ਸੂਬੇ ’ਚ ਵਿਗੜੀ ਕਾਨੂੰਨ ਵਿਵਸਥਾ ਗੰਭੀਰ ਚਿੰਤਾ ਦਾ ਵਿਸ਼ਾ : ਰਾਜਪੂਤ
ਖੁੱਲ੍ਹੇਆਮ ਹੋ ਰਹੇ ਨੇ ਅਪਰਾਧ ਤੇ ਨਸ਼ੀਲੇ ਪਦਾਰਥਾਂ ਦੀ ਵਰਤੋਂ-ਆਰਤੀ ਰਾਜਪੂਤ
Publish Date: Wed, 21 Jan 2026 08:45 PM (IST)
Updated Date: Wed, 21 Jan 2026 08:48 PM (IST)

ਅਮਰਜੀਤ ਸਿੰਘ ਵੇਹਗਲ, ਪੰਜਾਬੀ ਜਾਗਰਣ, ਜਲੰਧਰ : ਭਾਰਤ ਦੀ ਮਨੁੱਖੀ ਅਧਿਕਾਰ ਪ੍ਰੀਸ਼ਦ ਦੀ ਰਾਸ਼ਟਰੀ ਪ੍ਰਧਾਨ ਆਰਤੀ ਰਾਜਪੂਤ ਵਲੋਂ ਪੰਜਾਬ ਸਰਕਾਰ ਦੀਆਂ ਨਾਕਾਮੀਆਂ ਤੇ ਚਿੰਤਾ ਪ੍ਰਗਟਾਈ ਹੈ। ਪ੍ਰੈੱਸ ਕਲੱਬ ’ਚ ਗੱਲਬਾਤ ਦੌਰਾਨ ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਵਿਗੜਦੀ ਕਾਨੂੰਨ ਵਿਵਸਥਾ ਦੀ ਸਥਿਤੀ ਗੰਭੀਰ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਸਥਿਤੀ ਬਹੁਤ ਚਿੰਤਾਜਨਕ ਹੋ ਗਈ ਹੈ, ਗੈਂਗਸਟਰ ਅਤੇ ਨਸ਼ੇੜੀਆਂ ਵੱਡੇ ਪੱਧਰ ਤੇ ਪੰਜਾਬ ਦੇ ਨੌਜਵਾਨਾਂ ਨੂੰ ਨਿਸ਼ਾਨਾ ਬਣਾ ਰਹੀਆਂ ਹਨ। ਰੋਜ਼ਾਨਾ ਕਤਲ, ਫਿਰੌਤੀ ਦੀ ਮੰਗ ਅਤੇ ਨਾ-ਭੁਗਤਾਨ ਲਈ ਕਤਲ, ਪੁਲਿਸ ਦੀ ਨੱਕ ਹੇਠ ਡਕੈਤੀਆਂ ਅਤੇ ਲੁੱਟ-ਖਸੁੱਟ ਆਦਿ ਪੰਜਾਬ ਦੇ ਲੋਕਾਂ ਨੂੰ ਡਰ ਦੇ ਮਾਹੌਲ ਵਿੱਚ ਰਹਿਣ ਲਈ ਮਜਬੂਰ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਆਉਣ ਤੋਂ ਬਾਅਦ, ਕਬੱਡੀ ਖਿਡਾਰੀ, ਪੰਜਾਬੀ ਗਾਇਕ ਦਾ ਕਤਲ ਆਦਿ ਘਟਨਾਵਾਂ ਦਰਸਾਉਂਦੀਆਂ ਹਨ ਕਿ ਅਪਰਾਧੀਆਂ ਦੇ ਹੌਂਸਲੇ ਬੁਲੰਦ ਹਨ। ਉਨ੍ਹਾਂ ਕਿਹਾ ਕਿ ਭਾਰਤ ਦੀ ਮਨੁੱਖੀ ਅਧਿਕਾਰ ਪ੍ਰੀਸ਼ਦ ਪੰਜਾਬ ਦੇ ਲੋਕਾਂ ਦੇ ਨਾਲ ਖੜ੍ਹੀ ਹੈ ਅਤੇ ਉਨ੍ਹਾਂ ਦੀਆਂ ਸਾਰੀਆਂ ਸਮੱਸਿਆਵਾਂ ਨੂੰ ਹੱਲ ਕਰਨ ਲਈ ਵਚਨਬੱਧ ਹੈ। ਪੰਜਾਬ ਦੇ ਉਪ ਪ੍ਰਧਾਨ ਅਮਰਜੀਤ ਸਿੰਘ ਨੇ ਕਿਹਾ ਕਿ ਆਪ ਸਰਕਾਰ ਗੈਂਗਸਟਰ ਗੋਲਡੀ ਬਰਾੜ ਦੀ ਗ੍ਰਿਫ਼ਤਾਰੀ ਬਾਰੇ ਪੰਜਾਬੀਆਂ ਨੂੰ ਗੁੰਮਰਾਹ ਕਰਕੇ ਸ਼ਰੇਆਮ ਝੂਠ ਬੋਲ ਰਹੀ ਹੈ। ਉਨ੍ਹਾਂ ਰਜਿੰਦਰਾ ਹਸਪਤਾਲ, ਪਟਿਆਲਾ ਵਿੱਚ ਹਸਪਤਾਲ ਦੇ ਆਪ੍ਰੇਸ਼ਨ ਥੀਏਟਰ/ਆਈਸੀਯੂ ਅਤੇ ਹੋਰ ਵਾਰਡਾਂ ਵਿੱਚ ਮੁੱਖ ਬਿਜਲੀ ਸਪਲਾਈ ਤੇ ਵੀ ਚਿੰਤਾ ਜਤਾਈ। ਉਨ੍ਹਾਂ ਕਿਹਾ ਕਿ ਹਸਪਤਾਲ ਅਧਿਕਾਰੀਆਂ ਨੇ ਤੱਥਾਂ ਨੂੰ ਛੁਪਾਉਣ ਦੀ ਕੋਸ਼ਿਸ਼ ਕੀਤੀ ਅਤੇ ਮਨੁੱਖੀ ਅਧਿਕਾਰ ਕਮਿਸ਼ਨ ਨੂੰ ਝੂਠੇ ਬਿਆਨ ਦਿੱਤੇ। ਉਨ੍ਹਾਂ ਕਿਹਾ ਕਿ ਸਰਕਾਰੀ ਵਿਭਾਗਾਂ ਨੇ ਉਨ੍ਹਾਂ ਦੀਆਂ ਸ਼ਿਕਾਇਤਾਂ ਤੇ ਸੁਝਾਵਾਂ ਤਹਿਤ ਹਸਪਤਾਲ ਚ ਸੁਧਾਰ ਕਰਨਾ ਆਰੰਭ ਕੀਤਾ। ਇਸ ਮੌਕੇ ਪੰਜਾਬ ਘੱਟ ਗਿਣਤੀ ਸੈੱਲ ਦੇ ਪ੍ਰਧਾਨ ਜਗਜੀਤ ਸਿੰਘ ਲੱਕੀ, ਜਲੰਧਰ ਦੇ ਜਨਰਲ ਸਕੱਤਰ ਚੰਦਨ ਰਾਖੀਜਾ, ਪੰਜਾਬ ਮਹਿਲਾ ਸੈੱਲ ਦੀ ਪ੍ਰਧਾਨ ਲਖਵਿੰਦਰ ਕੌਰ, ਸਕੱਤਰ ਤੇਜਿੰਦਰ ਕੌਰ, ਜਲੰਧਰ ਮਹਿਲਾ ਸੈੱਲ ਦੀ ਪ੍ਰਧਾਨ ਪ੍ਰਿਆ ਕੁਮਾਰੀ, ਜਲੰਧਰ ਦੇ ਸਕੱਤਰ ਗੁਰਮੀਤ ਸਿੰਘ, ਜੇਪੀ ਪਾਂਡੇ, ਸਕੱਤਰ ਅਪਰਾਧ ਵਿਰੋਧੀ ਸੈੱਲ, ਪ੍ਰਬੁਲ ਆਦਿ ਮੌਜੂਦ ਸਨ।