v> ਜਤਿੰਦਰ ਪੰਮੀ, ਜਲੰਧਰ : ਕੋਰੋਨਾ ਵਾਇਰਸ ਮਹਾਮਾਰੀ ਨੇ ਅੱਜ ਜ਼ਿਲ੍ਹੇ ਦੇ 48 ਮਰੀਜ਼ਾਂ ਨੂੰ ਆਪਣਾ ਨਿਸ਼ਾਨਾ ਬਣਾਇਆ ਹੈ। ਜਾਣਕਾਰੀ ਅਨੁਸਾਰ ਮੈਡੀਕਲ ਕਾਲਜ ਫਰੀਦਕੋਟ ਤੋਂ ਦੁਪਹਿਰ ਨੂੰ ਆਈਆਂ ਰਿਪੋਰਟਾਂ 'ਚ ਜ਼ਿਲ੍ਹੇ ਦੇ 48 ਵਿਅਕਤੀਆਂ ਨੂੰ ਕੋਰੋਨਾ ਪਾਜ਼ੇਟਿਵ ਹੋਣ ਦੀ ਪੁਸ਼ਟੀ ਹੋਈ ਹੈ। ਇਸ ਦੇ ਨਾਲ ਹੀ ਜ਼ਿਲ੍ਹੇ 'ਚ ਕੋਰੋਨਾ ਪਾਜ਼ੇਟਿਵ ਮਰੀਜ਼ਾਂ ਦੀ ਕੁੱਲ ਗਿਣਤੀ 2959 ਤਕ ਪੁੱਜ ਗਈ ਹੈ। ਇੱਥੇ ਦੱਸਣਯੋਗ ਹੈ ਕਿ ਕੋਰੋਨਾ ਵਾਇਰਸ ਮਹਾਮਾਰੀ ਨਾਲ ਹੁਣ ਤਕ ਜ਼ਿਲ੍ਹੇ ਵਿਚ 75 ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ।

Posted By: Seema Anand