- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੁਲਿਸ ਕਮਿਸ਼ਨਰ ਜਲੰਧਰ ਅਤੇ ਡਿਪਟੀ ਕਮਿਸ਼ਨਰ ਜਲੰਧਰ ਵੱਲੋਂ ਡਰੱਗ ਹਾਟਸਪਾਟ ਦਾ ਦੌਰਾ

ਵੱਖ-ਵੱਖ ਡਰੱਗ ਹਾਟਸਪਾਟ ਇਲਾਕਿਆਂ ’ਚ ਚਲਾਇਆ ਕਾਸੋ ਆਪ੍ਰੇਸ਼ਨ
ਕਰਾਈਮ ਰਿਪੋਰਟਰ, ਪੰਜਾਬੀ ਜਾਗਰਣ, ਜਲੰਧਰ : ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਤਹਿਤ ਪੁਲਿਸ ਕਮਿਸ਼ਨਰ ਸਤਿੰਦਰ ਸਿੰਘ ਅਤੇ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਵੱਲੋਂ ਸ਼ਮਸ਼ਾਨ ਘਾਟ, ਚੁਗਿੱਟੀ ਸਥਿਤ ਡਰੱਗ ਹਾਟਸਪਾਟ ਇਲਾਕੇ ਦਾ ਦੌਰਾ ਕੀਤਾ ਗਿਆ। ਇਸ ਦੌਰਾਨ ਇਲਾਕੇ ਦੀ ਸਥਿਤੀ ਦਾ ਜਾਇਜ਼ਾ ਲਿਆ ਗਿਆ ਅਤੇ ਨਸ਼ਿਆਂ ਦੀ ਰੋਕਥਾਮ ਸਬੰਧੀ ਚੱਲ ਰਹੀਆਂ ਗਤੀਵਿਧੀਆਂ ਦੀ ਸਮੀਖਿਆ ਕੀਤੀ ਗਈ। ਇਸ ਦੇ ਨਾਲ ਹੀ ਕਮਿਸ਼ਨਰੇਟ ਪੁਲਿਸ ਜਲੰਧਰ ਵੱਲੋਂ ਸ਼ਹਿਰ ਦੇ ਵੱਖ-ਵੱਖ ਡਰੱਗ ਹਾਟਸਪਾਟ ਇਲਾਕਿਆਂ ਵਿੱਚ ਤਾਇਨਾਤ ਅਧਿਕਾਰੀਆਂ ਦੀ ਅਗਵਾਈ ਹੇਠ ਕਾਸੋ ਆਪ੍ਰੇਸ਼ਨ ਚਲਾਇਆ ਗਿਆ। ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਵੱਲੋਂ ਵੱਖ-ਵੱਖ ਸ਼ੱਕੀ ਥਾਵਾਂ ਦੀ ਜਾਂਚ ਕੀਤੀ ਗਈ ਅਤੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਤੇ ਪੜਤਾਲ ਕੀਤੀ ਗਈ।
ਇਸ ਕਾਰਵਾਈ ਦਾ ਮੁੱਖ ਉਦੇਸ਼ ਨਸ਼ਾ ਤਸਕਰੀ ਅਤੇ ਨਸ਼ਿਆਂ ਨਾਲ ਸਬੰਧਤ ਗੈਰ-ਕਾਨੂੰਨੀ ਗਤੀਵਿਧੀਆਂ ’ਤੇ ਰੋਕ ਲਗਾਉਣਾ, ਸੰਵੇਦਨਸ਼ੀਲ ਇਲਾਕਿਆਂ ਵਿੱਚ ਪੁਲਿਸ ਦੀ ਮੌਜੂਦਗੀ ਨੂੰ ਮਜ਼ਬੂਤ ਕਰਨਾ ਅਤੇ ਆਮ ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਪੈਦਾ ਕਰਨਾ ਹੈ। ਕਮਿਸ਼ਨਰੇਟ ਪੁਲਿਸ ਜਲੰਧਰ ਵੱਲੋਂ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਲਗਾਤਾਰ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ। ਪੁਲਿਸ ਵੱਲੋਂ ਆਮ ਜਨਤਾ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਨਸ਼ਾ ਤਸਕਰੀ ਜਾਂ ਹੋਰ ਗੈਰ-ਕਾਨੂੰਨੀ ਗਤੀਵਿਧੀਆਂ ਸਬੰਧੀ ਕੋਈ ਵੀ ਜਾਣਕਾਰੀ ਮਿਲਣ ’ਤੇ ਪੁਲਿਸ ਨਾਲ ਸਾਂਝੀ ਕਰਨ ਅਤੇ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਵਿੱਚ ਆਪਣਾ ਸਹਿਯੋਗ ਦੇਣ।