- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਪਰਮਿੰਦਰ ਸਿੰਘ ਰਾਏ ਦੀ ਅਦਾਲਤ ਨੇ ਕਤਲ ਦੇ ਮਾਮਲੇ ’ਚ ਮੁਲਜ਼ਮ ਕਰਾਰ ਦਿੰਦੇ ਹੋਏ ਭੁਪਿੰਦਰ ਸਿੰਘ ਉਰਫ਼ ਭਿੰਦਾ ਪੁੱਤਰ ਜਰਨੈਲ ਸਿੰਘ ਵਾਸੀ ਡਵਿਡਾ ਅਹਿਰਾਣਾ, ਥਾਣਾ ਭੋਗਪੁਰ, ਜ਼ਿਲ੍ਹਾ ਹੁਸ਼ਿਆਰਪੁਰ ਨੂੰ ਉਮਰ ਕੈਦ ਤੇ 1 ਲੱਖ ਰੁਪਏ ਜੁਰਮਾਨੇ ਦੀ ਸਜ਼ਾ ਦਾ ਹੁਕਮ ਦਿੱਤਾ ਹੈ।

ਚੰਦੀਪ ਭੱਲਾ, ਪੰਜਾਬੀ ਜਾਗਰਣ, ਜਲੰਧਰ : ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਪਰਮਿੰਦਰ ਸਿੰਘ ਰਾਏ ਦੀ ਅਦਾਲਤ ਨੇ ਕਤਲ ਦੇ ਮਾਮਲੇ ’ਚ ਮੁਲਜ਼ਮ ਕਰਾਰ ਦਿੰਦੇ ਹੋਏ ਭੁਪਿੰਦਰ ਸਿੰਘ ਉਰਫ਼ ਭਿੰਦਾ ਪੁੱਤਰ ਜਰਨੈਲ ਸਿੰਘ ਵਾਸੀ ਡਵਿਡਾ ਅਹਿਰਾਣਾ, ਥਾਣਾ ਭੋਗਪੁਰ, ਜ਼ਿਲ੍ਹਾ ਹੁਸ਼ਿਆਰਪੁਰ ਨੂੰ ਉਮਰ ਕੈਦ ਤੇ 1 ਲੱਖ ਰੁਪਏ ਜੁਰਮਾਨੇ ਦੀ ਸਜ਼ਾ ਦਾ ਹੁਕਮ ਦਿੱਤਾ ਹੈ।
ਜੁਰਮਾਨਾ ਨਾ ਦੇਣ ’ਤੇ ਮੁਲਜ਼ਮ ਨੂੰ 1 ਸਾਲ ਹੋਰ ਸਜ਼ਾ ਭੁਗਤਣੀ ਪਵੇਗੀ। ਮੁਲਜ਼ਮ ਖ਼ਿਲਾਫ਼ 14 ਮਈ 2015 ਨੂੰ ਥਾਣਾ ਗੁਰਾਇਆ ਵਿਖੇ ਸ਼ਿਕਾਇਤ ਕਰਤਾ ਜਸਵੰਤ ਸਿੰਘ ਪੁੱਤਰ ਗੁਰਦਿਆਲ ਸਿੰਘ ਵਾਸੀ ਕਾਹਨਾਂ ਢੇਸੀਆਂ ਦੀ ਸ਼ਿਕਾਇਤ ’ਤੇ ਉਸ ਦੇ ਤਾਏ ਦੇ ਮੁੰਡੇ ਨਰਿੰਦਰ ਸਿੰਘ ਉਰਫ਼ ਨਿੰਦਰ ਪੁੱਤਰ ਕਿਰਪਾਲ ਸਿੰਘ ਵਾਸੀ ਕਾਹਨਾਂ ਢੇਸੀਆਂ ਦਾ ਗੋਲੀਆਂ ਮਾਰ ਕੇ ਕਤਲ ਕੀਤੇ ਜਾਣ ਦਾ ਮਾਮਲਾ ਦਰਜ ਕੀਤਾ ਗਿਆ ਸੀ।