- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜਾਸ, ਜਲੰਧਰ : ਨਗਰ

ਜਾਸ, ਜਲੰਧਰ : ਨਗਰ ਨਿਗਮ ਨੇ ਪ੍ਰਾਪਰਟੀ ਟੈਕਸ ਤੇ ਪਾਣੀ-ਸੀਵਰੇਜ ਦੇ ਬਿੱਲਾਂ ਦੇ ਬਕਾਏਦਾਰਾਂ ਖ਼ਿਲਾਫ਼ ਕਾਰਵਾਈ ਤੇਜ਼ ਕਰ ਦਿੱਤੀ ਹੈ। ਵੀਰਵਾਰ ਨੂੰ ਅੰਮ੍ਰਿਤਸਰ ਬਾਈਪਾਸ ਦੇ ਆਲੇ-ਦੁਆਲੇ ਅਤੇ ਪਠਾਨਕੋਟ ਰੋਡ ’ਤੇ ਤਿੰਨ ਕਰੋੜ ਰੁਪਏ ਦਾ ਪ੍ਰਾਪਰਟੀ ਟੈਕਸ ਨਾ ਭਰਨ ਕਾਰਨ ਕਈ ਜਾਇਦਾਦਾਂ ਸੀਲ ਕੀਤੀਆਂ ਗਈਆਂ। ਸੁਪਰਡੈਂਟ ਮਹੀਪ ਸਰੀਨ, ਭੁਪਿੰਦਰ ਸਿੰਘ ਬੜਿੰਗ, ਰਾਜੀਵ ਰਿਸ਼ੀ ਤੇ ਜਗਤਾਰ ਸਿੰਘ ਨੇ ਇਹ ਕਾਰਵਾਈ ਕੀਤੀ। ਸਬੰਧਤ ਜਾਇਦਾਦ ਮਾਲਕਾਂ ਨੂੰ ਪਹਿਲਾਂ ਹੀ ਨੋਟਿਸ ਭੇਜੇ ਗਏ ਸਨ। ਨਗਰ ਨਿਗਮ ਕਮਿਸ਼ਨਰ ਸੁਰਿੰਦਰ ਸਿੰਘ ਤੇ ਸੰਯੁਕਤ ਕਮਿਸ਼ਨਰ ਸੁਮਨਦੀਪ ਕੌਰ ਨੇ ਬਕਾਇਆ ਟੈਕਸ ਦੀ ਵਸੂਲੀ ਲਈ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਹਨ।
ਇਸੇ ਦੌਰਾਨ, ਵਾਟਰ ਸਪਲਾਈ ਸ਼ਾਖਾ ਨੇ ਜ਼ੋਨ ਨੰਬਰ 6 |ਚ ਵਿਸ਼ੇਸ਼ ਮੁਹਿੰਮ ਚਲਾਈ। ਮੁੱਖ ਟੈਕਸ ਕੁਲੈਕਟਰ ਅਸ਼ਵਨੀ ਗਿੱਲ ਤੇ ਵਾਟਰ ਰੇਟ ਸੁਪਰਡੈਂਟ ਹਰਪ੍ਰੀਤ ਵਾਲੀਆ ਦੀ ਨਿਗਰਾਨੀ ਹੇਠ ਪਾਣੀ ਅਤੇ ਸੀਵਰੇਜ ਦੇ ਬਕਾਇਆ ਬਿੱਲਾਂ ਦੀ ਵਸੂਲੀ ਕੀਤੀ ਗਈ। ਬਿੱਲ ਨਾ ਭਰਨ ਵਾਲੇ ਜਾਇਦਾਦ ਮਾਲਕਾਂ ਦੇ ਪਾਣੀ ਤੇ ਸੀਵਰੇਜ ਕੁਨੈਕਸ਼ਨ ਕੱਟਣ ਦੀ ਕਾਰਵਾਈ ਵੀ ਕੀਤੀ ਗਈ। ਇਸ ਦੌਰਾਨ ਬਕਾਏਦਾਰਾਂ ਨੇ 2,63,756 ਰੁਪਏ ਜਮ੍ਹਾਂ ਕਰਵਾਏ। ਬਾਕੀ ਬਕਾਏਦਾਰਾਂ ਨੂੰ ਬਿੱਲ ਜਮ੍ਹਾਂ ਕਰਵਾਉਣ ਦੀ ਚਿਤਾਵਨੀ ਦਿੱਤੀ ਗਈ। ਖਪਤਕਾਰਾਂ ਨੇ ਰਕਮ ਅਦਾ ਕਰਨ ਲਈ ਇਕ ਹਫ਼ਤੇ ਦਾ ਸਮਾਂ ਮੰਗਿਆ। ਇਹ ਕਾਰਵਾਈ ਜ਼ੋਨ-6 ਦੇ ਇਲਾਕਾ ਇੰਚਾਰਜ ਇੰਸਪੈਕਟਰ ਗੁਰਸੇਵਕ ਸਿੰਘ ਅਤੇ ਸੁਨੀਲ ਕੁਮਾਰ ਨੇ ਕੀਤੀ।