ਗੁਰਬਾਣੀ ਕੀਰਤਨ ਦਾ ਚੱਲਿਆ ਪ੍ਰਵਾਹ,ਗੁਰੂ ਘਰਾਂ ’ਚ ਕੀਤੀ ਗਈ ਦੀਪਮਾਲਾ ਅਮਰਜੀਤ ਸਿੰਘ ਵੇਹਗਲ, ਪੰਜਾਬੀ ਜਾਗਰਣ, ਜਲੰਧਰ : ਗੁਰਦੁਆਰਾ ਦੁਆਬਾ ਸ੍ਰੀ ਗੁਰੂ ਸਿੰਘ ਸਭਾ ਚੌਕ ਅੱਡਾ ਹੁਸ਼ਿਆਰਪੁਰ ਵਿਖੇ ਸਾਹਿਬ ਏ ਕਮਾਲ ਧੰਨ ਧੰਨ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਕਰਵਾਏ ਗਏ ਸਮਾਗਮ ’ਚ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਭਾਈ ਜ਼ੋਰਾਵਰ ਸਿੰਘ, ਭਾਈ ਅਜਮੇਰ ਸਿੰਘ, ਭਾਈ ਪਵਨੀਤ ਸਿੰਘ, ਭਾਈ ਗੁਰਪਾਲ ਸਿੰਘ, ਇਸਤਰੀ ਸਤਿਸੰਗ ਸਭਾ, ਬੀਬੀ ਭਾਨੀ ਜੀ ਸੇਵਾ ਸੋਸਾਇਟੀ ਤੇ ਬੇਬੇ ਨਾਨਕੀ ਜੀ ਸੇਵਾ ਸੋਸਾਇਟੀ ਵੱਲੋਂ ਗੁਰਬਾਣੀ ਕੀਰਤਨ ਕਥਾ ਵਿਚਾਰ ਰਾਹੀਂ ਸੰਗਤਾਂ ਨੂੰ ਗੁਰਬਾਣੀ ਤੇ ਗੁਰ ਇਤਿਹਾਸ ਨਾਲ ਜੋੜਿਆ। ਸਮਾਗਮ ’ਚ ਦਿਨੇਸ਼ ਢੱਲ ਤੇ ਸ਼ੀਤਲ ਵਿਜ ਨੂੰ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਨਮਾਨਿਤ ਕੀਤਾ ਗਿਆ। ਸਮਾਗਮ ’ਚ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਪਰਮਜੀਤ ਸਿੰਘ ਹੀਰਾ ਭਾਟੀਆ, ਪ੍ਰਧਾਨ ਅੰਮ੍ਰਿਤਪਾਲ ਸਿੰਘ ਭਾਟੀਆ, ਜਨਰਲ ਸਕੱਤਰ ਮੱਖਣ ਸਿੰਘ, ਸਰਦਾਰਾ ਸਿੰਘ ਮੱਕੜ, ਦੀਦਾਰ ਸਿੰਘ ਬਿਰਦੀ, ਸਤਬੀਰ ਸਿੰਘ ਬਾਬਾ, ਬੂਟਾ ਸਿੰਘ ਭਾਟੀਆ, ਜੋਗਿੰਦਰ ਸਿੰਘ ਨੋਨਾ, ਮਨਮਹਿੰਦਰ ਸਿੰਘ ਸੰਧਲ, ਸੁਰਿੰਦਰ ਕੌਰ, ਹਰਜਿੰਦਰ ਕੌਰ, ਪਰਮਿੰਦਰ ਕੌਰ ਮੱਕੜ, ਰੁਪਿੰਦਰ ਕੌਰ ਭਾਟੀਆ ਆਦਿ ਸੰਗਤਾਂ ਨੇ ਹਾਜ਼ਰੀ ਭਰੀ। ਬਾਕਸ-- ਗੁਰਦੁਆਰਾ ਡੇਰਾ ਸੰਤਗੜ੍ਹ ਕਪੂਰਥਲਾ ਰੋਡ ਗੁਰਦੁਆਰਾ ਡੇਰਾ ਸੰਤਗੜ੍ਹ ਕਪੂਰਥਲਾ ਰੋਡ ਵਿਖੇ ਡੇਰਾ ਮੁਖੀ ਬਾਬਾ ਭਗਵਾਨ ਸਿੰਘ ਹਰਖੋਵਾਲੀਏ ਦੀ ਦੇਖਰੇਖ ਹੇਠ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਕਰਵਾਏ ਗਏ ਸਮਾਗਮ ’ਚ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਪ੍ਰੋਫੈਸਰ ਜਗਰੂਪ ਸਿੰਘ, ਭਾਈ ਰਵਿੰਦਰ ਸਿੰਘ ਬੰਬੇ, ਸੰਤ ਜਵਾਲਾ ਸਿੰਘ ਸੰਗੀਤ ਅਕੈਡਮੀ ਦੇ ਜਥਿਆਂ ਨੇ ਇਲਾਹੀ ਬਾਣੀ ਦੇ ਕੀਰਤਨ ਦੀ ਹਾਜ਼ਰੀ ਭਰੀ। ਭਾਈ ਜਸਪਾਲ ਸਿੰਘ ਵੱਲੋਂ ਕਥਾ ਵਿਚਾਰਾਂ ਰਾਹੀਂ ਇਤਿਹਾਸ ’ਤੇ ਚਾਨਣਾ ਪਾਇਆ। ਡੇਰਾ ਮੁਖੀ ਸੰਤ ਬਾਬਾ ਭਗਵਾਨ ਸਿੰਘ ਹਰਖੋਵਾਲੀਏ ਵੱਲੋਂ ਕਥਾ ਵਿਚਾਰਾਂ ਰਾਹੀਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਲੜ ਲੱਗਣ ਦੀ ਪ੍ਰੇਰਣਾ ਦੇ ਨਾਲ ਦਿਨੋਂ ਦਿਨ ਨੌਜਵਾਨਾਂ ’ਚ ਵਧ ਰਹੇ ਨਸ਼ੇ ਦੇ ਰੁਝਾਨ ’ਤੇ ਕਾਬੂ ਪਾਉਣ ਲਈ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵੱਲੋਂ ਦਿੱਤੀ ਗਈ ਅੰਮ੍ਰਿਤ ਦੀ ਬਖਸ਼ਿਸ਼ ਨੂੰ ਪ੍ਰਾਪਤ ਕਰਨ ਦੀ ਪ੍ਰੇਰਣਾ ਦਿੱਤੀ ਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਆਗਮਨ ਪੁਰਬ ਦੀ ਵਧਾਈ ਦਿੱਤੀ। ਸਮਾਗਮ ’ਚ ਬੇਅੰਤ ਸੰਗਤਾਂ ਨੇ ਹਾਜ਼ਰੀ ਭਰੀ। ਬਾਕਸ--0 ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਦੂਖ ਨਿਵਾਰਨ ਸਾਹਿਬ, ਸੂਰਤ ਨਗਰ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਦੂਖ ਨਿਵਾਰਨ ਸਾਹਿਬ, ਸੂਰਤ ਨਗਰ, ਅਮਨਦੀਪ ਐਵੀਨਿਊ, ਮਕਸੂਦਾਂ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਹਜ਼ੂਰੀ ਰਾਗੀ ਜਥੇ ਭਾਈ ਗੋਬਿੰਦ ਸਿੰਘ ਦੇ ਜਥੇ ਨੇ ਇਲਾਹੀ ਬਾਣੀ ਦੇ ਕੀਰਤਨ ਦੀ ਹਾਜ਼ਰੀ ਭਰੀ। ਭਾਈ ਗੁਰਦਿੱਤ ਸਿੰਘ ਨੇ ਕਥਾ ਵਿਚਾਰਾਂ ਰਾਹੀਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਲੜ ਲੱਗਣ ਦੀ ਪ੍ਰੇਰਣਾ ਦਿੱਤੀ। ਗਿਆਨੀ ਕਰਮ ਸਿੰਘ ਸਾਜਨ ਦੇ ਢਾਡੀ ਜਥੇ ਨੇ ਢਾਡੀ ਵਾਰਾਂ ਰਾਹੀਂ ਗੁਰੂ ਗੋਬਿੰਦ ਸਿੰਘ ਜੀ ਦੀ ਜੀਵਨੀ ’ਤੇ ਚਾਨਣਾ ਪਾਇਆ। ਸਮਾਗਮ ਦੌਰਾਨ ਗੁਰੂ ਘਰ ਦੇ ਮੁੱਖ ਸੇਵਾਦਾਰ ਇਕਬਾਲ ਸਿੰਘ, ਕਰਨੈਲ ਸਿੰਘ, ਮਨਜੀਤ ਸਿੰਘ ਓਬਰਾਏ, ਗੁਰਦੇਵ ਸਿੰਘ, ਗੁਰਮੇਲ ਸਿੰਘ, ਗੁਰਨਾਮ ਸਿੰਘ, ਸਵਰਨ ਸਿੰਘ, ਹਰਜਿੰਦਰ ਸਿੰਘ, ਪ੍ਰਤਾਪ ਸਿੰਘ, ਜਸਵੰਤ ਸਿੰਘ, ਨਿਸ਼ਾਨ ਸਿੰਘ ਆਦਿ ਸੰਗਤਾਂ ਨੇ ਹਾਜ਼ਰੀ ਭਰੀ। ਬਾਕਸ-- ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਗੁਰੂ ਅਮਰਦਾਸ ਕਾਲੋਨੀ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਗੁਰੂ ਅਮਰਦਾਸ ਕਾਲੋਨੀ ਨੇੜੇ ਵੇਰਕਾ ਮਿਲਕ ਪਲਾਂਟ ’ਚ ਸ੍ਰੀ ਗੁਰੂ ਗੁਰੂ ਗੋਬਿੰਦ ਸਿੰਘ ਜੀ ਦੇ ਆਗਮਨ ਪੁਰਬ ਮੌਕੇ ਸਜਾਏ ਗਏ ਵਿਸ਼ੇਸ਼ ਦੀਵਾਨ ’ਚ ਸ੍ਰੀ ਅਖੰਡ ਪਾਠਾਂ ਦੇ ਭੋਗ ਉਪਰੰਤ ਭਾਈ ਰਣਜੀਤ ਸਿੰਘ, ਭਾਈ ਸੁਖਪ੍ਰੀਤ ਸਿੰਘ ਦੋਵੇਂ ਹਜ਼ੂਰੀ ਰਾਗੀ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਦੀਆਂ ਬੀਬੀਆਂ ਤੇ ਭਾਈ ਰਾਜਬੀਰ ਸਿੰਘ ਹਜ਼ੂਰੀ ਰਾਗੀ ਦੇ ਜਥਿਆਂ ਨੇ ਇਲਾਹੀ ਬਾਣੀ ਦੇ ਕੀਰਤਨ ਦੀ ਹਾਜ਼ਰੀ ਭਰੀ। ਭਾਈ ਅੰਗਰੇਜ਼ ਸਿੰਘ ਕੈਲੀਫੋਰਨੀਆ ਨੇ ਕਥਾ ਵਿਚਾਰਾਂ ਰਾਹੀਂ ਸੰਗਤਾਂ ਨਾਲ ਸਾਂਝ ਪਾਈ। ਸਮਾਗਮ ’ਚ ਪ੍ਰਧਾਨ ਪ੍ਰਧਾਨ ਹਰਪਾਲ ਸਿੰਘ, ਸਕੱਤਰ ਬਲਬੀਰ ਸਿੰਘ, ਸਹਾਇਕ ਸਕੱਤਰ ਜੁਗਿੰਦਰ ਸਿੰਘ ਭੋਗਲ, ਜਸਵਿੰਦਰ ਸਿੰਘ ਨਾਗੀ, ਪ੍ਰਿਤਪਾਲ ਸਿੰਘ, ਹਰਜੀਤ ਸਿੰਘ ਬਾਠ, ਰਜਿੰਦਰ ਸਿੰਘ, ਗੁਰਪ੍ਰੀਤ ਸਿੰਘ ਭਾਟੀਆ ਆਦਿ ਸੰਗਤਾਂ ਨੇ ਗੁਰੂ ਘਰ ’ਚ ਹਾਜ਼ਰੀ ਭਰ ਕੇ ਜੀਵਨ ਸਫਲਾ ਕੀਤਾ। ਬਾਕਸ-- ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਵਿਵੇਕ ਵਿਹਾਰ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਵੇਕ ਵਿਹਾਰ, ਨੰਦਨਪੁਰ ਰੋਡ, ਮਕਸੂਦਾਂ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਉਪਰੰਤ ਛੋਟੇ ਬੱਚਿਆਂ ਵੱਲੋਂ ਕੀਰਤਨ ਦੀ ਹਾਜ਼ਰੀ, ਭਾਈ ਕਰਮਜੀਤ ਸਿੰਘ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਸੁਖਮਨੀ ਸਾਹਿਬ ਸੀ ਉਸ ਸੋਸਾਇਟੀ ਦੀਆਂ ਬੀਬੀਆਂ ਤੇ ਹਜ਼ੂਰੀ ਰਾਗੀ ਜਥੇ ਵੱਲੋਂ ਇਲਾਹੀ ਬਾਣੀ ਦੇ ਕੀਰਤਨ ਦੀ ਹਾਜ਼ਰੀ ਭਰੀ। ਸਮਾਗਮ ’ਚ ਕੌਂਸਲਰ ਡਾ. ਗੁਰਚਰਨ ਸਿੰਘ ਭੰਮਰਾ, ਪ੍ਰਧਾਨ ਲਖਵਿੰਦਰ ਸਿੰਘ, ਸਕੱਤਰ ਚਰਨਜੀਤ ਸਿੰਘ ਚੰਨੀ, ਖਜ਼ਾਨਚੀ ਅੰਮ੍ਰਿਤ ਪਾਲ ਸਿੰਘ, ਕੁਲਜੀਤ ਸਿੰਘ, ਲਵਦੀਪ ਸਿੰਘ, ਜੱਸਾ ਸਿੰਘ ਬੱਲੀ, ਗੁਰਦੀਪ ਸਿੰਘ, ਸੁਖਜਿੰਦਰ ਸਿੰਘ, ਦਲਜੀਤ ਸਿੰਘ ਆਦਿ ਸੰਗਤਾਂ ਨੇ ਹਾਜ਼ਰੀ ਭਰੀ। ਬਾਕਸ-- ਗੁਰਦੁਆਰਾ ਸੰਤਗੜ੍ਹ ਡੇਰਾ ਸਿੰਘਪੁਰਾ ਗੁਰਦੁਆਰਾ ਸੰਤਗੜ੍ਹ ਡੇਰਾ ਸਿੰਘਪੁਰਾ ਵਿਖੇ ਮੌਜੂਦਾ ਮੁਖੀ ਬਾਬਾ ਭਗਵਾਨ ਸਿੰਘ ਹਰਖੋਵਾਲੀਏ ਦੀ ਦੇਖਰੇਖ ’ਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਆਗਮਨ ਪੁਰਬ ਨੂੰ ਸਮਰਪਿਤ ਕਰਵਾਏ ਗਏ ਸਮਾਗਮ ’ਚ ਭਾਈ ਰਛਪਾਲ ਸਿੰਘ ਸੰਤਗੜ੍ਹ ਦੇ ਹਜ਼ੂਰੀ ਰਾਗੀ, ਸੰਤ ਜਵਾਲਾ ਸਿੰਘ ਸੰਗੀਤ ਅਕੈਡਮੀ ਦੇ ਜਥਿਆਂ, ਭਾਈ ਦਲੀਪ ਸਿੰਘ ਫੱਕਰ ਪਟਿਆਲਾ ਦੇ ਜਥਿਆਂ ਨੇ ਇਲਾਹੀ ਬਾਣੀ ਦੇ ਕੀਰਤਨ ਦੀ ਹਾਜ਼ਰੀ ਭਰੀ। ਭਾਈ ਅੰਮ੍ਰਿਤਪਾਲ ਸਿੰਘ ਹਜ਼ੂਰੀ ਕਥਾਵਾਚਕ ਗੁਰਦੁਆਰਾ ਡੇਰਾ ਸੰਤਗੜ੍ਹ ਨੇ ਕਥਾ ਵਿਚਾਰਾਂ ਰਾਹੀਂ ਗੁਰੂ ਸਾਹਿਬ ਦੀ ਜੀਵਨੀ ’ਤੇ ਚਾਨਣਾ ਪਾਇਆ। ਡੇਰਾ ਮੁਖੀ ਬਾਬਾ ਭਗਵਾਨ ਸਿੰਘ ਹਰਖੋਵਾਲੀਏ ਵੱਲੋਂ ਕਥਾ ਵਿਚਾਰਾਂ ਰਾਹੀਂ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਲੜ ਲੱਗਣ ਦੀ ਪ੍ਰੇਰਣਾ ਦੇਣ ਤੋਂ ਇਲਾਵਾ ਸਮੂਹ ਸੰਗਤਾਂ ਦਾ ਧੰਨਵਾਦ ਕੀਤਾ। ਇਸ ਮੌਕੇ ਡੇਰਾ ਮੁਖੀ ਬਾਬਾ ਭਗਵਾਨ ਸਿੰਘ ਹਰਖੋਵਾਲੀਏ ਨੂੰ ਸੰਗਤਾਂ ਵੱਲੋਂ ਸਨਮਾਨਿਤ ਕੀਤਾ ਗਿਆ। ਸਮਾਗਮ ’ਚ ਬੇਅੰਤ ਸੰਗਤਾਂ ਨੇ ਹਾਜ਼ਰੀ ਭਰੀ। ਬਾਕਸ-- ਗੁਰਦੁਆਰਾ ਸੋਢਲ ਛਾਉਣੀ ਨਿਹੰਗ ਸਿੰਘਾਂ ਗੁਰਦੁਆਰਾ ਸੋਢਲ ਛਾਉਣੀ ਨਿਹੰਗ ਸਿੰਘਾਂ ਵਿਖੇ ਜਿੰਦਾ ਸ਼ਹੀਦ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਵਾਲਿਆਂ ਦੇ ਸਹਿਯੋਗ ਨਾਲ ਕਰਵਾਏ ਗਏ ਸਮਾਗਮ ’ਚ ਸ੍ਰੀ ਆਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਇਸਤਰੀ ਸਤਿਸੰਗ ਸਭਾ ਦੀਆਂ ਬੀਬੀਆਂ ਵੱਲੋਂ ਕੀਰਤਨ ਦੀ ਹਾਜ਼ਰੀ, ਬੱਚਿਆਂ ਵੱਲੋਂ ਕੀਰਤਨ ਤੇ ਕਵਿਤਾਵਾਂ ਸੁਣਾਈਆਂ ਗਈਆਂ, ਗਿਆਨੀ ਕੁਲਵਿੰਦਰ ਸਿੰਘ ਹੈੱਡ ਗ੍ਰੰਥੀ ਨੇ ਕੀਰਤਨ ਤੇ ਕਥਾ ਵਿਚਾਰਾਂ ਕੀਤੀਆਂ। ਇਸ ਮੌਕੇ ਕੁਲਦੀਪ ਸਿੰਘ ਪਾਇਲਟ, ਮਨਿੰਦਰ ਪਾਲ ਸਿੰਘ ਗੁੰਬਰ, ਸੁਰਿੰਦਰ ਸਿੰਘ ਬਿੱਟੂ, ਇੰਦਰਪ੍ਰੀਤ ਸਿੰਘ ਇੰਦੀ, ਹਰਬੰਸ ਸਿੰਘ ਧੂਪੜ, ਮਾ. ਅਮਰੀਕ ਸਿੰਘ ਨਿਹੰਗ, ਭੁਪਿੰਦਰ ਸਿੰਘ ਖਰਬੰਦਾ, ਗੁਰਮੇਲ ਸਿੰਘ, ਅਜੀਤ ਸਿੰਘ, ਪ੍ਰਭਜੀਤ ਸਿੰਘ ਬਿੱਲੂ, ਓਂਕਾਰ ਸਿੰਘ ਖਰਬੰਦਾ, ਅਮਰਜੀਤ ਸਿੰਘ ਪੱਪੂ, ਮਨਿੰਦਰ ਸਿੰਘ, ਗਿਆਨ ਸਿੰਘ, ਬਲਬੀਰ ਕੌਰ ਧੂਪੜ, ਰਤਨ ਕੌਰ ਯੂਕੇ, ਰਾਜਵੰਤ ਕੌਰ ਰੱਜੀ, ਸਿਮਰਨ ਕੌਰ, ਮਨਪ੍ਰੀਤ ਕੌਰ, ਰਮਨਪ੍ਰੀਤ ਕੌਰ, ਸੁਨੀਤਾ ਗਾਬਾ, ਗੁਰਮੀਤ ਕੌਰ, ਗੁਰਦੀਪ ਕੌਰ ਆਦਿ ਸੰਗਤਾਂ ਹਾਜ਼ਰ ਸਨ।