- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪ੍ਰਾਪਤ ਜਾਣਕਾਰੀ ਅਨੁਸਾਰ ਕਰੇਟਾ ਕਾਰ ਨੰਬਰ PB91E5323 ਫਗਵਾੜਾ ਸਾਈਡ ਤੋਂ ਲੁਧਿਆਣਾ ਵੱਲ ਜਾ ਰਹੀ ਸੀ। ਜਦੋਂ ਕਾਰ ਵੇਰਕਾ ਮਿਲਕ ਬਾਰ ਬੱਸ ਸਟੈਂਡ ਫਿਲੌਰ ਨੇੜੇ ਪਹੁੰਚੀ ਤਾਂ ਕਿਸੇ ਕਾਰਨ ਡਿਵਾਈਡਰ ’ਤੇ ਚੜ੍ਹ ਗਈ, ਜਿਸ ਕਾਰਨ ਕਾਰ ਪਲਟ ਗਈ ਅਤੇ ਬੁਰੀ ਤਰ੍ਹਾਂ ਨੁਕਸਾਨੀ ਗਈ।

ਨਵਦੀਪ ਸਿੰਘ ਨਵੀ, ਫਿਲੌਰ: ਫਿਲੌਰ ਦੇ ਵੇਰਕਾ ਮਿਲਕ ਬਾਰ ਬੱਸ ਸਟੈਂਡ ਨੇੜੇ ਸ਼ਨੀਵਾਰ ਸਵੇਰੇ ਕਰੀਬ 5:04 ਵਜੇ ਇੱਕ ਕਰੇਟਾ ਕਾਰ ਡਿਵਾਈਡਰ ’ਤੇ ਚੜ੍ਹ ਕੇ ਪਲਟ ਗਈ। ਹਾਦਸੇ ਵਿੱਚ ਕਾਰ ਚਾਲਕ ਵਾਲ-ਵਾਲ ਬਚ ਗਿਆ ਅਤੇ ਕਿਸੇ ਦੇ ਜ਼ਖ਼ਮੀ ਹੋਣ ਦੀ ਸੂਚਨਾ ਨਹੀਂ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਕਰੇਟਾ ਕਾਰ ਨੰਬਰ PB91E5323 ਫਗਵਾੜਾ ਸਾਈਡ ਤੋਂ ਲੁਧਿਆਣਾ ਵੱਲ ਜਾ ਰਹੀ ਸੀ। ਜਦੋਂ ਕਾਰ ਵੇਰਕਾ ਮਿਲਕ ਬਾਰ ਬੱਸ ਸਟੈਂਡ ਫਿਲੌਰ ਨੇੜੇ ਪਹੁੰਚੀ ਤਾਂ ਕਿਸੇ ਕਾਰਨ ਡਿਵਾਈਡਰ ’ਤੇ ਚੜ੍ਹ ਗਈ, ਜਿਸ ਕਾਰਨ ਕਾਰ ਪਲਟ ਗਈ ਅਤੇ ਬੁਰੀ ਤਰ੍ਹਾਂ ਨੁਕਸਾਨੀ ਗਈ।
ਹਾਦਸੇ ਦੀ ਸੂਚਨਾ ਮਿਲਣ ’ਤੇ ਮੌਕੇ ’ਤੇ ਪੈਟਰੋਲਿੰਗ ਕਰ ਰਹੀ ਪੁਲਿਸ ਟੀਮ ਅਤੇ ਐੱਸਐੱਫ ਟੀਮ ਪਹੁੰਚੀ। ਮੌਕੇ ’ਤੇ ਪਹੁੰਚੀ ਐੱਸਐੱਫ ਟੀਮ ਦੇ ਏਐੱਸਆਈ ਸਰਬਜੀਤ ਸਿੰਘ ਨੇ ਕਰੇਨ ਮੰਗਵਾ ਕੇ ਹਾਦਸਾਗ੍ਰਸਤ ਕਾਰ ਨੂੰ ਸਿੱਧਾ ਕਰਵਾਇਆ ਅਤੇ ਸੜਕ ’ਤੇ ਆਵਾਜਾਈ ਨੂੰ ਸੁਚਾਰੂ ਕਰਵਾਇਆ।
ਪੁਲਿਸ ਅਨੁਸਾਰ ਕਾਰ ਚਾਲਕ ਨੂੰ ਕੋਈ ਸੱਟ ਨਹੀਂ ਲੱਗੀ। ਹਾਦਸੇ ਵਿੱਚ ਜ਼ਖ਼ਮੀ-0, ਹਸਪਤਾਲ-0 ਅਤੇ ਮੌਤ-0 ਦਰਜ ਕੀਤੀ ਗਈ ਹੈ।
ਪੁਲਿਸ ਮੁਤਾਬਕ ਕਾਰ ਚਾਲਕ ਨੇ ਕਿਸੇ ਵੀ ਤਰ੍ਹਾਂ ਦੀ ਕਾਨੂੰਨੀ ਕਾਰਵਾਈ ਕਰਵਾਉਣ ਤੋਂ ਇਨਕਾਰ ਕੀਤਾ, ਜਿਸ ਤੋਂ ਬਾਅਦ ਉਸਨੂੰ ਆਪਣੀ ਮੰਜ਼ਿਲ ਵੱਲ ਰਵਾਨਾ ਕਰ ਦਿੱਤਾ ਗਿਆ। ਘਟਨਾ ਸਬੰਧੀ ਥਾਣਾ ਫਿਲੌਰ ਦੇ ਮੁਨਸ਼ੀ ਨੂੰ ਵੀ ਸੂਚਿਤ ਕਰ ਦਿੱਤਾ ਗਿਆ।