ਕੀਮਤੀ ਭਗਤ, ਜਲੰਧਰ

ਪੰਜਾਬ ਭਾਜਪਾ ਦੇ ਪ੍ਰਦੇਸ਼ ਬੁਲਾਰੇ ਨੇ ਮਹਿੰਦਰ ਭਗਤ ਨੇ ਮੰਗਲਵਾਰ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਨੇ ਕਈ ਭਿ੍ਸ਼ਟ ਮੰਤਰੀਆਂ ਨੂੰ ਮੰਤਰੀ ਮੰਡਲ 'ਚ ਜਗ੍ਹਾ ਦਿੱਤੀ ਹੈ ਜਿਸ ਤੋਂ ਇਹ ਪ੍ਰਤੀਤ ਹੁੰਦਾ ਹੈ ਕਿ ਕਾਂਗਰਸ ਤੇ ਭਿ੍ਸ਼ਟਾਚਾਰ ਦਾ ਪੱਕਾ ਨਾਤਾ ਹੈ। ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦਾ ਅਸਤੀਫ਼ਾ ਦੇਣਾ ਇਹ ਗੱਲ ਸਾਬਤ ਕਰਦਾ ਹੈ ਕਿਸੇ ਦੀ ਵੀ ਕਾਂਗਰਸ ਸਰਕਾਰ ਵਿਚ ਕੋਈ ਸੁਣਵਾਈ ਨਹੀਂ। ਪੰਜਾਬ ਕਾਂਗਰਸ ਨੇਤਾਵਾਂ ਵਿਧਾਇਕ ਨਵਤੇਜ ਸਿੰਘ ਚੀਮਾ, ਮਹਿੰਦਰ ਸਿੰਘ ਕੇਪੀ, ਬਲਵਿੰਦਰ ਸਿੰਘ ਧਾਲੀਵਾਲ, ਬਾਵਾ ਹੈਨਰੀ, ਰਾਜ ਕੁਮਾਰ, ਸੁਖਪਾਲ ਸਿੰਘ ਖਹਿਰਾ ਨੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਖ਼ਤ ਲਿਖ ਕੇ ਕਿਹਾ ਸੀ ਕਿ ਰਾਣਾ ਗੁਰਜੀਤ ਸਿੰਘ ਦੁਆਬੇ ਦੇ ਭਿ੍ਸ਼ਟ ਤੇ ਦਾਗ਼ੀ ਨੇਤਾ ਹੈ ਇਨ੍ਹਾਂ ਨੂੰ ਮੰਤਰੀ ਮੰਡਲ ਵਿਚ ਸ਼ਾਮਲ ਨਾ ਕੀਤਾ ਜਾਵੇ ਪਰ ਕਾਂਗਰਸ ਹਾਈਕਮਾਨ ਨੇ ਇਨ੍ਹਾਂ ਦੀ ਨਾ ਸੁਣੀ ਤੇ ਰਾਣਾ ਗੁਰਜੀਤ ਸਿੰਘ ਨੂੰ ਕੈਬਨਿਟ ਮੰਤਰੀ ਬਣਾ ਦਿੱਤਾ। ਦੂਜੇ ਪਾਸੇ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ ਕਾਂਗਰਸ ਦੀ ਆਪਸੀ ਲੜਾਈ ਕਾਰਨ ਹੀ ਲੋਕਾਂ ਦਾ ਨੁਕਸਾਨ ਹੋ ਰਿਹਾ ਹੈ। ਪੰਜਾਬ ਦੇ ਲੋਕਾਂ ਨੂੰ ਵੀ ਨੂੰ ਸਮਝ ਜਾਣਾ ਚਾਹੀਦਾ ਹੈ ਕਿ ਉਨ੍ਹਾਂ ਨੂੰ ਕਾਂਗਰਸ ਸਰਕਾਰ ਤੋਂ ਕਿਸੇ ਵੀ ਤਰ੍ਹਾਂ ਦੀ ਕੋਈ ਆਸ ਨਹੀਂ ਰੱਖਣੀ ਚਾਹੀਦੀ। ਇਨ੍ਹਾਂ ਨੂੰ ਕੁਰਸੀ ਦੀ ਚਿੰਤਾ ਹੈ ਨਾ ਕਿ ਪੰਜਾਬ ਦੇ ਲੋਕਾਂ ਦੀ। ਇਸ ਮੌਕੇ ਕਮਲ ਰਾਜ ਕੁਮਾਰ ਥਾਪਾ, ਮਦਨ ਲਾਲ, ਸੰਜੀਵ ਸ਼ਰਮਾ ਆਦਿ ਮੌਜੂਦ ਸਨ।