ਰਾਕੇਸ਼ ਗਾਂਧੀ, ਜਲੰਧਰ : ਥਾਣਾ ਨੰਬਰ ਅੱਠ ਦੀ ਸਬ ਚੌਕੀ ਫੋਕਲ ਪੁਆਇੰਟ ਦੀ ਪੁਲਿਸ ਨੇ ਫੋਕਲ ਪੁਆਇੰਟ ਇਲਾਕੇ 'ਚ ਨਾਬਾਲਿਗਾ ਨਾਲ ਛੇੜਛਾੜ ਕਰਨ ਵਾਲੇ ਨੌਜਵਾਨ ਨੂੰ ਗਿ੍ਫ਼ਤਾਰ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਥਾਣਾ ਮੁਖੀ ਸਬ ਇੰਸਪੈਕਟਰ ਕਮਲਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਫੋਕਲ ਪੁਆਇੰਟ ਵਾਸੀ ਅੌਰਤ ਨੇ ਸ਼ਿਕਾਇਤ ਕੀਤੀ ਸੀ ਕਿ ਉਸ ਦੀ ਨਾਬਾਲਿਗ ਧੀ ਨਾਲ ਸੁਖਵਿੰਦਰ ਸਿੰਘ ਵਾਸੀ ਬੜਾ ਪਿੰਡ ਕਰਤਾਰਪੁਰ ਛੇੜਛਾੜ ਕਰਦਾ ਹੈ ਤੇ ਉਸ ਨੂੰ ਬਿਨਾਂ ਕਾਰਨ ਹੀ ਪਰੇਸ਼ਾਨ ਕਰਦਾ ਰਹਿੰਦਾ ਹੈ। ਪੁਲਿਸ ਨੇ ਸੁਖਵਿੰਦਰ ਸਿੰਘ ਖ਼ਿਲਾਫ਼ ਮਾਮਲਾ ਦਰਜ ਕਰ ਕੇ ਚੌਕੀ ਇੰਚਾਰਜ ਸਬ ਇੰਸਪੈਕਟਰ ਸੰਜੀਵ ਕੁਮਾਰ ਨੂੰ ਜਾਂਚ ਦਾ ਜਿੰਮਾ ਸੌਂਪਿਆ। ਸੋਮਵਾਰ ਸ਼ਾਮ ਏਐੱਸਆਈ ਭੁਪਿੰਦਰ ਸਿੰਘ ਨੇ ਮੁਲਜ਼ਮ ਸੁਖਵਿੰਦਰ ਸਿੰਘ ਨੂੰ ਫੋਕਲ ਪੁਆਇੰਟ ਇਲਾਕੇ ਤੋਂ ਕਾਬੂ ਕਰ ਲਿਆ। ਥਾਣਾ ਮੁਖੀ ਨੇ ਦੱਸਿਆ ਕਿ ਸੁਖਵਿੰਦਰ ਸਿੰਘ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ।