ਭਿ੍ਸ਼ਟਾਚਾਰ ਵਿਰੁੱਧ ਅਪਣਾਈ ਜਾ ਰਹੀ ਜ਼ੀਰੋ ਟਾਲਰੈਂਸ

---

ਪੰਜਾਬੀ ਜਾਗਰਣ ਕੇਂਦਰ, ਜਲੰਧਰ : ਪੁਲਿਸ ਕਮਿਸ਼ਨਰ ਗੁਰਸ਼ਰਨ ਸਿੰਘ ਸੰਧੂ ਨੇ ਵੀਰਵਾਰ ਨੂੰ ਅਧਿਕਾਰੀਆਂ ਨੂੰ ਕਮਿਸ਼ਨਰੇਟ ਪੁਲਿਸ ਦੀਆਂ ਵੱਖ-ਵੱਖ ਸ਼ਾਖਾਵਾਂ ਵਿਚ ਪੈਂਡਿੰਗ ਦਰਖ਼ਾਸਤਾਂ ਦਾ ਜਲਦ ਨਿਪਟਾਰਾ ਕਰਨ ਤੇ ਲੋਕਾਂ ਨੂੰ ਸਮਾਂਬੱਧ ਸੇਵਾਵਾਂ ਮਿਲਣਾ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਵੱਖ-ਵੱਖ ਸ਼ਾਖਾਵਾਂ ਦੇ ਮੁਖੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਪੁਲਿਸ ਕਮਿਸ਼ਨਰ ਨੇ ਕਿਹਾ ਕਿ ਪੁਲਿਸ ਪ੍ਰਸ਼ਾਸਨ ਜਲੰਧਰ ਦੇ ਲੋਕਾਂ ਦੀ ਸੇਵਾ ਲਈ ਵਚਨਬੱਧ ਹੈ ਅਤੇ ਲੋਕਾਂ ਨੂੰ ਸੇਵਾਵਾਂ ਪ੍ਰਦਾਨ ਕਰਨ ਵਿਚ ਕਿਸੇ ਤਰ੍ਹਾਂ ਦੀ ਦੇਰੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਸੀਨੀਅਰ ਅਧਿਕਾਰੀਆਂ ਨੂੰ ਦਰਖ਼ਾਸਤਾਂ ਦੇ ਨਿਪਟਾਰੇ ਸਬੰਧੀ ਪ੍ਰਕਿਰਿਆ 'ਤੇ ਨਜ਼ਰ ਰੱਖਣ ਲਈ ਕਿਹਾ ਤਾਂ ਜੋ ਲੋਕਾਂ ਨੂੰ ਆਪਣੇ ਕੰਮ ਕਰਵਾਉਣ ਲਈ ਪੁਲਿਸ ਅਧਿਕਾਰੀਆਂ ਦੇ ਦਫ਼ਤਰਾਂ ਜਾਂ ਥਾਣਿਆਂ ਵਿਚ ਕੋਈ ਪੇ੍ਸ਼ਾਨੀ ਪੇਸ਼ ਨਾ ਆਵੇ। ਇਸ ਤੋਂ ਇਲਾਵਾ ਉਨ੍ਹਾਂ ਅਧਿਕਾਰੀਆਂ ਨੂੰ ਆਮ ਲੋਕਾਂ ਦੀ ਅਰਜ਼ੀ 'ਤੇ ਕਾਰਵਾਈ ਕਰਨ ਵਿਚ ਬੇਲੋੜੀ ਦੇਰੀ ਦਾ ਕਾਰਨ ਦਰਜ ਕਰਨ ਲਈ ਵੀ ਕਿਹਾ।

ਪੁਲਿਸ ਕਮਿਸ਼ਨਰ ਨੇ ਕਿਹਾ ਕਿ ਭਿ੍ਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ ਅਪਣਾਈ ਜਾ ਰਹੀ ਹੈ ਅਤੇ ਭਿ੍ਸ਼ਟ ਗਤੀਵਿਧੀਆਂ ਵਿਚ ਸ਼ਾਮਲ ਕਿਸੇ ਵਿਅਕਤੀ ਨੂੰ ਕਮਿਸ਼ਨਰੇਟ ਪੁਲਿਸ ਵੱਲੋਂ ਬਖਸ਼ਿਆ ਨਹੀਂ ਜਾਵੇਗਾ। ਇਸ ਮੌਕੇ ਜੁਆਇੰਟ ਸੀਪੀ ਨਵਨੀਤ ਬੈਂਸ, ਡੀਸੀਪੀ (ਹੈੱਡਕੁਆਰਟਰ) ਵਤਸਲਾ ਗੁਪਤਾ, ਏਡੀਸੀਪੀ (ਹੈੱਡਕੁਆਰਟਰ) ਆਦਿੱਤਿਆ ਆਦਿ ਮੌਜੂਦ ਸਨ।