ਜਾਗਰਣ ਸੰਵਾਦਾਤਾ, ਜਲੰਧਰ : ਕੋਰੋਨਾ ਦੇ ਨਵੇਂ ਮਰੀਜ਼ਾਂ ਦੀ ਗਿਣਤੀ ਘੱਟ ਹੋਣ ਨਾਲ ਸਿਹਤ ਵਿਭਾਗ ਨੇ ਰਾਹਤ ਮਹਿਸੂਸ ਕੀਤੀ ਹੈ। ਬੀਤੇ ਸ਼ਨਿੱਚਰਵਾਰ ਨੂੰ ਜ਼ਿਲ੍ਹੇ 'ਚ ਕੋਈ ਕੋਰੋਨਾ ਦਾ ਮਰੀਜ਼ ਰਿਪੋਰਟ ਨਹੀਂ ਹੋਇਆ। ਕੋਰੋਨਾ ਨਾਲ ਇਕ ਬਜ਼ੁਰਗ ਦੀ ਮੌਤ ਹੋਈ ਸੀ। ਐਤਵਾਰ ਨੂੰ ਸਿਹਤ ਵਿਭਾਗ ਦੀ ਰਿਪੋਰਟ ਮੁਤਾਬਕ ਚਾਰ ਮਰੀਜ਼ ਕੋਰੋਨਾ ਦੇ ਰਿਪੋਰਟ ਹੋਏ ਹਨ। ਕਿਸੇ ਮਰੀਜ਼ ਦੀ ਕੋਰੋਨਾ ਨਾਲ ਮੌਤ ਨਹੀਂ ਹੋਈ ਹੈ। ਸਰਗਰਮ ਮਰੀਜ਼ਾਂ ਦੀ ਗਿਣਤੀ 20 ਤਕ ਪਹੁੰਚ ਗਈ ਹੈ। ਹੋਮ ਆਈਸੋਲੇਸ਼ਨ ਮਰੀਜ਼ਾਂ ਦੀ ਗਿਣਤੀ 12 ਤਕ ਪਹੁੰਚ ਗਈ ਹੈ। ਹੁਣ ਤਕ 24,12,266 ਲੋਕਾਂ ਦੇ ਸੈਂਪਲ ਲਏ ਜਾ ਚੁੱਕੇ ਹਨ। ਸਿਹਤ ਵਿਭਾਗ ਦਾ ਕਹਿਣਾ ਹੈ ਕਿ ਕੋਰੋਨਾ ਹਾਲੇ ਖ਼ਤਮ ਨਹੀਂ ਹੋਇਆ ਹੈ। ਭੀੜ ਵਾਲੇ ਇਲਾਕੇ 'ਚ ਮਾਸਕ ਜ਼ਰੂਰ ਪਾਉਣ। ਸਿਵਲ ਸਰਜਨ ਡਾ. ਰਮਨ ਸ਼ਰਮਾ ਨੇ ਕਿਹਾ ਕਿ ਐਤਵਾਰ ਨੂੰ ਚਾਰ ਮਰੀਜ਼ ਰਿਪੋਰਟ ਹੋਏ ਹਨ। ਕਿਸੇ ਮਰੀਜ਼ ਦੀ ਕੋਰੋਨਾ ਨਾਲ ਮੌਤ ਨਹੀਂ ਹੋਈ ਹੈ। ਸਿਹਤ ਵਿਭਾਗ ਦੀਆਂ ਗਾਈਡਲਾਈਨਜ਼ ਦੀ ਪਾਲਣਾ ਲੋਕ ਨਹੀਂ ਕਰ ਰਹੇ ਹਨ। ਜ਼ਿਆਦਾਤਰ ਭੀੜ ਵਾਲੇ ਇਲਾਕਿਆਂ 'ਚ ਲੋਕਾਂ ਨੇ ਮਾਸਕ ਨਹੀਂ ਪਹਿਨਿਆ ਹੁੰਦਾ ਹੈ, ਜੋ ਕਿ ਖ਼ਤਰਨਾਕ ਹੈ। ਕੋਰੋਨਾ ਦੇ ਘੱਟ ਮਰੀਜ਼ ਮਿਲਣ ਨਾਲ ਵਿਭਾਗ ਨੇ ਰਾਹਤ ਮਹਿਸੂਸ ਕੀਤੀ ਹੈ। ਲੋਕ ਸੈਂਟਰਾਂ 'ਚ ਕੋਵਿਡ ਇੰਜੈਕਸ਼ਨ ਲਾਉਣ ਲਈ ਪਹੁੰਚ ਰਹੇ ਹਨ।

