਮਹਾਮਾਰੀ ਦਾ ਕਹਿਰ ਜ਼ਿਲ੍ਹੇ ਅੰਦਰ ਬਾਦਸਤੂਰ ਜਾਰੀ ਹੈ। ਬੁੱਧਵਾਰ ਨੂੰ ਆਈਆਂ ਰਿਪੋਰਟਾਂ 'ਚ 70 ਵਿਅਕਤੀਆਂ ਦੀ ਰਿਪੋਰਟ ਕੋਰੋਨਾ ਪਾਜ਼ੇਟਿਵ ਪਾਈ ਗਈ ਹੈ। ਇਸ ਵਿਚ ਅੱਜ ਇਕ ਜੱਜ ਦੀ ਰਿਪੋਰਟ ਵੀ ਕੋਰੋਨਾ ਪਾਜ਼ੇਟਿਵ ਆਈ ਹੈ। ਇਸ ਦੇ ਨਾਲ ਹੀ ਜ਼ਿਲ੍ਹੇ 'ਚ ਕੋਰੋਨਾ ਪਾਜ਼ੇਟਿਵ ਮਰੀਜ਼ਾਂ ਦੀ ਗਿਣਤੀ ਦਾ ਅੰਕੜਾ 1000 ਤੋਂ ਟੱਪ ਗਿਆ ਹੈ। ਜ਼ਿਲ੍ਹਾ ਸਿਹਤ ਵਿਭਾਗ ਦੇ ਨੋਡਲ ਅਫਸਰ ਡਾ. ਟੀਪੀ ਸਿੰਘ ਨੇ ਦੱਸਿਆ ਕਿ ਇਕ ਜੱਜ ਸਮੇਤ 70 ਵਿਅਕਤੀਆਂ ਨੂੰ ਕੋਰੋਨਾ ਹੋਣ ਦੀ ਪੁਸ਼ਟੀ ਕੀਤੀ ਹੈ।

Posted By: Rajnish Kaur