v> ਜਤਿੰਦਰ ਪੰਮੀ, ਜਲੰਧਰ : ਕੋਰੋਨਾ ਮਹਾਮਾਰੀ ਨਾਲ ਅੱਜ ਜ਼ਿਲ੍ਹੇ ਵਿਚ ਦੋ ਮਰੀਜ਼ਾਂ ਦੀ ਮੌਤ ਹੋ ਗਈ ਜਦੋਂਕਿ 103 ਵਿਅਕਤੀਆਂ ਨੂੰ ਕੋਰੋਨਾ ਪਾਜ਼ੇਟਿਵ ਹੋਣ ਦੀ ਪੁਸ਼ਟੀ ਹੋਈ ਹੈ। ਸਿਹਤ ਵਿਭਾਗ ਦੇ ਨੋਡਲ ਅਫਸਰ ਮੁਤਾਬਕ ਅੱਜ ਦੁਪਹਿਰ ਸਮੇਂ ਆਈਆਂ ਰਿਪੋਰਟਾਂ ਵਿਚ ਜ਼ਿਲ੍ਹੇ ਦੇ 103 ਮਰੀਜ਼ ਪਾਜ਼ੇਟਿਵ ਪਾਏ ਗਏ ਹਨ। ਇਸ ਦੇ ਨਾਲ ਹੀ ਜ਼ਿਲ੍ਹੇ ਵਿਚ ਕੋਰੋਨਾ ਪਾਜ਼ੇਟਿਵ ਮਰੀਜ਼ਾਂ ਦੀ ਕੁੱਲ ਗਿਣਤੀ 3758 ਦੇ ਕਰੀਬ ਪੁੱਜ ਗਈ ਹੈ ਅਤੇ ਮੌਤਾਂ ਦੀ ਗਿਣਤੀ 94 ਹੋ ਗਈ ਹੈ

Posted By: Seema Anand