ਬੱਸ ਦੀ ਟੱਕਰ ਨਾਲ ਐਕਟਿਵਾ ਸਵਾਰ ਪਤੀ-ਪਤਨੀ ਗੰਭੀਰ ਜ਼ਖ਼ਮੀ
ਬੱਸ ਦੀ ਟੱਕਰ ਨਾਲ ਐਕਟਿਵਾ ਸਵਾਰ ਪਤੀ-ਪਤਨੀ ਗੰਭੀਰ ਜ਼ਖਮੀ, ਹਸਪਤਾਲ ਦਾਖਲ
Publish Date: Sun, 15 Feb 2026 10:16 PM (IST)
Updated Date: Mon, 16 Feb 2026 04:15 AM (IST)
ਸੁਰਜੀਤ ਪਾਲ, ਪੰਜਾਬੀ ਜਾਗਰਣ, ਕਿਸ਼ਨਗੜ੍ਹ : ਜਲੰਧਰ-ਪਠਾਨਕੋਟ ਰਾਸ਼ਟਰੀ ਰਾਜ ਮਾਰਗ ’ਤੇ ਸਥਿਤ ਅੱਡਾ ਬਿਆਸ ਪਿੰਡ ਦੇ ਬੱਸ ਸਟੈਂਡ ਨੇੜੇ ਇਕ ਪ੍ਰਾਈਵੇਟ ਬੱਸ ਵੱਲੋਂ ਐਕਟਿਵਾ ਨੂੰ ਟੱਕਰ ਮਾਰ ਦੇਣ ਕਾਰਨ ਪਤੀ-ਪਤਨੀ ਗੰਭੀਰ ਜ਼ਖ਼ਮੀ ਹੋ ਗਏ। ਜਾਣਕਾਰੀ ਅਨੁਸਾਰ ਸਵੇਰੇ ਕਰੀਬ 10:30 ਵਜੇ ਰਾਹਗੀਰ ਵੱਲੋਂ ਸੂਚਨਾ ਮਿਲਣ ਉਪਰੰਤ ਸੜਕ ਸੁਰੱਖਿਆ ਫੋਰਸ ਦੀ ਟੀਮ ਮੌਕੇ ’ਤੇ ਪਹੁੰਚੀ। ਮੌਕੇ ’ਤੇ ਪਤਾ ਲੱਗਿਆ ਕਿ ਪ੍ਰਾਈਵੇਟ ਕੰਪਨੀ ਦੀ ਬੱਸ (ਪੀਬੀ08-ਐੱਫਐੱਨ-9771) ਦੀ ਟੱਕਰ ਨਾਲ ਐਕਟਿਵਾ (ਪੀਬੀ07-ਸੀਐੱਚ-2999) ਬੁਰੀ ਤਰ੍ਹਾਂ ਨੁਕਸਾਨੀ ਗਈ। ਹਾਦਸੇ ’ਚ ਐਕਟਿਵਾ ਸਵਾਰ ਸ਼ਿੰਗਾਰਾ ਸਿੰਘ ਵਾਸੀ ਝਾਵਾਂ (ਹੁਸ਼ਿਆਰਪੁਰ) ਤੇ ਉਸ ਦੀ ਪਤਨੀ ਗੰਭੀਰ ਜ਼ਖਮੀ ਹੋ ਗਏ। ਐੱਸਐੱਸਐੱਫ ਟੀਮ ਵੱਲੋਂ ਦੋਵੇਂ ਜ਼ਖ਼ਮੀਆਂ ਨੂੰ ਤੁਰੰਤ ਐਂਬੂਲੈਂਸ ਰਾਹੀਂ ਕਾਲਾ ਬੱਕਰਾ ਸਿਵਲ ਹਸਪਤਾਲ ਵਿਖੇ ਇਲਾਜ ਲਈ ਦਾਖ਼ਲ ਕਰਵਾਇਆ ਗਿਆ। ਐੱਸਐੱਸਐੱਫ ਟੀਮ ਦੇ ਇੰਚਾਰਜ ਏਐੱਸਆਈ ਸਤਨਾਮ ਸਿੰਘ ਨੇ ਦੱਸਿਆ ਕਿ ਹਾਦਸੇ ਦੀ ਸੂਚਨਾ ਸਬੰਧਤ ਪੁਲਿਸ ਚੌਕੀ ਅਲਾਵਲਪੁਰ ਦੇ ਇੰਚਾਰਜ ਏਐੱਸਆਈ ਪਰਮਜੀਤ ਸਿੰਘ ਨੂੰ ਦੇ ਦਿੱਤੀ ਗਈ ਹੈ ਤੇ ਅਗਲੀ ਕਾਰਵਾਈ ਜਾਰੀ ਹੈ।