ਜਤਿੰਦਰ ਪੰਮੀ, ਜਲੰਧਰ : ਕੋਰੋਨਾ ਵਾਇਰਸ ਮਹਾਮਾਰੀ ਨੇ ਅੱਜ ਜ਼ਿਲ੍ਹੇ ਅੰਦਰ 8 ਵਿਅਕਤੀਆਂ ਦੀ ਮੌਤ ਹੋ ਗਈ ਤੇ 203 ਵਿਅਕਤੀਆਂ ਨੂੰ ਆਪਣਾ ਨਿਸ਼ਾਨਾ ਬਣਾਇਆ ਹੈ। ਸਿਹਤ ਵਿਭਾਗ ਵੱਲੋਂ ਮਿਲੀ ਜਾਣਕਾਰੀ ਮੁਤਾਬਕ ਅੱਜ ਬਾਅਦ ਦੁਪਹਿਰ ਆਈਆਂ ਰਿਪੋਰਟਾਂ ਵਿਚ 203 ਵਿਅਕਤੀਆਂ ਨੂੰ ਕੋਰੋਨਾ ਪਾਜ਼ੇਟਿਵ ਹੋਣ ਦੀ ਪੁਸ਼ਟੀ ਹੋਈ ਹੈ। ਇਸ ਦੇ ਨਾਲ ਹੀ ਜ਼ਿਲ੍ਹੇ ਵਿਚ ਕੋਰੋਨਾ ਪਾਜ਼ੇਟਿਵ ਮਰੀਜ਼ਾਂ ਦੀ ਕੁੱਲ ਗਿਣਤੀ 12,078 ਦਾ ਅੰਕੜਾ ਪਾਰ ਕਰ ਗਈ ਹੈ ਜਦੋਂਕਿ ਕੋਰੋਨਾ ਨਾਲ ਮਰਨ ਵਾਲਿਆਂ ਦੀ ਗਿਣਤੀ 351 ਤਕ ਪੁੱਜ ਗਈ ਸੀ। ਇੱਥੇ ਦੱਸਣਯੋਗ ਹੈ ਕਿ ਬੀਤੇ ਦਿਨ ਕੋਰੋਨਾ ਨਾਲ 9 ਮਰੀਜ਼ਾਂ ਦੀ ਮੌਤ ਹੋ ਗਈ ਸੀ ਤੇ 275 ਵਿਅਕਤੀਆਂ ਨੂੰ ਕੋਰੋਨਾ ਪਾਜ਼ੇਟਿਵ ਹੋਣ ਦੀ ਪੁਸ਼ਟੀ ਹੋਈ ਸੀ।

Posted By: Ramanjit Kaur