ਸੀਪੀਐੱਫ ਮੁਲਾਜ਼ਮਾਂ ਵੱਲੋਂ ਅਰਥੀ ਫੂਕ ਮੁਜ਼ਾਹਰਾ
ਸੀਪੀਐੱਫ ਕਰਮਚਾਰੀਆਂ ਵੱਲੋਂ ਮੁੱਖ ਮੰਤਰੀ ਪੰਜਾਬ ਦਾ ਅਰਥੀ ਫੂਕ ਮੁਜ਼ਾਹਰਾ ਕੀਤਾ ਗਿਆ
Publish Date: Thu, 19 Feb 2026 09:30 PM (IST)
Updated Date: Thu, 19 Feb 2026 09:33 PM (IST)

-ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਤੇ ਟੈੱਟ ਦੇ ਮੁੱਦੇ ’ਤੇ ਸੀਐੱਮ ਤੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜਲੰਧਰ : ਸੀਪੀਐੱਫ ਕਰਮਚਾਰੀ ਯੂਨੀਅਨ ਪੰਜਾਬ ਤੇ ਪੁਰਾਣੀ ਪੈਨਸ਼ਨ ਸੰਘਰਸ਼ ਬਹਾਲ ਕਮੇਟੀ ਦੇ ਸਾਂਝੇ ਸੱਦੇ ’ਤੇ ਪੁੱਡਾ ਗਰਾਊਂਡ ਜਲੰਧਰ ਵਿਖੇ ਵੱਡੀ ਗਿਣਤੀ ’ਚ ਸਰਕਾਰੀ ਮੁਲਾਜ਼ਮ ਇਕੱਠੇ ਹੋਏ। ਜਿੱਥੇ ਮੁੱਖ ਮੰਤਰੀ ਪੰਜਾਬ ਤੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕਰਦਿਆਂ ਮੁੱਖ ਮੰਤਰੀ ਦਾ ਪੁਤਲਾ ਫੂਕਿਆ। ਯੂਨੀਅਨ ਦੇ ਸੂਬਾ ਪ੍ਰਧਾਨ ਸੁਖਜੀਤ ਸਿੰਘ ਡਿੰਪੀ ਨੇ ਦੱਸਿਆ ਕਿ ਪੰਜਾਬ ਸਰਕਾਰ ਪੁਰਾਣੀ ਪੈਨਸ਼ਨ ਸਕੀਮ ਦੇ ਮੁੱਦੇ ’ਤੇ ਲਗਾਤਾਰ ਟਾਲ ਮਟੋਲ ਕਰ ਰਹੀ ਹੈ। ਮੁੱਖ ਮੰਤਰੀ ਪੰਜਾਬ ਵੱਲੋਂ ਲਗਾਤਾਰ ਮੀਟਿੰਗਾਂ ਦੇ ਕੇ ਮੀਟਿੰਗ ਮੁਲਤਵੀ ਕੀਤੀਆਂ ਜਾ ਰਹੀਆਂ ਹਨ। ਇਸ ਕਾਰਨ ਮੁਲਾਜ਼ਮਾਂ ’ਚ ਸਰਕਾਰ ਪ੍ਰਤੀ ਰੋਸ ਪਾਇਆ ਜਾ ਰਿਹਾ। ਇਸ ਤੋਂ ਇਲਾਵਾ ਉਨ੍ਹਾਂ ਦੱਸਿਆ ਕਿ ਅਧਿਆਪਕਾਂ ’ਤੇ ਟੈੱਟ ਵਰਗੀ ਬੇਲੋੜੀ ਸ਼ਰਤ ਥੋਪੀ ਜਾ ਰਹੀ ਹੈ। ਇਸ ਦਾ ਯੂਨੀਅਨ ਵੱਲੋਂ ਸਖ਼ਤ ਵਿਰੋਧ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇ ਸਰਕਾਰ ਨੇ ਜਲਦ ਹੀ ਪੁਰਾਣੀ ਪੈਨਸ਼ਨ ਸਕੀਮ ਨੂੰ ਲਾਗੂ ਨਾ ਕੀਤਾ ਤੇ ਟੈੱਟ ਵਰਗੀ ਬੇਲੋੜੀ ਸ਼ਰਤ ਨੂੰ ਨਾ ਹਟਾਇਆ ਗਿਆ ਤਾਂ ਪੰਜਾਬ ਵਿਧਾਨ ਸਭਾ ਸੈਸ਼ਨ ਦੌਰਾਨ ਪੰਜਾਬ ਵਿਧਾਨ ਸਭਾ ਦਾ ਘਿਰਾਓ ਕੀਤਾ ਜਾਵੇਗਾ। ਇਸ ਮੌਕੇ ਯੂਨੀਅਨ ਦੇ ਸੂਬਾ ’ਚ ਸਕੱਤਰ ਅਮਨਦੀਪ ਸਿੰਘ, ਜ਼ਿਲ੍ਹਾ ਪ੍ਰਧਾਨ ਕਮਲਜੀਤ ਸਿੰਘ, ਪਵਨ ਕੁਮਾਰ ਜਨਰਲ ਸਕੱਤਰ, ਤੇਜਿੰਦਰ ਸਿੰਘ ਨੰਗਲ ਸੂਬਾ ਪ੍ਰਧਾਨ ਡੀਸੀ ਦਫਤਰ ਕਰਮਚਾਰੀ ਯੂਨੀਅਨ, ਪ੍ਰਧਾਨ ਰਣਜੀਤ ਰਾਵਤ ਡੀਐੱਲਆਰ ਦਫਤਰ, ਬਲਵਿੰਦਰ ਸਿੰਘ ਕਾਲਰਾ, ਮੁਨੀਸ਼ ਕਾਲੜਾ, ਤਰਸੇਮ ਲਾਲ ਰਿਸ਼ੀ, ਕੁਮਾਰ ਭਗਵੰਤ, ਡਿੰਪਲ ਰੁਹੇਲਾ ਪ੍ਰਧਾਨ, ਜੋਰਾਵਰ ਸਿੰਘ ਚੇਅਰਮੈਨ ਪੀਐੱਸਐੱਮਐੱਸਯੂ, ਪ੍ਰਿਤਪਾਲ ਸਿੰਘ ਚਰਨਜੀਤ ਸਿੰਘ, ਨਰਦੇਵ ਜਰਿਆਲ, ਸੋਨੂ ਭਗਤ, ਦਵਿੰਦਰ ਭੱਟੀ, ਪਵਨ ਕੁਮਾਰ ਤੇ ਵਿਜੇ ਕੁਮਾਰ ਆਦਿ ਹਾਜ਼ਰ ਸਨ।