----------

ਸਵਾਈਨ ਫਲੂ ਦਾ ਨਹੀਂ ਆਇਆ ਕੋਈ ਮਰੀਜ਼

ਡੇਂਗੂ ਦੇ ਨਾਲ ਨਾਲ ਸਵਾਈਨ ਫਲੂ ਦਾ ਖ਼ਤਰਾ ਵੀ ਬਣਿਆ ਹੋਇਆ ਹੈ। ਹਾਲੇ ਤਕ ਜ਼ਿਲ੍ਹੇ 'ਚ ਪੰਜ ਸਵਾਈਨ ਫਲੂ ਤੋਂ ਪੀੜਤ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ। ਐਤਵਾਰ ਨੂੰ ਸਿਵਲ ਹਸਪਤਾਲ 'ਚ ਕੋਈ ਫਲੂ ਦਾ ਮਰੀਜ਼ ਦਾਖਲ ਨਹੀਂ ਹੋਇਆ ਹੈ। ਫਲੂ ਨਾਲ ਨਜਿਠਣ ਲਈ ਸਿਹਤ ਵਿਭਾਗ ਵੱਲੋਂ ਤਿਆਰੀਆਂ ਮੁਕੰਮਲ ਹਨ। ਜਾਗਰੂਕਤਾ ਨਾਲ ਸਵਾਈਨ ਫਲੂ ਤੋਂ ਬਚਿਆ ਜਾ ਸਕਦਾ ਹੈ।

--------

ਐਤਵਾਰ ਨੂੰ ਸਿਵਲ ਹਸਪਤਾਲ 'ਚ ਨਹੀਂ ਆਇਆ ਕੋਈ ਡੇਂਗੂ ਦਾ ਮਰੀਜ਼

ਕੋਰੋਨਾ ਦੇ ਨਾਲ ਨਾਲ ਡੇਂਗੂ ਦੇ ਮਰੀਜ਼ ਵੀ ਸਾਹਮਣੇ ਆ ਰਹੇ ਹਨ। ਐਤਵਾਰ ਨੂੰ ਡੇਂਗੂ ਦਾ ਕੋਈ ਮਰੀਜ਼ ਸਾਹਮਣੇ ਨਹੀਂ ਆਇਆ ਹੈ। ਕਿਸੇ ਮਰੀਜ਼ ਦੇ ਸੈਂਪਲ ਵੀ ਨਹੀਂ ਲਏ ਗਏ ਹਨ। ਹੁਣ ਤਕ ਡੇਂਗੂ ਮਰੀਜ਼ਾਂ ਦੀ ਗਿਣਤੀ 65 ਤਕ ਪਹੁੰਚ ਗਈ ਹੈ। ਸਿਹਤ ਵਿਭਾਗ ਮੁਤਾਬਕ ਜਾਗਰੂਕਤਾ ਨਾਲ ਡੇਂਗੂ ਤੋਂ ਬਚਿਆ ਜਾ ਸਕਦਾ ਹੈ। ਵਿਭਾਗ ਵੱਲੋਂ ਡੇਂਗੂ ਦੇ ਲਾਰਵੇ ਨੂੰ ਨਸ਼ਟ ਕੀਤਾ ਜਾ ਰਿਹਾ ਹੈ ਤਾਂ ਜੋ ਕੋਈ ਵਿਅਕਤੀ ਡੇਂਗੂ ਦੀ ਲਪੇਟ 'ਚ ਨਾ ਆ ਸਕੇ। ਵਿਭਾਗ ਵੱਲੋਂ ਡੇਂਗੂ ਦੇ ਲਾਰਵੇ ਨੂੰ ਨਸ਼ਟ ਕੀਤਾ ਜਾ ਰਿਹਾ ਹੈ ਤਾਂ ਜੋ ਕੋਈ ਵਿਅਕਤੀ ਡੇਂਗੂ ਦੀ ਲਪੇਟ 'ਚ ਨਾ ਆ ਸਕੇ। ਵਿਭਾਗ ਵੱਲੋਂ ਡੇਂਗੂ ਤੋਂ ਬਚਾਅ ਬਾਰੇ ਜਾਗਰੂਕਤਾ ਮੁਹਿੰਮ ਵੀ ਚਲਾਈ ਜਾ ਰਹੀ ਹੈ।