ਜਤਿੰਦਰ ਪੰਮੀ, ਜਲੰਧਰ : ਕੋਰੋਨਾ ਵਾਇਰਸ ਨਾਮ ਦੀ ਮਹਾਮਾਰੀ ਨੇ ਅੱਜ ਜ਼ਿਲ੍ਹੇ ਦੇ ਆਰਟੀਏ (ਰਿਜ਼ਨਲ ਟਰਾਂਸਪੋਰਸ ਅਥਾਰਟੀ) ਨੂੰ ਵੀ ਆਪਣੀ ਗ੍ਰਿਫਤ ਵਿਚ ਲੈ ਲਿਆ ਹੈ। ਉਨ੍ਹਾਂ ਨੇ ਹੁਸ਼ਿਆਰਪੁਰ ਵਿਖੇ ਆਪਣੇ ਖ਼ੂਨ ਦਾ ਨਮੂਨਾ ਦਿੱਤਾ ਸੀ। ਅੱਜ ਆਈਆਂ ਰਿਪੋਰਟਾਂ ਵਿਚ ਉਨ੍ਹਾਂ ਨੂੰ ਕੋਰੋਨਾ ਹੋਣ ਦੀ ਪੁਸ਼ਟੀ ਹੋਈ ਹੈ। ਵਰਨਣਯੋਗ ਹੈ ਕਿ ਜਲੰਧਰ ਦੇ ਆਰਟੀਏ ਬੀਤੇ ਦਿਨੀਂ ਚੰਡੀਗੜ੍ਹ ਵਿਖੇ ਹੋਈ ਪੀਸੀਐੱਸ ਅਧਿਕਾਰੀਆਂ ਦੀ ਮੀਟਿੰਗ ਵਿਚ ਸ਼ਾਮਲ ਹੋਏ ਸਨ, ਜਿਨ੍ਹਾਂ ਵਿਚੋਂ ਕੁਝ ਅਧਿਕਾਰੀਆਂ ਨੂੰ ਕੋਰੋਨਾ ਹੋਇਆ ਸੀ।

Posted By: Ramanjit Kaur