68 ਨਸ਼ੇ ਦੀਆਂ ਗੋਲੀਆਂ ਸਮੇਤ ਦੋ ਕਾਬੂ
68 ਨਸ਼ੀਲੀਆਂ ਗੋਲੀਆਂ ਸਮੇਤ ਦੋ ਕਾਬੂ
Publish Date: Thu, 27 Nov 2025 05:17 PM (IST)
Updated Date: Thu, 27 Nov 2025 05:20 PM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਹੁਸ਼ਿਆਰਪੁਰ : ਜ਼ਿਲ੍ਹਾ ਹੁਸ਼ਿਆਰਪੁਰ ਦੇ ਵੱਖ-ਵੱਖ ਥਾਣਿਆਂ ਦੀ ਪੁਲਿਸ ਨੇ 68 ਨਸ਼ੇ ਦੀਆਂ ਗੋਲੀਆਂ ਸਮੇਤ ਦੋ ਵਿਅਕਤੀਆਂ ਨੂੰ ਕਾਬੂ ਕਰ ਕੇ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਥਾਣਾ ਮੇਹਟੀਆਣਾ ਦੇ ਥਾਣੇਦਾਰ ਕੋਸ਼ਲ ਚੰਦਰ ਨੇ ਦੱਸਿਆ ਕਿ ਉਹ ਗਸ਼ਤ ਦੌਰਾਨ ਪਿੰਡ ਨਡਾਲੋਂ ਚੌਕ ਵਿੱਚ ਮੌਜੂਦ ਸੀ ਜਦੋਂ ਪਰਮਿੰਦਰ ਸਿੰਘ ਉਰਫ ਪਰਮ ਪੁੱਤਰ ਜਸਵਿੰਦਰ ਸਿੰਘ ਵਾਸੀ ਅਜਨੌਹਾ ਮੋਟਰਸਾਈਕਲ ’ਤੇ ਸਵਾਰ ਹੋ ਕੇ ਆ ਰਿਹਾ ਸੀ, ਜੋ ਕਿ ਪੁਲਿਸ ਨੂੰ ਦੇਖ ਕੇ ਇਕਦਮ ਮੋਟਰਸਾਈਕਲ ਪਿੱਛੇ ਨੂੰ ਮੌੜ ਕੇ ਉੱਥੋਂ ਜਾਣ ਲੱਗਾ ਤਾਂ ਪੁਲਿਸ ਨੇ ਉਸਨੂੰ ਕਾਬੂ ਕਰਕੇ ਉਸ ਕੋਲੋਂ 46 ਨਸ਼ੇ ਦੀਆਂ ਗੋਲੀਆਂ ਬਰਾਮਦ ਕਰ ਲਈਆ। ਜਿਸ ਤੇ ਪੁਲਿਸ ਨੇ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸੇ ਤਰ੍ਹਾਂ ਥਾਣਾ ਸਦਰ ਦੇ ਥਾਣੇਦਾਰ ਬਲਵੀਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਗਸ਼ਤ ਦੌਰਾਨ ਸ਼ੇਰਗੜ ਪਿੰਡ ਦੇ ਮੋੜ ਤੇ ਮੇਨ ਰੋਡ ਕੋਲੋਂ ਸ਼ਾਮ ਕੁਮਾਰ ਪੁੱਤਰ ਸੱਤ ਨਾਰਾਇਣ ਯਾਦਵ ਵਾਸੀ ਸੁੰਦਰ ਨਗਰ ਨੂੰ 22 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰਕੇ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।